IMD ਦਾ ਅਲਰਟ, ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ

Wednesday, Jul 02, 2025 - 12:43 PM (IST)

IMD ਦਾ ਅਲਰਟ, ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ

ਨਵੀਂ ਦਿੱਲੀ- ਜੁਲਾਈ ਦਾ ਮਹੀਨਾ ਚੜ੍ਹ ਗਿਆ ਹੈ ਅਤੇ ਦੇਸ਼ ਦੇ ਕਈ ਸੂਬਿਆਂ 'ਚ ਗਰਮੀ ਇਕ ਵਾਰ ਫਿਰ ਤੋ ਵੱਧ ਗਈ ਹੈ। ਹਾਲਾਂਕਿ ਜੂਨ ਮਹੀਨੇ ਵਿਚ ਮੀਂਹ ਕਾਰ ਲੋਕਾ ਨੂੰ ਗਰਮੀ ਤੋ ਥੋੜ੍ਹੀ ਰਾਹਤ ਮਿਲੀ ਸੀ। ਹਾਲਾਂਕਿ ਮੌਸਮ ਵਿਭਾਗ (IMD) ਵਲੋਂ ਜੁਲਾਈ ਮਹੀਨੇ ਵੀ ਹਨ੍ਹੇਰੀ-ਤੂਫ਼ਾਨ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੌਸਮ ਨੇ ਇਕ ਵਾਰ ਫਿਰ ਬਦਲਾਅ ਦੇ ਸੰਕੇਤ ਦਿੱਤੇ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਕੁਝ ਘੰਟਿਆਂ 'ਚ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਹਨ੍ਹੇਰੀ- ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦਿੱਲੀ-NCR ਖੇਤਰ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ, ਜਿਸ ਵਿਚ ਲੋਕਾਂ ਨੂੰ ਬਿਨਾਂ ਲੋੜ ਘਰ ਤੋਂ ਬਾਹਰ ਨਾ ਨਿਕਲਣ ਅਤੇ ਸਾਵਧਾਨ ਰਹਿਣ ਦੀ ਹਦਾਇਤ ਦਿੱਤੀ ਗਈ ਹੈ।

IMD ਮੁਤਾਬਕ ਹਵਾ ਦੀ ਰਫ਼ਤਾਰ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸ ਨਾਲ ਵਿਜ਼ੀਬਿਲਿਟੀ ਘਟਣ ਅਤੇ ਆਵਾਜਾਈ ਵਿਚ ਰੁਕਾਵਟ ਆਉਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੁਝ ਹਿੱਸਿਆਂ ਵਿਚ ਬਿਜਲੀ ਚਮਕਣ ਅਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਮੌਸਮੀ ਹਾਲਾਤ ਮਾਨਸੂਨ ਦੀ ਸਰਗਰਮੀ ਕਾਰਨ ਵਾਪਰ ਰਹੇ ਹਨ। ਦਿੱਲੀ ਦੇ ਕੁਝ ਹਿੱਸਿਆਂ ਵਿਚ ਪਿਛਲੇ ਦਿਨ ਵੀ ਹਲਕੀ ਬੂੰਦਾਬਾਂਦੀ ਹੋਈ ਸੀ, ਜਿਸ ਨਾਲ ਤਾਪਮਾਨ ਵਿਚ ਕੁਝ ਘਟਿਆ ਸੀ। ਮੌਸਮ ਵਿਭਾਗ ਨੇ ਅਗਲੇ 2–3 ਦਿਨਾਂ ਲਈ ਵੀ ਮੀਂਹ ਹੋਣ ਦੀ ਭਵਿੱਖਬਾਣੀ ਕੀਤੀ ਹੈ, ਜੋ ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਦੇ ਸਕਦਾ ਹੈ।

ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਲਾਹ:

-ਖੁੱਲ੍ਹੀ ਜਗ੍ਹਾ ਜਾਂ ਦਰੱਖ਼ਤਾਂ ਹੇਠਾਂ ਖੜ੍ਹੇ ਹੋਣ ਤੋਂ ਗੁਰੇਜ਼ ਕਰੋ
-ਵਾਹਨ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਰੱਖੋ
-ਇਲੈਕਟ੍ਰਿਕ ਯੰਤਰਾਂ ਤੋਂ ਦੂਰ ਰਹੋ
-ਘਰਾਂ ਦੀ ਛੱਤ ਜਾਂ ਕੱਚੇ ਢਾਂਚਿਆਂ 'ਤੇ ਨਾ ਚੜ੍ਹੋ। 
 


author

Tanu

Content Editor

Related News