ਭਾਰੀ ਬਾਰਿਸ਼ ਦਾ ਅਲਰਟ ਹੋ ਗਿਆ ਜਾਰੀ ! ਸਕੂਲਾਂ ਤੇ ਆਂਗਨਵਾੜੀ ਸੈਂਟਰਾਂ ''ਚ ਹੋ ਗਈ ਛੁੱਟੀ
Monday, Sep 08, 2025 - 03:21 PM (IST)

ਨੈਸ਼ਨਲ ਡੈਸਕ- ਪੰਜਾਬ ਸਣੇ ਪੂਰੇ ਉੱਤਰੀ ਭਾਰਤ 'ਚ ਭਾਰੀ ਬਾਰਿਸ਼ ਨੇ ਕਹਿਰ ਵਰ੍ਹਾਇਆ ਹੋਇਆ ਹੈ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ ਤੇ ਰਾਜਸਥਾਨ ਵੀ ਅਸਮਾਨੋਂ ਵਰ੍ਹ ਰਹੀ ਇਸ ਕੁਦਰਤੀ ਆਫ਼ਤ ਦੀ ਮਾਰ ਝੱਲ ਰਹੀਆਂ ਹਨ।
ਇਸੇ ਦੌਰਾਨ ਰਾਜਸਥਾਨ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਜੈਸਲਮੇਰ ਜ਼ਿਲ੍ਹਾ ਕੁਲੈਕਟਰ ਪ੍ਰਤਾਪ ਸਿੰਘ ਨੇ ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ-ਪ੍ਰਾਈਵੇਟ ਸਕੂਲਾਂ ਤੇ ਆਂਗਨਵਾੜੀ ਸੈਂਟਰਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਜੰਗ ਦੌਰਾਨ ਜਾਨ ਬਚਾਉਣ ਲਈ ਦੇਸ਼ ਛੱਡ ਭੱਜ ਗਈ ਕੁੜੀ, ਟ੍ਰੇਨ 'ਚ ਬੈਠੀ ਨੂੰ ਦਿੱਤੀ ਰੂਹ ਕੰਬਾਊ ਮੌਤ
ਪ੍ਰਸ਼ਾਸਨ ਨੇ ਇਹ ਫ਼ੈਸਲਾ ਮੌਸਮ ਵਿਭਾਗ ਵੱਲੋਂ ਜਾਰੀ ਹੋਈ ਭਾਰੀ ਬਾਰਿਸ਼ ਦੀ ਚਿਤਾਵਨੀ ਮਗਰੋਂ ਲਿਆ ਹੈ। ਮੌਸਮ ਵਿਭਾਗ ਨੇ ਜ਼ਿਲ੍ਹੇ 'ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ, ਜਿਸ ਮਗਰੋਂ ਪ੍ਰਸ਼ਾਸਨ ਨੇ ਪਹਿਲੀ ਜਮਾਤ ਤੋਂ ਲੈ ਕੇ 12ਵੀਂ ਕਲਾਸ 'ਚ ਪੜ੍ਹਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਤੇ ਆਂਗਨਵਾੜੀ ਕੇਂਦਰਾਂ ਦੇ ਬੱਚਿਆਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਹਾਲਾਂਕਿ ਸਕੂਲਾਂ ਦੇ ਸਟਾਫ਼ ਨੂੰ ਆਮ ਵਾਂਗ ਸਕੂਲ ਪਹੁੰਚਣਾ ਪਵੇਗਾ।
ਇਹ ਵੀ ਪੜ੍ਹੋ- ''ਬਿਲਕੁਲ ਸਹੀ ਹੈ ਟਰੰਪ ਦਾ ਫ਼ੈਸਲਾ...!'', ਭਾਰਤ 'ਤੇ ਠੋਕੇ ਟੈਰਿਫ਼ ਨੂੰ ਜ਼ੈਲੇਂਸਕੀ ਨੇ ਦੱਸਿਆ ਜਾਇਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e