Heavy Rain : ਅਗਲੇ 4 ਦਿਨ ਬੇਹੱਦ ਅਹਿਮ! ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ
Wednesday, Aug 27, 2025 - 08:03 PM (IST)

ਨੈਸ਼ਨਲ ਡੈਸਕ- ਦੇਸ਼ ਭਰ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਰਫ਼ਤਾਰ ਨਾਲ ਵਾਪਸ ਆ ਗਿਆ ਹੈ। ਜਿੱਥੇ ਇੱਕ ਪਾਸੇ ਤਾਪਮਾਨ ਵਿੱਚ ਗਿਰਾਵਟ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ, ਉੱਥੇ ਦੂਜੇ ਪਾਸੇ ਭਾਰੀ ਬਾਰਿਸ਼ ਅਤੇ ਬੱਦਲ ਫਟਣ ਵਰਗੀਆਂ ਘਟਨਾਵਾਂ ਨੇ ਕਈ ਸੂਬਿਆਂ ਵਿੱਚ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 28 ਤੋਂ 31 ਅਗਸਤ ਦੇ ਵਿਚਕਾਰ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼, ਤੇਜ਼ ਹਵਾਵਾਂ ਅਤੇ ਹਨ੍ਹੇਰੀ-ਤੂਫ਼ਾਨ ਦੀ ਚੇਤਾਵਨੀ ਦਿੱਤੀ ਹੈ।
ਦਿੱਲੀ-NCR : ਰੁਕ-ਰੁਕ ਕੇ ਪੈਂਦਾ ਰਹੇਗਾ ਮੀਂਹ
ਰਾਜਧਾਨੀ ਦਿੱਲੀ ਵਿੱਚ ਵੀ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ 31 ਅਗਸਤ ਤੱਕ ਦਿੱਲੀ ਵਿੱਚ ਕੁਝ ਥਾਵਾਂ 'ਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਉੱਤਰ ਭਾਰਤ ਦੇ ਪਹਾੜੀ ਸੂਬਿਆਂ 'ਤੇ ਵੀ ਮਿਹਰਬਾਨ ਹਨ ਬੱਦਲ
ਅਗਲੇ 4 ਦਿਨਾਂ ਤੱਕ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਹੜ੍ਹ ਆ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਅਤੇ ਗਰਜ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਲਦੀ ਪੂਰੇ ਕਰ ਲਓ ਜ਼ਰੂਰੀ ਕੰਮ, 15 ਦਿਨ ਬੈਂਕ ਰਹਿਣਗੇ ਬੰਦ!
ਰਾਜਸਥਾਨ : ਫਿਰ ਵਰ੍ਹਿਆ ਮੀਂਹ, ਕਈ ਜ਼ਿਲ੍ਹਿਆਂ 'ਚ ਅਲਰਟ
ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਦੀ ਗਤੀਵਿਧੀ ਨੇ ਰਾਜਸਥਾਨ ਵਿੱਚ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਹੈ। ਆਈਐਮਡੀ ਦੇ ਅਨੁਸਾਰ, 28 ਤੋਂ 31 ਅਗਸਤ ਦੇ ਵਿਚਕਾਰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਦੀ ਅਪੀਲ
IMD ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰੀ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਅਤੇ ਮੌਸਮ ਨਾਲ ਜੁੜੇ ਅਧਿਕਾਰਤ ਅਪਡੇਟਸ 'ਤੇ ਧਿਆਨ ਦੇਣ। ਨੀਵੇਂ ਇਲਾਕਿਆਂ 'ਚ ਭਰੇ ਪਾਣੀ ਅਤੇ ਤੇਜ਼ ਹਵਾਵਾਂ ਦੇ ਚੱਲਦੇ ਸਾਵਧਾਨੀ ਵਰਤਨ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਹਿਮਾਚਲ 'ਚ ਕਹਿਰ ਵਰ੍ਹਾ ਰਿਹਾ ਭਾਰੀ ਮੀਂਹ, ਮਣੀਮਹੇਸ਼ 'ਚ ਫਸੇ ਕਈ ਯਾਤਰੀ (ਵੀਡੀਓ)