ਹੜ੍ਹ ਅਤੇ ਜ਼ਮੀਨ ਖਿਸਕਣ ਦੀ ਚਿਤਾਵਨੀ! ਦਿੱਲੀ ਸਮੇਤ 15 ਸੂਬਿਆਂ ''ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

Friday, Aug 09, 2024 - 11:26 AM (IST)

ਹੜ੍ਹ ਅਤੇ ਜ਼ਮੀਨ ਖਿਸਕਣ ਦੀ ਚਿਤਾਵਨੀ! ਦਿੱਲੀ ਸਮੇਤ 15 ਸੂਬਿਆਂ ''ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਨੈਸ਼ਨਲ ਡੈਸਕ - ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਅੱਜ ਭਾਰੀ ਬਾਰਿਸ਼ ਹੋਈ। ਰਾਜਧਾਨੀ ਦੇ ਆਲੇ-ਦੁਆਲੇ ਦੇ ਸ਼ਹਿਰ ਵਿਚ ਸੰਘਣੇ ਕਾਲੇ ਬੱਦਲ ਛਾਏ ਰਹੇ। ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਮਾਨਸੂਨ ਦੀ ਬਾਰਿਸ਼ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ ਸਮੇਤ ਕਰੀਬ 15 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਉੱਤਰ ਪ੍ਰਦੇਸ਼ ਵਿੱਚ ਗੰਗਾ, ਗੰਡਕ ਅਤੇ ਕੋਸੀ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ, ਜਿਸ ਨਾਲ ਹੜ੍ਹਾਂ ਦਾ ਖ਼ਤਰਾ ਵੱਧ ਗਿਆ ਹੈ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਇਸ ਦੇ ਨਾਲ ਹੀ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਪਹਾੜਾਂ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦਾ ਖ਼ਤਰਾ ਵੱਧ ਗਿਆ ਹੈ। ਰਾਜਸਥਾਨ ਵਿੱਚ ਇਸ ਸਾਲ ਮਾਨਸੂਨ ਦੇ ਬੱਦਲ ਇੰਨੇ ਜ਼ਿਆਦਾ ਵਰ੍ਹੇ ਕਿ ਰੇਗਿਸਤਾਨ ਵਿੱਚ ਨਦੀਆਂ ਵਹਿਣ ਲੱਗੀਆਂ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਤਿੰਨ ਦਿਨਾਂ ਲਈ ਦਿੱਲੀ ਲਈ ਖ਼ਰਾਬ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਅੱਜ ਦਿੱਲੀ ਵਿੱਚ ਭਾਰੀ ਬਾਰਿਸ਼ ਹੋਈ ਅਤੇ ਕੱਲ੍ਹ ਤੇ ਪਰਸੋਂ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਬੱਦਲ ਛਾਏ ਰਹਿਣਗੇ। ਠੰਢੀਆਂ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ ਪਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਰਹੇਗੀ। ਮੌਸਮ ਵਿਭਾਗ ਮੁਤਾਬਕ ਅੱਜ ਦੇ ਦਿਨ ਤੋਂ ਬਾਅਦ ਸ਼ਨੀਵਾਰ ਨੂੰ ਵੀ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਬਿਹਾਰ, ਜੰਮੂ-ਕਸ਼ਮੀਰ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ, ਝਾਰਖੰਡ, ਅਰੁਣਾਚਲ ਪ੍ਰਦੇਸ਼, ਅਸਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਮਹਾਰਾਸ਼ਟਰ, ਅਤੇ ਕੇਰਲ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਪੂਰੇ ਦੇਸ਼ ਵਿਚ ਮਾਨਸੂਨ ਦੇ ਕਾਰਨ ਮੌਸਮ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ ਅਤੇ ਕਈ ਰਾਜਾਂ ਵਿੱਚ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ।

ਇਹ ਵੀ ਪੜ੍ਹੋ - ਪ੍ਰੇਮੀ ਨਾਲ ਵਿਆਹ ਕਰਨ ਲਈ ਭੈਣ ਕਰ ਰਹੀ ਸੀ ਜ਼ਿੱਦ, ਗੁੱਸੇ 'ਚ ਭਰਾ ਨੇ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News