ਪੁੰਛ ’ਚ ਕੰਟਰੋਲ ਲਾਈਨ ਨੇੜੇ ਪਾਕਿ ਨੇ ਕੀਤੀ ਭਾਰੀ ਗੋਲੀਬਾਰੀ
Tuesday, Apr 21, 2020 - 06:31 PM (IST)

ਜੰਮੂ (ਭਾਸ਼ਾ)– ਪਾਕਿਸਤਾਨੀ ਫੌਜ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰ ਜ਼ਿਲੇ ’ਚ ਮੁੱਢਲੀਆਂ ਚੌਕੀਆਂ ਅਤੇ ਕੰਟਰੋਲ ਰੇਖਾ ਦੇ ਨਾਲ ਲਗਦੇ ਪਿੰਡ ’ਚ ਭਾਰੀ ਗੋਲੀਬਾਰੀ ਕੀਤੀ। ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਮੰਗਲਵਾਰ ਸਵੇਰੇ 11.20 ਵਜੇ ਪਾਕਿਸਤਾਨ ਨੇ ਕੰਟਰੋਲ ਲਾਈਨ ਦੇ ਕਰਣੀ ਸੈਕਟਰ ’ਚ ਬਿਨਾਂ ਉਕਸਾਵੇ ਦੇ ਜੰਗਬੰਦੀ ਦੀ ਉਲੰਘਣਾ ਕਰਦੇ ਹੋ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗਣੇ ਸ਼ੁਰੂ ਕਰ ਦਿੱਤੇ।
ਉਨ੍ਹਾਂ ਨੇ ਕਿਹਾ ਕਿ ਭਾਰਤੀ ਫੌਜ ਉਨ੍ਹਾਂ ਨੂੰ ਮੂੰਹਤੋੜ ਜਵਾਬ ਦੇ ਰਹੀ ਹੈ ਅਤੇ ਆਖਰੀ ਸਮਾਚਾਰ ਮਿਲਣ ਤੱਕ ਗੋਲੀਬਾਰੀ ਜਾਰੀ ਸੀ। ਬੁਲਾਰੇ ਮੁਤਾਬਕ ਦੋਹਾਂ ਪਾਸਿਆਂ ਤੋਂ ਕਿਸੇ ਦੇ ਵੀ ਮਾਰੇ ਜਾਣ ਦੀ ਕੋਈ ਖਬਰ ਨਹੀਂ ਮਿਲੀ ਹੈ। ਪਾਕਿਸਤਾਨ ਪਿਛਲੇ 15 ਦਿਨਾਂ ਤੋਂ ਲਗਾਤਾਰ ਜੰਮੂ-ਕਸ਼ਮੀਰ ’ਚ ਕੰਟਰੋਲ ਲਾਈਨ ਕੋਲ ਗੋਲੀਬਾਰੀ ਕਰ ਰਿਹਾ ਹੈ।