ਅਗਲੇ 4 ਦਿਨਾਂ ਤਕ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
Thursday, Mar 12, 2026 - 09:44 PM (IST)
ਨੈਸ਼ਨਲ ਡੈਸਕ- ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਮਾਰਚ ਦੇ ਪਹਿਲੇ ਹਫਤੇ ਤੋਂ ਹੀ ਗਰਮੀ ਨੇ ਦਸਤਕ ਦੇ ਦਿੱਤੀ ਹੈ। ਦਿੱਲੀ, ਰਾਜਸਥਾਨ ਅਤੇ ਗੁਜਰਾਤ ਦੇ ਕਈ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਕਿਤੇ ਵੱਧ ਦਰਜ ਕੀਤਾ ਗਿਆ ਹੈ। ਇਸ ਦਰਮਿਆਨ ਮੌਸਮ ਵਿਭਾਗ ਨੇ ਰਾਹਤ ਦੀ ਖ਼ਬਰ ਦਿੰਦਿਆਂ 14 ਤੋਂ 17 ਮਾਰਚ ਦੇ ਵਿਚਕਾਰ ਉੱਤਰ-ਪੱਛਮੀ, ਹਿਮਾਲੀਅਨ ਅਤੇ ਪੂਰਬੀ ਰਾਜਾਂ ਵਿੱਚ ਗਰਜ, ਅੰਧੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ 14 ਤੋਂ 16 ਮਾਰਚ ਦੇ ਵਿਚਕਾਰ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਇਨ੍ਹਾਂ ਰਾਜਾਂ ਵਿੱਚ ਕਈ ਥਾਵਾਂ 'ਤੇ ਗਰਜ ਅਤੇ ਹਲਕੇ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਨਾਲ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ!
ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਇਲਾਕਿਆਂ ਵਿੱਚ 12 ਤੋਂ 17 ਮਾਰਚ ਦਰਮਿਆਨ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਗਈ ਹੈ। ਹਿਮਾਚਲ ਦੇ ਕੁਝ ਇਲਾਕਿਆਂ ਵਿੱਚ ਗੜੇਮਾਰੀ ਵੀ ਹੋ ਸਕਦੀ ਹੈ ਅਤੇ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਸ੍ਰੀਨਗਰ ਅਤੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਵਿੱਚ ਪਹਿਲਾਂ ਹੀ ਮੱਧਮ ਮੀਂਹ ਪਿਆ ਹੈ, ਜਦੋਂ ਕਿ ਸੋਨਮਰਗ ਅਤੇ ਗੁਰੇਜ਼ ਵਰਗੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ ਡਿੱਗੀ SUV
ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਜਾਰੀ ਹੈ, ਜਿਸ ਕਾਰਨ ਸੁਰੇਂਦਰਨਗਰ ਅਤੇ ਰਾਜਕੋਟ ਵਿੱਚ ਲੂ ਦਾ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਦੀਵ ਵਿੱਚ ਤਾਪਮਾਨ 41.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜੋ ਮਾਰਚ ਮਹੀਨੇ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਰਾਜਸਥਾਨ ਦੇ ਬਾੜਮੇਰ ਵਿੱਚ ਵੀ ਪਾਰਾ 40.6 ਡਿਗਰੀ ਨੂੰ ਪਾਰ ਕਰ ਗਿਆ ਹੈ, ਹਾਲਾਂਕਿ ਪੱਛਮੀ ਵਿਕੋਭ ਦੇ ਅਸਰ ਨਾਲ 14-15 ਮਾਰਚ ਨੂੰ ਇੱਥੇ ਵੀ ਹਲਕੀ ਬਾਰਿਸ਼ ਦੀ ਉਮੀਦ ਹੈ।
ਪੂਰਬੀ ਤੇ ਮੱਧ ਭਾਰਤ ਦਾ ਹਾਲ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ 13 ਤੋਂ 15 ਮਾਰਚ ਦਰਮਿਆਨ ਭਾਰੀ ਮੀਂਹ ਦਾ ਅਲਰਟ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਓਡੀਸ਼ਾ ਵਿੱਚ ਵੀ ਆਉਣ ਵਾਲੇ ਦਿਨਾਂ ਵਿੱਚ ਹਲਕੇ ਤੋਂ ਮੱਧਮ ਮੀਂਹ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਕਦੇ ਚਲਾਉਂਦਾ ਸੀ ਸਕੂਲ ਬੱਸ, ਹੁਣ ਬਣਿਆ ਭਾਰਤ ਨੂੰ 2 ਵਾਰ ਵਿਸ਼ਵ ਜੇਤੂ ਬਣਾਉਣ ਵਾਲਾ 'ਸੁਪਰਹੀਰੋ'
