ਸਕੂਲ ਬੰਦ ਰੱਖਣ ਦਾ ਆਦੇਸ਼, ਅਗਲੇ 24 ਘੰਟਿਆਂ 'ਚ ਦਿੱਲੀ, ਪੰਜਾਬ ਸਮੇਤ 14 ਸੂਬਿਆਂ 'ਚ ਮੀਂਹ ਦਾ ਅਲਰਟ

Tuesday, Aug 27, 2024 - 10:48 AM (IST)

ਨਵੀਂ ਦਿੱਲੀ- ਦਿੱਲੀ-NCR 'ਚ ਠੰਡੀਆਂ ਹਵਾਵਾਂ ਨਾਲ ਉਸਮ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਸ਼ਾਮ ਤੱਕ ਰਾਜਧਾਨੀ ਦਿੱਲੀ 'ਚ ਮੌਸਮ 'ਚ ਬਦਲਾਅ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਦਿੱਲੀ, ਪੰਜਾਬ ਸਮੇਤ 14 ਸੂਬਿਆਂ ਵਿਚ ਮੋਹਲੇਧਾਰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿਚ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ, ਗੁਜਰਾਤ, ਰਾਜਸਥਾਨ, ਪੱਛਮੀ ਬੰਗਾਲ, ਝਾਰਖੰਡ, ਬਿਹਾਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਤੱਟੀ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਪੜ੍ਹੋ- ਸਾਬਕਾ ਵਿਧਾਇਕਾਂ ਦੀਆਂ ਪੌ-ਬਾਰ੍ਹਾਂ, ਮਿਲੇਗੀ 50 ਹਜ਼ਾਰ ਰੁਪਏ ਮਹੀਨਾ ਪੈਨਸ਼ਨ

ਪ੍ਰਾਇਮਰੀ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ

ਮੌਸਮ ਵਿਭਾਗ ਨੇ ਰਾਜਸਥਾਨ ਵਿਚ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨ ਆਉਣ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ, ਜਦਕਿ ਗੁਜਰਾਤ ਵਿਚ ਅੱਜ ਅਤੇ ਅਗਲੇ 2 ਦਿਨਾਂ ਤੱਕ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਗੁਜਰਾਤ ਵਿਚ ਪਿਛਲੇ 3 ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਹਾਲਾਤ ਵਿਗਾੜ ਦਿੱਤੇ ਹਨ ਅਤੇ ਸੂਬਾ ਸਰਕਾਰ ਨੇ ਹੜ੍ਹ ਦੇ ਖ਼ਤਰੇ ਨੂੰ ਵੇਖਦੇ ਹੋਏ ਪ੍ਰਾਇਮਰੀ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਅਗਲੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਹਾਏ ਤੌਬਾ! ਦੋ ਸਹੇਲੀਆਂ ਨੂੰ ਹੋਇਆ ਪਿਆਰ, ਇਕ-ਦੂਜੇ ਨੂੰ ਮੰਨਦੀਆਂ ਹਨ ਪਤੀ-ਪਤਨੀ

ਅਗਲੇ 3 ਦਿਨ ਦਿੱਲੀ 'ਚ ਰਹੇਗਾ ਖਰਾਬ ਮੌਸਮ

ਓਧਰ ਦਿੱਲੀ ਵਿਚ ਅਗਲੇ 3 ਦਿਨਾਂ ਤੱਕ ਮੌਸਮ ਖਰਾਬ ਰਹੇਗਾ ਅਤੇ ਅੱਜ ਸ਼ਾਮ ਤੋਂ ਮੌਸਮ 'ਚ ਬਦਲਾਅ ਆਵੇਗਾ। 31 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਬੱਦਲ ਛਾਏ ਰਹਿਣਗੇ। ਅੱਜ ਰਾਜਧਾਨੀ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਕਈ ਸੂਬਿਆਂ ਵਿਚ ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਮੌਸਮ ਵਿਭਾਗ ਨੇ ਜਤਾਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News