ਦਿੱਲੀ ''ਚ ਭਾਰੀ ਮੀਂਹ ਤੇ ਹਨ੍ਹੇਰੀ ਦਾ ਕਹਿਰ: ਹਵਾਈ ਅੱਡੇ ਤੋਂ ਡਾਇਵਰਟ ਕੀਤੀਆਂ 15 ਉਡਾਣਾਂ
Monday, Aug 24, 2026 - 03:15 PM (IST)
ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਅਤੇ ਹਨ੍ਹੇਰੀ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਜਾਣ ਵਾਲੀਆਂ 15 ਉਡਾਣਾਂ ਨੂੰ ਡਾਇਵਰਟ ਕਰਨਾ ਪਿਆ। ਇਸ ਦੌਰਾਨ 15 ਉਡਾਣਾਂ ਵਿੱਚੋਂ 12 ਉਡਾਣਾਂ ਨੂੰ ਜੈਪੁਰ ਡਾਇਵਰਟ ਕੀਤਾ ਗਿਆ, ਜਦਕਿ ਦੋ ਨੂੰ ਚੰਡੀਗੜ੍ਹ ਅਤੇ ਇੱਕ ਨੂੰ ਲਖਨਊ ਭੇਜਿਆ ਗਿਆ। ਜੈਪੁਰ ਵੱਲ ਮੋੜੀਆਂ ਗਈਆਂ 12 ਉਡਾਣਾਂ ਵਿੱਚੋਂ ਤਿੰਨ ਅੰਤਰਰਾਸ਼ਟਰੀ ਉਡਾਣਾਂ ਸਨ।
ਪੜ੍ਹੋ ਇਹ ਵੀ - ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ ਨੇ ਕੀਤਾ ਐਲਾਨ
ਦੱਸ ਦੇਈਏ ਕਿ ਦਿੱਲੀ ਦੇ ਕੁਝ ਹਿੱਸਿਆਂ ਵਿਚ ਬਹੁਤ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ, ਜਦੋਂ ਕਿ ਦਿੱਲੀ ਦੇ ਹੋਰ ਜ਼ਿਲ੍ਹਿਆਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ। ਦੱਖਣ-ਪੂਰਬੀ ਦਿੱਲੀ, ਪੂਰਬੀ ਦਿੱਲੀ, ਸ਼ਾਹਦਰਾ, ਕੇਂਦਰੀ ਦਿੱਲੀ, ਉੱਤਰ-ਪੂਰਬੀ ਦਿੱਲੀ, ਦੱਖਣੀ ਦਿੱਲੀ, ਨਵੀਂ ਦਿੱਲੀ, ਦੱਖਣ-ਪੱਛਮੀ ਦਿੱਲੀ, ਪੱਛਮੀ ਦਿੱਲੀ, ਉੱਤਰ-ਪੱਛਮੀ ਦਿੱਲੀ ਅਤੇ ਉੱਤਰੀ ਦਿੱਲੀ ਵਿੱਚ ਦਿਨ ਭਰ ਭਾਰੀ ਮੀਂਹ ਪਿਆ। ਭਾਰੀ ਮੀਂਹ ਕਾਰਨ ਸ਼ਹਿਰ ਭਰ ਵਿੱਚ ਪਾਣੀ ਭਰ ਗਿਆ ਅਤੇ ਟ੍ਰੈਫਿਕ ਜਾਮ ਹੋ ਗਿਆ। ਮੌਸਮ ਵਿਭਾਗ ਨੇ ਕਿਹਾ ਹੈ ਕਿ ਵੀਰਵਾਰ ਤੋਂ ਐਤਵਾਰ ਤੱਕ ਮੀਂਹ ਪੈਣ ਦੀ ਉਮੀਦ ਨਹੀਂ ਹੈ ਅਤੇ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਵੀ - ਸੈਂਡਵਿਚ ਖਾਣ ਦੇ ਸ਼ੌਕੀਨ ਸਾਵਧਾਨ! ਨਿਕਲਿਆ ਜਿਊਂਦਾ ਕੀੜਾ, ਗੁਰੂਗ੍ਰਾਮ ਦੇ ਮਸ਼ਹੂਰ ਰੈਸਟੋਰੈਂਟ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
