Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ ''ਚ IMD ਦਾ ਅਲਰਟ ਜਾਰੀ

Friday, Jul 03, 2026 - 12:18 PM (IST)

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ ''ਚ IMD ਦਾ ਅਲਰਟ ਜਾਰੀ

ਨੈਸ਼ਨਲ ਡੈਸਕ : ਦੇਸ਼ ਵਿਚ ਮਾਨਸੂਨ ਦਾ ਦੌਰ ਜਾਰੀ ਹੈ। ਇਸ ਸਮੇਂ ਮਾਨਸੂਨ ਕੇਰਲ ਵਿੱਚ ਦਾਖਲ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਅਗਲੇ 3 ਦਿਨ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਦੇਸ਼ ਦੇ 16 ਰਾਜਾਂ ਵਿੱਚ ਭਾਰੀ ਬਾਰਿਸ਼ ਅਤੇ 85 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਰਾਜਾਂ ਵਿੱਚ ਮੁੱਖ ਤੌਰ 'ਤੇ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਸ਼ਾਮਲ ਹਨ। 

ਪੜ੍ਹੋ ਇਹ ਵੀ - 183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ

ਇਨ੍ਹਾਂ ਇਲਾਕਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੁਝ ਥਾਵਾਂ 'ਤੇ 80 ਤੋਂ 85 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਵਿਨਾਸ਼ਕਾਰੀ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ  ਜਤਾਈ ਜਾ ਰਹੀ ਹੈ। ਦਿੱਲੀ ਦੀ ਗੱਲ ਕਰੀਏ ਤਾਂ ਰਾਜਧਾਨੀ ਵਿੱਚ ਅਗਲੇ ਕੁਝ ਦਿਨ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਭਾਰੀ ਮੀਂਹ ਅਤੇ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੌਸਮ ਸੁਹਾਵਣਾ ਰਹੇਗਾ।

ਪੜ੍ਹੋ ਇਹ ਵੀ - ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ ਜ਼ਰੂਰ ਪੜ੍ਹਨ ਇਹ ਖ਼ਬਰ, ਨਹੀਂ ਤਾਂ ਦਰਸ਼ਨਾਂ ਤੋਂ ਰਹਿ ਸਕਦੇ ਹੋ ਵਾਂਝੇ

4 ਜੁਲਾਈ ਨੂੰ ਛੱਤੀਸਗੜ੍ਹ, ਓਡੀਸ਼ਾ, ਗੋਆ, ਕੇਰਲ, ਤੇਲੰਗਾਨਾ, ਤਾਮਿਲਨਾਡੂ ਅਤੇ ਉੱਤਰ-ਪੂਰਬੀ ਰਾਜਾਂ (ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼) ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਿਹਾਰ ਅਤੇ ਮੱਧ ਪ੍ਰਦੇਸ਼ ਵਰਗੇ ਰਾਜਾਂ ਵਿੱਚ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 5 ਜੁਲਾਈ ਨੂੰ ਆਂਧਰਾ ਪ੍ਰਦੇਸ਼, ਝਾਰਖੰਡ, ਓਡੀਸ਼ਾ, ਕਰਨਾਟਕ ਅਤੇ ਗੋਆ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਕੁਝ ਜ਼ਿਲ੍ਹਿਆਂ, ਜਿਵੇਂ ਜਲੰਧਰ, ਲੁਧਿਆਣਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ 60 ਤੋਂ 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਅੰਬਾਲਾ, ਕਰਨਾਲ, ਕੁਰੂਕਸ਼ੇਤਰ ਅਤੇ ਹਿਸਾਰ ਵਰਗੇ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ।

ਪੜ੍ਹੋ ਇਹ ਵੀ - ਨਹੀਂ ਦੇਖਿਆ ਹੋਣਾ ਅਜਿਹਾ ਐਕਸੀਡੈਂਟ! ਰੇਲਿੰਗ ਪਾਰ ਕਰ ਸਰੀਏ 'ਚ ਫ਼ਸ ਗਈ ਗੱਡੀ, ਸੈਲਾਨੀ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News