ਭਾਰੀ ਮੀਂਹ ਪੈਣ ਦੇ ਨਾਲ-ਨਾਲ ਬਿਜਲੀ ਡਿੱਗਣ ਦਾ ਖ਼ਤਰਾ, IMD ਵਲੋਂ 13 ਜ਼ਿਲ੍ਹਿਆਂ ''ਚ ਅਲਰਟ ਜਾਰੀ
Tuesday, Jul 29, 2025 - 11:07 AM (IST)

ਹਰਿਆਣਾ : ਹਰਿਆਣਾ ਦੇ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਸਬੰਧ ਵਿਚ 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਯਮੁਨਾਨਗਰ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ, ਚਰਖੀ ਦਾਦਰੀ, ਝੱਜਰ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਮਹਿੰਦਰਗੜ੍ਹ, ਮੇਵਾਤ ਅਤੇ ਪਲਵਲ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਹੋਮ ਗਾਰਡ ਭਰਤੀ ਦੌੜ 'ਚ ਬੇਹੋਸ਼ ਹੋਈ ਔਰਤ, ਹਸਪਤਾਲ ਲਿਜਾਂਦੇ ਸਮੇਂ ਐਂਬੂਲੈਂਸ 'ਚ ਹੋਇਆ ਸਮੂਹਿਕ ਬਲਾਤਕਾਰ
ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਕੁਝ ਦਿਨਾਂ ਵਿੱਚ ਹਲਕੀ ਬਾਰਿਸ਼ ਹੋਵੇਗੀ। ਹੁਣ ਤੱਕ ਹਰਿਆਣਾ ਰਾਜ ਵਿੱਚ ਔਸਤਨ 212 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜਦੋਂ ਕਿ ਆਮ ਤੌਰ 'ਤੇ 191.3 ਮਿਲੀਮੀਟਰ ਮੀਂਹ ਪੈਣਾ ਚਾਹੀਦਾ ਸੀ। ਸੂਬੇ ਵਿੱਚ 11 ਪ੍ਰਤੀਸ਼ਤ ਜ਼ਿਆਦਾ ਮੀਂਹ ਪਿਆ ਹੈ। ਇਸ ਵਾਰ ਮਾਨਸੂਨ ਹਰਿਆਣਾ 'ਤੇ ਬਹੁਤ ਮਿਹਰਬਾਨ ਰਿਹਾ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਪੰਚਕੂਲਾ, ਅੰਬਾਲਾ, ਯਮੁਨਾਨਗਰ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਗੁਰੂਗ੍ਰਾਮ, ਫਰੀਦਾਬਾਦ, ਮੇਵਾਤ, ਪਲਵਲ, ਰੇਵਾੜੀ, ਮਹਿੰਦਰਗੜ੍ਹ ਵਿੱਚ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਸਿਰਸਾ, ਫਤਿਹਾਬਾਦ, ਜੀਂਦ, ਕੈਥਲ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ ਵਿੱਚ ਹਲਕੀ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ - '2 ਘੰਟੇ ਬਾਅਦ ਉਡਾ ਦੇਵਾਂਗੇ CM ਦਫ਼ਤਰ ਤੇ ਜੈਪੁਰ ਏਅਰਪੋਰਟ', ਅਲਰਟ 'ਤੇ ਸੁਰੱਖਿਆ ਏਜੰਸੀਆਂ
ਵੀਰਵਾਰ ਨੂੰ ਪੰਚਕੂਲਾ, ਅੰਬਾਲਾ, ਯਮੁਨਾਨਗਰ, ਗੁਰੂਗ੍ਰਾਮ, ਫਰੀਦਾਬਾਦ, ਮੇਵਾਤ, ਪਲਵਲ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ, ਜੀਂਦ, ਸੋਨੀਪਤ, ਰੋਹਤਕ, ਝੱਜਰ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਭਿਵਾਨੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ 'ਚ ਮੌਸਮ 'ਚ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ - ਧਰਤੀ ਤੋਂ 35,000 ਫੁੱਟ ਦੀ ਉਚਾਈ 'ਤੇ ਹੋਇਆ ਬੱਚੇ ਦਾ ਜਨਮ, ਜਹਾਜ਼ 'ਚ ਇੰਝ ਕਰਵਾਈ ਡਿਲੀਵਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8