Rain Alert: ਦੇਸ਼ ਦੇ 31 ਰਾਜਾਂ ''ਚ ਭਾਰੀ ਮੀਂਹ ਦਾ ਅਲਰਟ, IMD ਨੇ ਜਾਰੀ ਕੀਤੀ ਸੂਚੀ

Thursday, May 22, 2025 - 10:55 AM (IST)

Rain Alert: ਦੇਸ਼ ਦੇ 31 ਰਾਜਾਂ ''ਚ ਭਾਰੀ ਮੀਂਹ ਦਾ ਅਲਰਟ, IMD ਨੇ ਜਾਰੀ ਕੀਤੀ ਸੂਚੀ

ਨੈਸ਼ਨਲ ਡੈਸਕ : ਦੇਸ਼ ਭਰ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਦੇਸ਼ ਦੇ 31 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਤੇਜ਼ ਤੂਫ਼ਾਨ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਬਾਰੇ ਅਲਰਟ ਜਾਰੀ ਕੀਤਾ ਹੈ। ਬੁੱਧਵਾਰ ਰਾਤ ਨੂੰ ਦਿੱਲੀ-ਐੱਨਸੀਆਰ ਸਮੇਤ ਕਈ ਹਿੱਸਿਆਂ ਵਿੱਚ ਤੇਜ਼ ਤੂਫ਼ਾਨ ਅਤੇ ਮੀਂਹ ਨੇ ਤਬਾਹੀ ਮਚਾ ਦਿੱਤੀ। ਹਵਾ ਦੀ ਗਤੀ ਇੰਨੀ ਜ਼ਿਆਦਾ ਸੀ ਕਿ ਕਈ ਇਲਾਕਿਆਂ ਵਿੱਚ ਦਰੱਖ਼ਤ ਅਤੇ ਬਿਜਲੀ ਦੇ ਖੰਭੇ ਉਖੜ ਗਏ। ਰਾਜਧਾਨੀ ਵਿੱਚ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਆਏ ਤੂਫ਼ਾਨ ਕਾਰਨ ਆਵਾਜਾਈ ਅਤੇ ਜਨ ਜੀਵਨ ਬਹੁਤ ਪ੍ਰਭਾਵਿਤ ਹੋਇਆ।

ਇਹ ਵੀ ਪੜ੍ਹੋ : ਬੈਂਚ 'ਚ ਫਸੇ ਕੁੜੀ ਦੇ ਹੱਥ, ਲੱਗੀ ਭੀੜ, ਸੱਦਣੀ ਪਈ ਰੈਸਕਿਊ ਟੀਮ, ਫਿਰ ਜੋ ਹੋਇਆ...

ਦੇਸ਼ ਦੇ 31 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਮੌਸਮ ਵਿਭਾਗ ਦਾ ਅਲਰਟ
ਭਾਰਤ ਮੌਸਮ ਵਿਭਾਗ (IMD) ਨੇ ਵੀਰਵਾਰ ਲਈ ਦੇਸ਼ ਦੇ 31 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੱਖ-ਵੱਖ ਪੱਧਰਾਂ ਦੇ ਮੌਸਮ ਅਲਰਟ ਜਾਰੀ ਕੀਤੇ ਹਨ।
. IMD ਵਲੋਂ ਰਾਜਸਥਾਨ ਵਿੱਚ ਭਿਆਨਕ ਗਰਮੀ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
. ਦਿੱਲੀ, ਹਰਿਆਣਾ, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ।
. ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਬਿਹਾਰ, ਆਂਧਰਾ ਪ੍ਰਦੇਸ਼ ਅਤੇ ਕੇਰਲ ਵਿੱਚ ਯੈਲੋ ਅਲਰਟ ਘੋਸ਼ਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਰਕਾਰੀ ਕਰਮਚਾਰੀਆਂ ਲਈ ਖ਼ਾਸ ਖ਼ਬਰ : 'ਹੁਣ ਕਰ ਸਕਦੇ ਹੋ ਛੁੱਟੀਆਂ...'

ਰਾਜਸਥਾਨ 'ਚ 48 ਡਿਗਰੀ ਤੱਕ ਪਹੁੰਚ ਸਕਦੇ ਤਾਪਮਾਨ 
ਇਸ ਸਮੇਂ ਰਾਜਸਥਾਨ ਗਰਮੀ ਦਾ ਕਹਿਰ ਵੱਡੀ ਪੱਧਰ 'ਤੇ ਜਾਰੀ ਹੈ। ਇਥੇ ਭਿਆਨਕ ਗਰਮੀ ਵਿੱਚ, ਬੀਕਾਨੇਰ ਅਤੇ ਸ਼ੇਖਾਵਤੀ ਵਰਗੇ ਖੇਤਰਾਂ ਵਿੱਚ ਤਾਪਮਾਨ 48 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਕੁਝ ਖੇਤਰਾਂ ਵਿੱਚ ਧੂੜ ਭਰੀਆਂ ਹਨੇਰੀਆਂ ਵੀ ਆ ਸਕਦੀਆਂ ਹਨ। ਮੌਸਮ ਵਿਭਾਗ ਨੇ 22 ਅਤੇ 23 ਮਈ ਨੂੰ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ।
 
