ਸੁੱਤੇ ਪਏ ਟੱਬਰ ''ਤੇ ਅਸਮਾਨੋਂ ਡਿੱਗੀ ਆਫ਼ਤ ! ਨਹੀਂ ਬਚ ਸਕੀ ''ਨਿੱਕੀ ਜਿਹੀ ਜਾਨ''
Sunday, Jul 06, 2025 - 01:42 PM (IST)

ਨੈਸ਼ਨਲ ਡੈਸਕ- ਉੱਤਰੀ ਭਾਰਤ 'ਚ ਭਾਰੀ ਬਾਰਿਸ਼ ਨੇ ਕਾਫ਼ੀ ਕਹਿਰ ਮਚਾਇਆ ਹੋਇਆ ਹੈ। ਕਈ ਸੂਬਿਆਂ 'ਚ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ, ਜਦਕਿ ਬਾਰਿਸ਼ ਦੇ ਪਾਣੀ ਕਾਰਨ ਕਈ ਥਾਈਂ ਆਵਾਜਾਈ ਵੀ ਠੱਪ ਹੋ ਗਈ ਹੈ। ਇਸੇ ਦੌਰਾਨ ਰਾਜਸਥਾਨ ਸੂਬੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ 'ਚ ਭਾਰੀ ਬਾਰਿਸ਼ ਕਾਰਨ ਇਕ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਅੰਦਰ ਸੁੱਤੇ ਇਕ 5 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਕਹਿਰ ਵਰ੍ਹਾਊ ਮੀਂਹ, ਤੂਫ਼ਾਨ ਤੇ ਬਿਜਲੀ ! 6 ਜੁਲਾਈ ਲਈ ਹੋ ਗਈ ਡਰਾਉਣੀ ਭਵਿੱਖਬਾਣੀ, ਪ੍ਰਸ਼ਾਸਨ ਨੇ ਵੀ...
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਹੋਈ ਭਾਰੀ ਬਾਰਿਸ਼ ਕਾਰਨ 2 ਘਰਾਂ ਦੀ ਛੱਤ ਢਹਿ ਗਈ ਸੀ, ਜਿਸ ਕਾਰਨ 5 ਲੋਕ ਜ਼ਖ਼ਮੀ ਹੋ ਗਏ, ਜਦਕਿ ਇਕ 5 ਸਾਲਾ ਮਾਸੂਮ ਬੱਚੇ ਦੀ ਜਾਨ ਚਲੀ ਗਈ। ਮੌਸਮ ਵਿਭਾਗ ਤੋਂ ਮਿਲੇ ਅੰਕੜਿਆਂ ਅਨੁਸਾਰ ਸੂਬੇ ਦੇ ਮਾਧੋਪੁਰ ਜ਼ਿਲ੍ਹੇ ਦੇ ਚੌਥ ਕਾ ਬਰਵਾੜਾ 'ਚ ਸਭ ਤੋਂ ਵੱਧ 214 ਮਿਲੀਮੀਟਰ ਬਾਰਿਸ਼ ਹੋਈ, ਜਦਕਿ ਸ਼੍ਰੀਗੰਗਾਨਗਰ ਸੂਬੇ ਦਾ ਸਭ ਤੋਂ ਵੱਧ ਗਰਮ ਜ਼ਿਲ੍ਹਾ ਰਿਹਾ, ਜਿੱਥੇ ਤਾਪਮਾਨ 42.4 ਡਿਗਰੀ ਤੱਕ ਪਹੁੰਚ ਗਿਆ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਡਿਊਟੀ 'ਤੇ ਤਾਇਨਾਤ ਫ਼ੌਜੀ ਜਵਾਨ ਦੇ ਵੱਜੀ ਗੋਲ਼ੀ, ਮੌਕੇ 'ਤੇ ਹੀ ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e