ਅਗਲੇ 48 ਘੰਟਿਆਂ ''ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ ਅਲਰਟ ਜਾਰੀ
Saturday, May 02, 2026 - 10:18 PM (IST)
ਨੈਸ਼ਨਲ ਡੈਸਕ- ਭਾਰਤੀ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਲਈ ਦੇਸ਼ ਦੇ ਕਈ ਹਿੱਸਿਆਂ ਵਿੱਚ ਤੇਜ਼ ਹਨ੍ਹੇਰੀ, ਮੀਂਹ ਅਤੇ ਗੜ੍ਹੇਮਾਰੀ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ। ਮੌਸਮ ਵਿੱਚ ਆਉਣ ਵਾਲੀ ਇਹ ਤਬਦੀਲੀ ਲੋਕਾਂ ਨੂੰ ਭਿਆਨਕ ਗਰਮੀ ਅਤੇ ਲੂ ਤੋਂ ਵੱਡੀ ਰਾਹਤ ਦੇਵੇਗੀ।
ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ 4 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦੇ ਪ੍ਰਭਾਵ ਨਾਲ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਧੂੜ ਭਰੀ ਹਨ੍ਹੇਰੀ ਚੱਲਣ, ਬੱਦਲ ਛਾਉਣ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ- ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ!
ਪਹਾੜੀ ਸੂਬਿਆਂ ਜਿਵੇਂ- ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਉਮੀਦ ਹੈ, ਜਦਕਿ ਹੇਠਲੇ ਇਲਾਕਿਆਂ ਵਿੱਚ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਦੇ ਮੈਦਾਨੀ ਜ਼ਿਲ੍ਹਿਆਂ ਜਿਵੇਂ ਦੇਹਰਾਦੂਨ, ਹਰਿਦੁਆਰ ਅਤੇ ਪੌੜੀ ਗੜ੍ਹਵਾਲ ਵਿੱਚ ਮੌਸਮ ਖਰਾਬ ਰਹਿਣ ਦੌਰਾਨ ਗੜ੍ਹੇ ਪੈ ਸਕਦੇ ਹਨ।
ਇਹ ਵੀ ਪੜ੍ਹੋ- ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ
ਮੌਸਮ ਵਿਭਾਗ ਨੇ ਦੱਖਣੀ ਭਾਰਤ ਦੇ ਕੇਰਲ ਅਤੇ ਕਰਨਾਟਕ ਸਮੇਤ ਕਈ ਸੂਬਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉੱਤਰ-ਪੂਰਬੀ ਭਾਰਤ ਵਿੱਚ ਪਹਿਲਾਂ ਹੀ ਭਾਰੀ ਮੀਂਹ ਕਾਰਨ ਹਾਲਾਤ ਖਰਾਬ ਹਨ ਅਤੇ ਅਗਲੇ ਹਫ਼ਤੇ ਤੱਕ ਅਸਾਮ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਰਗੇ ਸੂਬਿਆਂ ਵਿੱਚ ਮੋਹਲੇਧਾਰ ਮੀਂਹ ਜਾਰੀ ਰਹਿਣ ਦੇ ਸੰਕੇਤ ਹਨ।
ਇਸ ਮੌਸਮੀ ਹਲਚਲ ਕਾਰਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾਵੇਗੀ। ਦਿੱਲੀ-ਐਨਸੀਆਰ ਵਿੱਚ ਐਤਵਾਰ ਅਤੇ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36-37 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਮੀਂਹ ਅਤੇ ਹਨ੍ਹੇਰੀ ਕਾਰਨ ਪ੍ਰਦੂਸ਼ਣ ਦੇ ਪੱਧਰ ਵਿੱਚ ਵੀ ਸੁਧਾਰ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- IPL ਵਿਚਾਲੇ ਛੱਡ ਗਏ 3 ਵਿਦੇਸ਼ੀ ਖਿਡਾਰੀ!