ਹਨੇਰੀ-ਤੂਫ਼ਾਨ ਤੇ ਮੀਂਹ
ਦੱਸ ਦੇਈਏ ਕਿ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ, ਸਿੱਕਮ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤਾਮਿਲ, ਮਹਾਰਾਸ਼ਟਰ, ਨਾਕਾਲਾ, ਗੁਜਰਾਤ, ਕਰਨਾਟਕ ਪੁਡੂਚੇਰੀ, ਆਂਧਰਾ ਪ੍ਰਦੇਸ਼, ਤੇਲੰਗਾਨਾ ਆਦਿ ਵਿਚ ਤੇਜ਼ ਹਨੇਰੀ-ਤੂਫ਼ਾਨ ਅਤੇ ਮੀਂਹ ਆਉਣ ਦੇ ਆਸਾਰ ਹਨ।

ਇਹ ਵੀ ਪੜ੍ਹੋ : ਨਗਰ ਨਿਗਮ ਦਾ ਵੱਡਾ ਕਦਮ: ਘਰਾਂ ਦੇ ਬਾਹਰ ਲਗਾਏ ਜਾ ਰਹੇ QR Code, ਜਾਣੋ ਵਜ੍ਹਾ

ਹੀਟਵੇਵ: 
ਇਸ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੋਆ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਮਨੀਪੁਰ, ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ, ਸਿੱਕਮ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕੇਰਲ ਆਦਿ ਵਿਚ ਹੀਟਵੇਵ ਰਹੇਗਾ।

ਮਾਨਸੂਨ ਦੇਵੇਗਾ ਰਾਹਤ, 25 ਮਈ ਨੂੰ ਪਹੁੰਚੇਗਾ ਕੇਰਲ 
ਗਰਮੀ ਅਤੇ ਤੂਫਾਨ ਦੇ ਵਿਚਕਾਰ ਇਕ ਰਾਹਤ ਭਰੀ ਖ਼ਬਰ ਵੀ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਹੁਣ ਨਿਰਧਾਰਤ ਸਮੇਂ ਤੋਂ ਦੋ ਦਿਨ ਪਹਿਲਾਂ 25 ਮਈ ਨੂੰ ਕੇਰਲ ਪਹੁੰਚੇਗਾ। ਪਹਿਲਾਂ ਇਸਦੀ ਤਾਰੀਖ਼ 27 ਮਈ ਦੱਸੀ ਜਾ ਰਹੀ ਸੀ। ਮਾਨਸੂਨ ਦੇ ਜਲਦੀ ਆਉਣ ਨਾਲ, ਦੇਸ਼ ਦੇ ਬਾਕੀ ਹਿੱਸਿਆਂ ਨੂੰ ਵੀ ਗਰਮੀ ਤੋਂ ਜਲਦੀ ਰਾਹਤ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਚੱਲਦੇ ਮੋਟਰਸਾਈਕਲ 'ਤੇ ਔਰਤ ਨੇ ਨੌਜਵਾਨ 'ਤੇ ਕਰ 'ਤੀ ਛਿੱਤਰਾਂ ਦੀ ਬਰਸਾਤ, ਵੀਡੀਓ ਵਾਇਰਲ

ਦੇਸ਼ ਭਰ ਵਿੱਚ ਤੂਫਾਨ ਅਤੇ ਮੀਂਹ ਦੇ ਦ੍ਰਿਸ਼
. ਉੱਤਰ ਪ੍ਰਦੇਸ਼ ਵਿੱਚ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸਵੇਅ 'ਤੇ ਤੇਜ਼ ਹਵਾਵਾਂ ਕਾਰਨ ਇੱਕ ਬਿਜਲੀ ਦਾ ਖੰਭਾ ਡਿੱਗ ਪਿਆ।
. ਗੁਹਾਟੀ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ।
. ਮੌਸਮ ਵਿਭਾਗ ਦੇ ਅਨੁਸਾਰ, 21 ਮਈ ਦੀ ਰਾਤ ਤੋਂ 22 ਮਈ ਦੀ ਸਵੇਰ ਤੱਕ ਕਈ ਰਾਜਾਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦਰਜ ਕੀਤੀ ਗਈ।
. ਅਗਲੇ ਦੋ ਦਿਨਾਂ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਗਰਮੀ ਅਤੇ ਮੌਸਮ ਵਿੱਚ ਉਤਰਾਅ-ਚੜ੍ਹਾਅ ਜਾਰੀ ਰਹਿਣਗੇ। ਆਈਐਮਡੀ ਦੀਆਂ ਰਿਪੋਰਟਾਂ ਅਨੁਸਾਰ, ਲੋਕਾਂ ਨੂੰ ਧੁੱਪ ਤੋਂ ਬਚਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

rajwinder kaur

Content Editor

Related News