Heavy Rain Alert: ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

Wednesday, Jun 04, 2025 - 10:43 AM (IST)

Heavy Rain Alert: ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

ਨੈਸ਼ਨਲ ਡੈਸਕ : ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਜੂਨ ਮਹੀਨੇ ਦੀ ਸ਼ੁਰੂਆਤ ਮੀਂਹ, ਹਨੇਰੀ ਅਤੇ ਗਰਜ ਨਾਲ ਹੋਈ ਹੈ, ਜਿਸ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ, 5 ਜੂਨ ਨੂੰ ਦਿੱਲੀ ਲਈ ਗਰਜ ਅਤੇ ਮੀਂਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਨ੍ਹੀਂ ਦਿਨੀਂ ਦਿੱਲੀ ਦਾ ਮੌਸਮ ਨਮੀ ਵਾਲਾ ਹੈ ਅਤੇ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਇਹ ਮੌਸਮ ਗਰਮੀ ਤੋਂ ਰਾਹਤ ਦੇਣ ਵਾਲਾ ਹੈ।

ਇਹ ਵੀ ਪੜ੍ਹੋ : ਪਹਿਲਾਂ ਕੁੱਟਿਆ ਫਿਰ ਟੱਕਰ ਮਾਰ ਨਾਲੇ 'ਚ ਸੁੱਟਿਆ! Thar ਵਾਲੇ ਦੀ ਬੇਰਹਿਮੀ ਦੀ Video Viral

ਉੱਤਰ-ਪੂਰਬੀ ਭਾਰਤ 'ਚ ਭਾਰੀ ਮੀਂਹ ਦੀ ਸੰਭਾਵਨਾ
ਦੇਸ਼ ਦੇ ਜ਼ਿਆਦਾਤਰ ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜੀ ਰਾਜਾਂ ਤੱਕ ਜੂਨ ਦੇ ਪਹਿਲੇ ਹਫ਼ਤੇ ਤੋਂ ਹੀ ਮੀਂਹ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ 7 ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ ਵਿੱਚ ਜ਼ਿਆਦਾਤਰ ਥਾਵਾਂ 'ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਕੁਝ ਥਾਵਾਂ 'ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ, ਜਿਸ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜਿਸਨੂੰ ਬਣਾਉਣਾ ਸੀ ਜਵਾਈ, ਉਸੇ ਨਾਲ ਮਾਂ ਨੇ ਪਾਈ ਪਿਆਰ ਦੀ ਪੀਂਘ, ਵਿਆਹ ਦੇ ਮੰਡਪ 'ਚ...

ਉੱਤਰੀ ਭਾਰਤ 'ਚ ਹਨੇਰੀ-ਤੂਫ਼ਾਨ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ
ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਵੀ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਜੰਮੂ-ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਖ਼ਾਸ ਕਰਕੇ ਅੱਜ ਹਿਮਾਚਲ ਪ੍ਰਦੇਸ਼ ਵਿੱਚ ਕੁਝ ਥਾਵਾਂ 'ਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ, ਜਿਸ ਕਾਰਨ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੱਛਮੀ ਰਾਜਸਥਾਨ ਵਿੱਚ ਕੁਝ ਥਾਵਾਂ 'ਤੇ ਧੂੜ ਭਰੀਆਂ ਹਨੇਰੀਆਂ ਦੀ ਵੀ ਉਮੀਦ ਹੈ।

ਇਹ ਵੀ ਪੜ੍ਹੋ : ਸਾਵਧਾਨੀ ਵਰਤੋਂ, ਮਾਸਕ ਪਾਓ..., ਕੋਰੋਨਾ ਨੂੰ ਲੈ ਕੇ ਬਾਬਾ ਵੇਂਗਾ ਦੀ ਖ਼ਤਰਨਾਕ ਭਵਿੱਖਬਾਣੀ

ਇਨ੍ਹਾਂ ਰਾਜਾਂ ਵਿੱਚ ਮੀਂਹ ਤੇ ਗਰਜ ਦੀ ਚੇਤਾਵਨੀ

. ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ: ਅਗਲੇ 7 ਦਿਨਾਂ ਦੌਰਾਨ ਇੱਥੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
. ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ: 5 ਤੋਂ 7 ਜੂਨ ਦੇ ਵਿਚਕਾਰ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ।
. ਬਿਹਾਰ, ਪੱਛਮੀ ਬੰਗਾਲ, ਝਾਰਖੰਡ, ਕੇਰਲ ਅਤੇ ਕਰਨਾਟਕ: ਅੱਜ, 5 ਜੂਨ ਨੂੰ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
. ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ: ਅਗਲੇ 24 ਘੰਟਿਆਂ ਦੌਰਾਨ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪਤਨੀ ਦੇ ਮਾਂ ਬਣਨ ਤੋਂ ਪਹਿਲਾਂ ਹੀ ਕਰ 'ਤਾ ਵੱਡਾ ਕਾਂਡ, ਪਤੀ ਦੀ ਕਰਤੂਤ ਸੁਣ ਕੰਬ ਜਾਵੇਗੀ ਰੂਹ

ਤਾਪਮਾਨ ਵਿੱਚ ਬਦਲਾਅ 
ਮੌਸਮ ਵਿਭਾਗ ਦੇ ਅਨੁਸਾਰ ਅਗਲੇ 2 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਤੋਂ ਬਾਅਦ ਅਗਲੇ 5 ਦਿਨਾਂ ਦੌਰਾਨ ਹੌਲੀ-ਹੌਲੀ 4-5 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਇਸ ਦੇ ਨਾਲ ਹੀ, ਅਗਲੇ 2 ਦਿਨਾਂ ਦੌਰਾਨ ਪੂਰਬੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਹੌਲੀ-ਹੌਲੀ 2-3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਸੰਭਾਵਨਾ ਹੈ। ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ : ਤੇਜ਼ ਤੂਫ਼ਾਨ-ਮੀਂਹ ਨੇ ਮਚਾਈ ਤਬਾਹੀ : 7 ਲੋਕਾਂ ਦੀ ਮੌਤ, ਘਰਾਂ 'ਚ ਪਿਆ ਚੀਕ-ਚਿਹਾੜਾ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News