20 ਰਾਜਾਂ 'ਚ ਭਾਰੀ ਮੀਂਹ ਦਾ ਅਲਰਟ : IMD ਨੇ ਜਾਰੀ ਕੀਤੀ ਤਾਜ਼ਾ ਅਪਡੇਟ

Tuesday, Sep 03, 2024 - 10:25 AM (IST)

ਨੈਸ਼ਨਲ ਡੈਸਕ : ਇਸ ਸਾਲ ਮਾਨਸੂਨ ਨੇ ਭਾਰਤ 'ਚ ਜ਼ੋਰਦਾਰ ਦਸਤਕ ਦਿੱਤੀ ਹੈ, ਜਿਸ ਕਾਰਨ ਕਈ ਰਾਜਾਂ 'ਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਖ਼ਾਸ ਕਰਕੇ ਅਸਾਮ ਅਤੇ ਗੁਜਰਾਤ ਦੇ ਨਾਲ-ਨਾਲ ਦੱਖਣੀ ਭਾਰਤ ਦੇ ਕਈ ਰਾਜ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਇਸ ਮੌਸਮ ਦੀ ਅਨਿਸ਼ਚਿਤਤਾ ਕਾਰਨ ਦੋ ਰਾਜਾਂ ਵਿੱਚ 30 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਦਿੱਲੀ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਤੱਕ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।

ਇਹ ਵੀ ਪੜ੍ਹੋ ਲੁੱਟ ਦੀ ਕੋਸ਼ਿਸ਼ 'ਚ ਨੌਜਵਾਨ ਦਾ ਸ਼ਰੇਆਮ ਚਾਕੂ ਮਾਰ ਕਰ 'ਤਾ ਕਤਲ, ਫੈਲੀ ਸਨਸਨੀ

ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਮੌਸਮ ਵਿਭਾਗ (IMD) ਨੇ ਅੱਜ ਇੱਕ ਮਹੱਤਵਪੂਰਨ ਮੌਸਮ ਅਪਡੇਟ ਜਾਰੀ ਕੀਤਾ ਹੈ, ਜਿਸ ਵਿੱਚ ਦਿੱਲੀ-NCR ਸਮੇਤ ਦੇਸ਼ ਦੇ 20 ਤੋਂ ਵੱਧ ਰਾਜਾਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਸੱਤ ਦਿਨਾਂ ਵਿੱਚ ਇਸ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਦੇਸ਼ ਭਰ ਵਿੱਚ ਮੌਸਮ ਸਰਗਰਮ ਰਹਿੰਦਾ ਹੈ, ਜਿਸ ਕਾਰਨ ਵੱਖ-ਵੱਖ ਖੇਤਰਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ।

ਇਹ ਵੀ ਪੜ੍ਹੋ ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਦਿੱਲੀ ਅਤੇ ਉਸ ਦੇ ਆਲੇ-ਦੁਆਲੇ ਸੰਘਣੇ ਕਾਲੇ ਬੱਦਲ ਛਾਏ ਰਹਿਣਗੇ
ਦਿੱਲੀ-NCR ਵਿੱਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਦੇ ਤਹਿਤ ਦਿੱਲੀ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਅਸਮਾਨ ਵਿੱਚ ਸੰਘਣੇ ਕਾਲੇ ਬੱਦਲ ਛਾਏ ਰਹਿਣਗੇ ਅਤੇ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਨਮੀ ਅਤੇ ਗਰਮੀ ਦੇ ਵਿਚਕਾਰ, ਮੀਂਹ ਨਾਲ ਲੋਕਾਂ ਨੂੰ ਕੁਝ ਰਾਹਤ ਤਾਂ ਮਿਲ ਸਕਦੀ ਹੈ ਪਰ ਇਸ ਨਾਲ ਅਸੁਵਿਧਾ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...

ਦੇਸ਼ ਭਰ ਵਿੱਚ ਮੀਂਹ ਦੀ ਸਥਿਤੀ
ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਅਨੁਸਾਰ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਗੁਜਰਾਤ, ਮਹਾਰਾਸ਼ਟਰ, ਤੇਲੰਗਾਨਾ, ਮੱਧ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ, ਕਰਨਾਟਕ, ਕੇਰਲ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਸਿੱਕਮ, ਪੱਛਮੀ ਬੰਗਾਲ, ਛੱਤੀਸਗੜ੍ਹ, ਉੜੀਸਾ, ਗੋਆ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਹਰਿਆਣਾ, ਪੰਜਾਬ, ਜੰਮੂ ਕਸ਼ਮੀਰ, ਝਾਰਖੰਡ ਅਤੇ ਹੋਰ ਖੇਤਰਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਅਗਲੇ ਤਿੰਨ ਦਿਨਾਂ 'ਚ ਦਿੱਲੀ, ਹਿਮਾਚਲ ਪ੍ਰਦੇਸ਼, ਤੇਲੰਗਾਨਾ ਅਤੇ ਝਾਰਖੰਡ 'ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਨੌਕਰਾਣੀ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਡਸਟਬਿਨ 'ਚੋਂ ਮਿਲੀ ਪ੍ਰੈਗਨੈਂਸੀ ਟੈਸਟ ਸਟ੍ਰਿਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News