ਵੱਡੀ ਖ਼ਬਰ : 7 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, 2-3 ਦਿਨ ਖ਼ਰਾਬ ਰਹੇਗਾ ਮੌਸਮ

Sunday, Dec 08, 2024 - 03:29 PM (IST)

ਵੱਡੀ ਖ਼ਬਰ : 7 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, 2-3 ਦਿਨ ਖ਼ਰਾਬ ਰਹੇਗਾ ਮੌਸਮ

ਨੈਸ਼ਨਲ ਡੈਸਕ (ਪੁਨੀਤ) : ਅੱਜ ਦੇਸ਼ ਭਰ ਵਿੱਚ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਦਿੱਲੀ-ਐਨਸੀਆਰ ਨੂੰ ਛੱਡ ਕੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਠੰਢ ਵਧ ਰਹੀ ਹੈ। ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹਿੰਦੀ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ਵਿਚ ਤੇਜ਼ ਹਨੇਰੀ, ਬਿਜਲੀ ਡਿੱਗਣ ਅਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ ਅਤੇ 8-9 ਦਸੰਬਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮਾਹਰਾਂ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਮੌਸਮ ਵਿਚ ਭਾਰੀ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਸਰਦੀ ਆਪਣਾ ਰੰਗ ਦਿਖਾਉਂਦੀ ਨਜ਼ਰ ਆਵੇਗੀ।

ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ 'ਤੇ 2 ਮਹੀਨੇ ਬੰਦ ਰਹਿਣਗੇ ਸਕੂਲ

ਦੂਜੇ ਪਾਸੇ ਪੰਜਾਬ ਦੇ ਤਾਪਮਾਨ ਵਿਚ ਬਦਲਾਅ ਆ ਰਿਹਾ ਹੈ ਅਤੇ ਵਧੇਰੇ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲੀ ਹੈ, ਜੋ ਕਿ ਬਦਲਦੇ ਮੌਸਮ ਵੱਲ ਇਸ਼ਾਰਾ ਕਰ ਰਹੀ ਹੈ। ਪੰਜਾਬ ਦਾ ਵਧੇਰੇ ਤਾਪਮਾਨ ਬਠਿੰਡਾ ਵਿਚ 26.1 ਡਿਗਰੀ ਜਦ ਕਿ ਘੱਟੋ-ਘੱਟ ਤਾਪਮਾਨ ਵਿਚ ਪਠਾਨਕੋਟ ਦਾ 5.7, ਜਦਕਿ ਬਠਿੰਡਾ ਵਿਚ 4.8 ਡਿਗਰੀ ਰਿਕਾਰਡ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਮੌਸਮ ਸਬੰਧੀ ਜੋ ਸੰਭਾਵਨਾ ਪ੍ਰਗਟਾਈ ਗਈ ਹੈ, ਉਸ ਮੁਤਾਬਕ ਰਾਜਧਾਨੀ ਦਿੱਲੀ ਸਮੇਤ ਉੱਤਰ ਭਾਰਤ ਦੇ ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਵਿਚ ਅਗਲੇ 24 ਤੋਂ 48 ਘੰਟਿਆਂ ਦੌਰਾਨ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ - ਝੂਲਾ ਬਣਿਆ ਜਾਨ ਦਾ ਦੁਸ਼ਮਣ! 30 ਸੈਕੰਡ ਤਕ ਲਟਕਦੀ ਰਹੀ ਕੁੜੀ, ਰੌਂਦੀ ਹੋਈ ਮਾਰਦੀ ਰਹੀ ਚੀਕਾਂ, ਫਿਰ...

ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਅਸਾਮ, ਮੇਘਾਲਿਆ ਅਤੇ ਉੱਤਰ-ਪੂਰਬੀ ਰਾਜ ਧੁੰਦ ਅਤੇ ਸੀਤ ਲਹਿਰ ਨਾਲ ਪ੍ਰਭਾਵਿਤ ਹੋਣਗੇ। 9 ਦਸੰਬਰ ਤੋਂ ਬਾਅਦ ਦਿੱਲੀ-ਐਨਸੀਆਰ ਵਿੱਚ ਵੀ ਮੀਂਹ ਪੈ ਸਕਦਾ ਹੈ ਅਤੇ ਤਾਪਮਾਨ 7 ਡਿਗਰੀ ਦੇ ਆਸਪਾਸ ਰਹੇਗਾ। ਦਿੱਲੀ 'ਚ 15 ਦਸੰਬਰ ਤੋਂ ਠੰਡ ਹੋਰ ਵਧ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 8 ਦਸੰਬਰ ਦੀ ਰਾਤ ਨੂੰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ 2-3 ਦਿਨਾਂ 'ਚ ਬਾਰਿਸ਼ ਅਤੇ ਠੰਡ ਵਧਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਵੀ ਹੋ ਸਕਦੀ ਹੈ, ਜਿਸ ਨਾਲ ਠੰਡ ਦਾ ਪ੍ਰਭਾਵ ਵਧੇਗਾ। ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ, ਜਦਕਿ ਕੁਝ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ - ਪਿਆਰ 'ਚ ਫ਼ਸਾ ਪ੍ਰੇਮਿਕਾ ਦੀ ਬਣਾਈ ਅਸ਼ਲੀਲ ਵੀਡੀਓ, ਫਿਰ ਜੋ ਹੋਇਆ ਸੁਣ ਉਡਣਗੇ ਹੋਸ਼

ਇਸ ਤੋਂ ਇਲਾਵਾ ਪੂਰਬ ਉੱਤਰ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿਚ ਬਿਜਲੀ ਡਿੱਗਣ ਅਤੇ ਤੇਜ਼ ਹਨੇਰੀ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਵੱਖ-ਵੱਖ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲਣ ਦਾ ਖ਼ਤਰਾ ਦੱਸਿਆ ਗਿਆ ਹੈ ਅਤੇ ਇਸ ਦੌਰਾਨ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਿਸ ਨਾਲ ਦਰੱਖ਼ਤ ਡਿੱਗਣ ਅਤੇ ਬਿਜਲੀ ਦੇ ਖੰਭੇ ਟੁੱਟਣ ਦੀਆਂ ਘਟਨਾਵਾਂ ਹੋ ਸਕਦੀਆਂ ਹਨ। ਪੇਂਡੂ ਇਲਾਕਿਆਂ ਅਤੇ ਛੋਟੇ ਕਸਬਿਆਂ ਵਿਚ ਵਿਸ਼ੇਸ਼ ਚੌਕਸੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ - ਸਕੂਲੇ ਪੜਾਉਂਦੇ ਘਰਵਾਲੇ ਨਾਲ ਲੜ ਪਈਆਂ ਮਾਵਾਂ-ਧੀਆਂ, ਸਵੇਰੇ ਸਕੂਲ ਬਾਹਰੋਂ ਮਿਲਿਆ ਲਾਸ਼ਾਂ, ਫੈਲੀ ਸਨਸਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News