ਵੱਡੀ ਖ਼ਬਰ ; ਭਾਰੀ ਬਾਰਿਸ਼ ਬਣੀ ਆਫ਼ਤ ! 4 ਜ਼ਿਲ੍ਹਿਆਂ ''ਚ ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ
Thursday, Jul 17, 2025 - 10:34 AM (IST)

ਨੈਸ਼ਨਲ ਡੈਸਕ- ਭਾਰਤ ਦੇ ਕਈ ਸੂਬੇ ਭਾਰੀ ਬਾਰਿਸ਼ ਕਾਰਨ ਪਾਣੀ 'ਚ ਡੁੱਬੇ ਹੋਏ ਹਨ, ਜਦਕਿ ਕਈ ਸੂਬਿਆਂ 'ਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ ਤੇ ਜਨ-ਜੀਵਨ ਅਸਤ ਵਿਅਸਤ ਹੋਇਆ ਪਿਆ ਹੈ। ਇਸੇ ਦੌਰਾਨ ਦੇਸ਼ ਦੇ ਦੱਖਣੀ ਸੂਬੇ ਕੇਰਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ 4 ਜ਼ਿਲ੍ਹਿਆਂ- ਕਾਸਰਗੋੜ, ਕੰਨੂਰ, ਕੋਝੀਕੋਡ ਤੇ ਵਾਇਨਾਡ 'ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਏਰਨਾਕੁਲਮ, ਇਡੁੱਕੀ, ਤ੍ਰਿਸ਼ੂਰ, ਪਲੱਕੜ ਤੇ ਮਲੱਪੁਰਮ ਜ਼ਿਲ੍ਹਿਆਂ ਲਈ ਆਰੇਂਜ, ਜਦਕਿ ਤਿਰੂਵਨੰਤਪੁਰਮ, ਕੋਲਮ, ਪੱਤਨਮਿੱਟਾ, ਅਲੱਪੁਝਾ ਤੇ ਕੋਟਯਮ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਕਾਸਰਗੋਡ, ਕੰਨੂਰ, ਤ੍ਰਿਸ਼ੂਰ ਤੇ ਵਾਇਨਾਡ 'ਚ 17 ਜੁਲਾਈ ਨੂੰ ਸਾਰੇ ਸਕੂਲ-ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਵਾਇਨਾਡ ਜ਼ਿਲ੍ਹਾ ਪ੍ਰਸ਼ਾਸਨ ਨੇ ਅਗਲੇ ਹੁਕਮਾਂ ਤੱਕ ਟੂਰਿਜ਼ਮ ਤੇ ਖੁਦਾਈ ਵਰਗੇ ਕੰਮਾਂ 'ਤੇ ਵੀ ਰੋਕ ਲਗਾ ਦਿੱਤੀ ਹੈ। ਇਹ ਕਦਮ ਲੈਂਡਸਲਾਈਡ ਦੇ ਖ਼ਤਰੇ ਕਾਰਨ ਚੁੱਕਿਆ ਗਿਆ ਹੈ, ਜਿਸ ਕਾਰਨ ਪਿਛਲੇ ਸਾਲ 200 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ।
ਇਹ ਵੀ ਪੜ੍ਹੋ- ਵਿਆਹ ਕਰਵਾਉਣ ਜਾ ਰਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਮੌਕੇ 'ਤੇ ਹੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e