ਵਿਰੋਧ ਪ੍ਰਦਰਸ਼ਨ ਕਾਰਨ ਦਿੱਲੀ-ਨੋਇਡਾ ਸਰਹੱਦ 'ਤੇ ਭਾਰੀ ਜਾਮ, ਪੁਲਸ ਨੇ ਲਾਏ ਬੈਰੀਕੇਡਜ਼

02/08/2024 4:01:37 PM

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਖੇਤਰ ਦੇ ਨੋਇਡਾ ਅਤੇ ਗ੍ਰੇਟਰ ਨੋਇਡਾ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਵੇਖਦੇ ਹੋਏ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿਸ ਤੋਂ ਬਾਅਦ ਵੀਰਵਾਰ ਨੂੰ ਵਾਹਨਾਂ ਦਾ ਭਾਰੀ ਜਾਮ ਲੱਗ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਰਿਤਾ ਵਿਹਾਰ ਵਿਚ ਕਈ ਦੋ-ਪਹੀਆ ਅਤੇ ਚਾਰ ਪਹੀਆ ਵਾਹਨ ਜਾਮ 'ਚ ਫਸ ਗਏ, ਜਿਸ ਨਾਲ ਸੜਕਾਂ 'ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ-ਨੋਇਡਾ ਹਾਈਵੇਅ 'ਤੇ ਵੀ ਵੱਡੀ ਗਿਣਤੀ 'ਚ ਵਾਹਨਾਂ ਦੇ ਜਾਮ 'ਚ ਫਸੇ ਹੋਣ ਦੀ ਸੂਚਨਾ ਹੈ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਵੇਖਦੇ ਹੋਏ ਰਾਸ਼ਟਰੀ ਰਾਜਧਾਨੀ ਖ਼ਾਸ ਕਰ ਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਮੁੜ ਕਿਸਾਨ ਅੰਦੋਲਨ ਦੀ ਆਹਟ! 13 ਫਰਵਰੀ ਨੂੰ ਦਿੱਲੀ 'ਚ ਟਰੈਕਟਰ ਮਾਰਚ ਕੱਢਣਗੇ ਕਿਸਾਨ

ਨੋਇਡਾ ਅਤੇ ਗ੍ਰੇਟਰ ਨੋਇਡਾ 'ਚ ਕਿਸਾਨ ਸਮੂਹ ਦਸੰਬਰ 2023 ਤੋਂ ਸਥਾਨਕ ਵਿਕਾਸ ਅਥਾਰਟੀਆਂ ਵਲੋਂ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਬਦਲੇ 'ਚ ਮੁਆਵਜ਼ਾ ਵਧਾਉਣ ਅਤੇ ਵਿਕਸਿਤ ਪਲਾਟਾਂ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। 13 ਫਰਵਰੀ ਨੂੰ ਦਿੱਲੀ 'ਚ ਕਿਸਾਨਾਂ ਨੇ ਕੇਂਦਰ 'ਤੇ ਦਬਾਅ ਬਣਾਉਣ ਲਈ  ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰਨਗੇ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਦਾਅਵਾ ਕੀਤਾ ਕਿ ਦੇਸ਼ ਭਰ ਤੋਂ 200 ਤੋਂ ਵਧੇਰੇ ਕਿਸਾਨ ਜਥੇਬੰਦੀਆਂ 'ਦਿੱਲੀ ਚਲੋ' ਮਾਰਚ 'ਚ ਹਿੱਸਾ ਲੈਣਗੇ।

ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ : ਝੱਜਰ ਪੁਲਸ ਅਲਰਟ 'ਤੇ, SP ਨੇ ਕਿਹਾ- ਕਿਸਾਨਾਂ ਦੀ ਹਰ ਮੂਵਮੈਂਟ 'ਤੇ ਰੱਖੀ ਜਾ ਰਹੀ ਨਜ਼ਰ

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਵੱਖ-ਵੱਖ ਸਰਹੱਦ ਐਂਟਰੀ ਪੁਆਇੰਟ 'ਤੇ ਭਾਰੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦਾ ਉਲੰਘਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਨੀਮ ਫ਼ੌਜੀ ਬਲਾਂ ਨਾਲ ਭਾਰੀ ਸੁਰੱਖਿਆ ਫੋਰਸ ਪਹਿਲਾਂ ਤੋਂ ਹੀ ਤਾਇਨਾਤ ਕੀਤਾ ਗਿਆ ਹੈ। ਦਿੱਲੀ-ਹਰਿਆਣਾ ਅਤੇ ਦਿੱਲੀ-ਉੱਤਰ ਪ੍ਰਦੇਸ਼ ਨੂੰ ਜੋੜਨ ਵਾਲੇ ਸਰਹੱਦੀ ਖੇਤਰਾਂ 'ਤੇ ਬੈਰੀਕੇਡਜ਼ ਲਾਏ ਗਏ ਹਨ।

ਇਹ ਵੀ ਪੜ੍ਹੋ- ਬੱਸਾਂ 'ਚ ਹੁਣ ਕਿੰਨਰ ਭਾਈਚਾਰੇ ਨੂੰ ਵੀ ਮਿਲੀ ਮੁਫ਼ਤ ਯਾਤਰਾ ਦੀ ਸੌਗਾਤ, ਕੇਜਰੀਵਾਲ ਨੇ ਕੀਤਾ ਐਲਾਨ

ਦਿੱਲੀ ਟ੍ਰੈਫਿਕ ਪੁਲਸ ਮੁਤਾਬਕ ਵੀਰਵਾਰ ਨੂੰ ਸੋਨੀਆ ਵਿਹਾਰ, ਡੀ. ਐੱਨ. ਡੀ., ਚਿੱਲਾ, ਗਾਜ਼ੀਪੁਰ, ਸਭਾਪੁਰ, ਅਪਸਰਾ ਅਤੇ ਲੋਨੀ ਬਾਰਡਰ ਨਾਲ ਜੁੜੇ ਹਾਈਵੇਅ 'ਤੇ ਭਾਰੀ ਆਵਾਜਾਈ ਹੋਣ ਦਾ ਖ਼ਦਸ਼ਾ ਹੈ। ਯਾਤਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੀ ਯਾਤਰਾ ਟਾਲ ਦੇਣ। ਪੁਲਸ ਨੇ ਟਰੈਕਟਰਾਂ 'ਤੇ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਦੋ ਸ਼ਹਿਰਾਂ ਦੇ ਕੁਝ ਰੂਟਾਂ 'ਤੇ ਯਾਤਰੀਆਂ ਨੂੰ ਸਾਵਧਾਨ ਕਰਦੇ ਹੋਏ ਟ੍ਰੈਫਿਕ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

Tanu

This news is Content Editor Tanu