ਅਗਲੇ 48 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ ਤੇ ਡਿੱਗੇਗੀ ਅਸਮਾਨੀ ਬਿੱਜਲੀ, IMD ਵਲੋਂ ਅਲਰਟ ਜਾਰੀ

Thursday, Aug 28, 2025 - 08:11 AM (IST)

ਅਗਲੇ 48 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ ਤੇ ਡਿੱਗੇਗੀ ਅਸਮਾਨੀ ਬਿੱਜਲੀ, IMD ਵਲੋਂ ਅਲਰਟ ਜਾਰੀ

ਨਵੀਂ ਦਿੱਲੀ : ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪਏ ਭਾਰੀ ਮੀਂਹ ਕਾਰਨ ਤਬਾਹੀ ਮਚੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਰਾਜਾਂ ਲਈ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ। ਅਗਲੇ 24 ਤੋਂ 48 ਘੰਟਿਆਂ ਦੌਰਾਨ ਚਾਰ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਪੜ੍ਹੋ ਇਹ ਵੀ - ਰੇਹੜੀ-ਫੜ੍ਹੀ ਲਗਾਉਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ: ਸਰਕਾਰ ਨੇ ਕਰ 'ਤਾ ਵੱਡਾ ਐਲਾਨ

ਕਿਹੜੇ ਰਾਜ ਸਭ ਤੋਂ ਵੱਧ ਖ਼ਤਰੇ ਵਿੱਚ ਹਨ?
ਆਈਐਮਡੀ ਦੇ ਅਨੁਸਾਰ ਜਿਹੜੇ ਰਾਜਾਂ ਵਿੱਚ ਭਾਰੀ ਬਾਰਿਸ਼ ਪੈਣ ਦੀ ਸੰਭਾਨਵਾ ਹੈ, ਉਹਨਾਂ ਵਿਚ ਛੱਤੀਸਗੜ੍ਹ, ਕੇਂਦਰੀ ਮਹਾਰਾਸ਼ਟਰ, ਤੱਟਵਰਤੀ ਕਰਨਾਟਕ, ਉਤਰਾਖੰਡ ਸ਼ਾਮਲ ਹਨ। ਇਨ੍ਹਾਂ ਰਾਜਾਂ ਵਿੱਚ ਅਗਲੇ 24 ਘੰਟਿਆਂ ਦੌਰਾਨ ਤੇਜ਼ ਹਵਾਵਾਂ ਦੇ ਨਾਲ ਮੋਹਲੇਧਾਰ ਮੀਂਹ ਪੈ ਸਕਦਾ ਹੈ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ - 'No ਹੈਲਮੇਟ, No ਪੈਟਰੋਲ', 1 ਸਤੰਬਰ ਤੋਂ ਇਸ ਸੂਬੇ 'ਚ ਬਿਨਾਂ ਹੈਲਮੇਟ ਵਾਲੇ ਲੋਕਾਂ ਨੂੰ ਨਹੀਂ ਮਿਲੇਗਾ ਪੈਟਰੋਲ

ਇਨ੍ਹਾਂ ਇਲਾਕਿਆਂ ਵਿੱਚ ਵੀ ਅਲਰਟ ਜਾਰੀ
ਆਈਐਮਡੀ ਦੇ ਅਨੁਸਾਰ ਜਿਹੜੇ ਖੇਤਰਾਂ ਵਿੱਚ ਵੀ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਉਹਨਾਂ ਵਿਚ ਤੱਟਵਰਤੀ ਆਂਧਰਾ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ ਖੇਤਰ, ਹਿਮਾਚਲ ਪ੍ਰਦੇਸ਼, ਅੰਦਰੂਨੀ ਕਰਨਾਟਕ, ਕੇਰਲ ਅਤੇ ਮਾਹੇ, ਕੋਂਕਣ ਅਤੇ ਗੋਆ ਦੇ ਕੁਝ ਹਿੱਸੇ ਸ਼ਾਮਲ ਹਨ। ਇਸ ਦੌਰਾਨ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ, ਕਿਉਂਕਿ ਇਨ੍ਹਾਂ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਡਿੱਗਣ ਦਾ ਖ਼ਤਰਾ ਹੈ ਅਤੇ ਦਰੱਖਤ ਡਿੱਗ ਸਕਦੇ ਹਨ।

ਪੜ੍ਹੋ ਇਹ ਵੀ - ਹੋ ਗਿਆ ਇਕ ਹੋਰ ਟੋਲ ਫ੍ਰੀ! ਭਾਰਤ ਦੇ ਸਭ ਤੋਂ ਲੰਬੇ ਅਟਲ ਸੇਤੂ ਨੂੰ ਲੈ ਕੇ ਸਰਕਾਰ ਨੇ ਕਰ 'ਤਾ ਐਲਾਨ

ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ
ਆਈਐਮਡੀ ਨੇ ਖਾਸ ਤੌਰ 'ਤੇ ਚੇਤਾਵਨੀ ਦਿੱਤੀ ਹੈ ਕਿ ਕਈ ਖੇਤਰਾਂ ਵਿੱਚ ਬਿਜਲੀ ਡਿੱਗਣ, ਭਾਰੀ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉਹਨਾਂ ਵਿਚ ਅੰਡੇਮਾਨ ਅਤੇ ਨਿਕੋਬਾਰ ਟਾਪੂ, ਬਿਹਾਰ, ਗੁਜਰਾਤ ਰਾਜ, ਝਾਰਖੰਡ, ਜੰਮੂ ਅਤੇ ਕਸ਼ਮੀਰ, ਲੱਦਾਖ, ਲਕਸ਼ਦੀਪ, ਤੇਲੰਗਾਨਾ ਆਦਿ ਸ਼ਾਮਲ ਹਨ। ਇਸ ਦੌਰਾਨ ਲੋਕਾਂ ਨੂੰ ਖੁੱਲ੍ਹੇ ਖੇਤਾਂ ਵਿੱਚ, ਬਿਜਲੀ ਦੇ ਖੰਭਿਆਂ ਅਤੇ ਦਰੱਖਤਾਂ ਹੇਠ ਖੜ੍ਹੇ ਹੋਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

ਦਿੱਲੀ-NCR ਪਵੇਗਾ ਮੀਂਹ
ਰਾਜਧਾਨੀ ਦਿੱਲੀ ਵਿੱਚ ਵੀ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ 31 ਅਗਸਤ ਤੱਕ ਦਿੱਲੀ ਵਿੱਚ ਕੁਝ ਥਾਵਾਂ 'ਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News