Heavy Rain: 8, 9, 10, 11, 12, 13 ਜੁਲਾਈ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ ''ਚ IMD ਵਲੋਂ ਅਲਰਟ ਜਾਰੀ

Saturday, Aug 08, 2026 - 10:39 AM (IST)

Heavy Rain: 8, 9, 10, 11, 12, 13 ਜੁਲਾਈ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ ''ਚ IMD ਵਲੋਂ ਅਲਰਟ ਜਾਰੀ

ਨੈਸ਼ਨਲ ਡੈਸਕ : ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮਾਨਸੂਨ ਦਾ ਕਹਿਰ ਜਾਰੀ ਹੈ। ਮਾਨਸੂਨ ਦੇ ਮੌਸਮ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਪੈ ਰਿਹਾ ਮੀਂਹ ਤਬਾਹੀ ਮਚਾ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ ਅਤੇ ਗੁਜਰਾਤ ਸਮੇਤ 15 ਸੂਬਿਆਂ 'ਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਤੇ ਦਿਨੀਂ ਹੋਈ ਮੋਹਲੇਧਾਰ ਬਾਰਿਸ਼ ਤੋਂ ਬਾਅਦ, ਮੌਸਮ ਹੋਰ ਸੁਹਾਵਣਾ ਅਤੇ ਠੰਡਾ ਹੋ ਗਿਆ ਹੈ। 

ਪੜ੍ਹੋ ਇਹ ਵੀ - 17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ

ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੌਰਾਨ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸਵੇਰੇ ਤੋਂ ਸ਼ੁਰੂ ਹੋਈ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ 3 ਤੋਂ 4 ਫੁੱਟ ਤੱਕ ਪਾਣੀ ਭਰ ਗਿਆ ਅਤੇ ਲੋਕਾਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ। ਦਿੱਲੀ-ਐਨਸੀਆਰ ਵਿੱਚ 13 ਅਗਸਤ ਤੱਕ ਬੱਦਲ ਛਾਏ ਰਹਿਣਗੇ ਅਤੇ ਕਿਸੇ ਵੀ ਸਮੇਂ ਮੀਂਹ ਪੈ ਸਕਦਾ ਹੈ। ਸੋਮਵਾਰ ਯਾਨੀ 10 ਅਗਸਤ ਨੂੰ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਪਰ ਮੀਂਹ ਪੈਣ ਦੀ ਸੰਭਾਵਨਾ ਨਾ ਦੇ ਬਰਾਬਰ ਹੈ। 11 ਤੇ 12 ਅਗਸਤ ਨੂੰ ਸਵੇਰੇ ਅਤੇ ਸ਼ਾਮ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ।

ਪੜ੍ਹੋ ਇਹ ਵੀ - ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ ਵਲੋਂ ਜਾਰੀ ਐਡਵਾਇਜ਼ਰੀ

ਮੱਧ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਓਡੀਸ਼ਾ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਕੇਰਲ ਅਤੇ ਤੱਟਵਰਤੀ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮਛੇਰਿਆਂ ਅਤੇ ਸੈਲਾਨੀਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਸਮੇਂ ਨੇਪਾਲ ਵਿੱਚ ਭਾਰੀ ਮੀਂਹ ਕਾਰਨ ਬਿਹਾਰ ਵਿੱਚ ਨਦੀਆਂ ਓਵਰਫਲੋ ਹੋ ਗਈਆਂ ਹਨ, ਜਿਸ ਨਾਲ ਹੜ੍ਹਾਂ ਦਾ ਖ਼ਤਰਾ ਵੱਧ ਗਿਆ ਹੈ। ਅਸਾਮ ਵਿੱਚ ਸਥਿਤੀ ਪਹਿਲਾਂ ਹੀ ਗੰਭੀਰ ਹੈ। ਇਸ ਦੇ ਨਾਲ ਹੀ, ਪਹਾੜੀ ਰਾਜਾਂ (ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ) ਵਿੱਚ ਜ਼ਮੀਨ ਖਿਸਕਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਨੇ ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ, ਕਿਸਾਨਾਂ ਨੂੰ ਆਪਣੀਆਂ ਫਸਲਾਂ ਬਚਾਉਣ ਅਤੇ ਡਰਾਈਵਰਾਂ ਨੂੰ ਧਿਆਨ ਨਾਲ ਗੱਡੀ ਚਲਾਉਣ ਦੀ ਸਲਾਹ ਦਿੱਤੀ ਹੈ।

ਪੜ੍ਹੋ ਇਹ ਵੀ - 95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News