ਅੱਜ ਜਾਂ ਭਲਕੇ ਪੈ ਸਕਦੈ ਭਾਰੀ ਮੀਂਹ, ਇਸ ਸੂਬੇ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

Saturday, Nov 16, 2024 - 06:48 PM (IST)

ਅੱਜ ਜਾਂ ਭਲਕੇ ਪੈ ਸਕਦੈ ਭਾਰੀ ਮੀਂਹ, ਇਸ ਸੂਬੇ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ (IMD) ਨੇ 16 ਅਤੇ 17 ਨਵੰਬਰ ਨੂੰ ਤਾਮਿਲਨਾਡੂ ਦੇ 18 ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕੰਨਿਆਕੁਮਾਰੀ, ਥੂਥੂਕੁਡੀ, ਤਿਰੂਨੇਲਵੇਲੀ, ਰਾਮਨਾਥਪੁਰਮ, ਟੇਨਕਸੀ, ਵਿਰੂਧੁਨਗਰ, ਮਦੁਰਾਈ, ਥੇਨੀ, ਡਿੰਡੀਗੁਲ, ਸਿਵਾਗੰਗਈ, ਪੁਡੂਕੋਟਈ, ਤੰਜਾਵੁਰ, ਤਿਰੂਵਰੂਰ, ਨਾਗਪੱਟੀਨਮ, ਮੇਇਲਾਦੁਥੁਰਾਈ, ਕੁੱਡਲੋਰ, ਵਿਲੁੱਲਪੁਰਮ ਅਤੇ ਵਿੱਲੁਪੱਟਮ ਸ਼ਾਮਲ ਹਨ। ਮੌਸਮ ਵਿਭਾਗ ਮੁਤਾਬਕ ਇਹ ਮੀਂਹ ਦੱਖਣੀ ਤਾਮਿਲਨਾਡੂ ਦੇ ਆਲੇ-ਦੁਆਲੇ ਚੱਕਰਵਾਤੀ ਹਵਾਵਾਂ ਕਾਰਨ ਪੈ ਰਿਹਾ ਹੈ।

ਇਹ ਵੀ ਪੜ੍ਹੋ - ਹੁਣ ਕੈਸ਼ ਨਾਲ ਨਹੀਂ ਖਰੀਦੀ ਜਾ ਸਕੇਗੀ 'ਸ਼ਰਾਬ', ਸ਼ੌਕੀਨਾਂ ਨੂੰ ਵੱਡਾ ਝਟਕਾ

22 ਨਵੰਬਰ ਨੂੰ ਭਾਰੀ ਮੀਂਹ ਪੈਣ ਦੀ ਚਿਤਾਵਨੀ 
RMC ਨੇ ਇਸ ਮੌਕੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ 22 ਨਵੰਬਰ ਤੋਂ ਰਾਜ ਦੇ ਉੱਤਰੀ ਤੱਟੀ ਜ਼ਿਲ੍ਹਿਆਂ ਜਿਵੇਂ ਚੇਨਈ, ਤਿਰੂਵੱਲੁਰ, ਚੇਂਗਲਪੱਟੂ ਅਤੇ ਕਾਂਚੀਪੁਰਮ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਨ੍ਹਾਂ ਇਲਾਕਿਆਂ ਵਿੱਚ 22 ਤੋਂ 28 ਨਵੰਬਰ ਤੱਕ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ - MRI ਮਸ਼ੀਨ 'ਚ ਪਿਆ ਮਰੀਜ਼ ਮਲਣ ਲੱਗਾ ਜਰਦਾ, ਵੀਡੀਓ ਵਾਇਰਲ, ਡਾਕਟਰ ਤੇ ਲੋਕ ਹੈਰਾਨ

ਮਾਨਸੂਨ ਤੇ ਬਿਜਲੀ ਦੀ ਖਪਤ 'ਚ ਗਿਰਾਵਟ
1 ਅਕਤੂਬਰ ਤੋਂ 15 ਨਵੰਬਰ ਤੱਕ ਤਾਮਿਲਨਾਡੂ ਵਿੱਚ ਉੱਤਰ-ਪੂਰਬੀ ਮਾਨਸੂਨ ਦੌਰਾਨ 276 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਵਿਚ ਕੋਇੰਬਟੂਰ ਨੇ 418 ਮਿਲੀਮੀਟਰ ਬਾਰਿਸ਼ ਦੇ ਨਾਲ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ। ਭਾਰੀ ਮੀਂਹ ਕਾਰਨ ਬਿਜਲੀ ਦੀ ਖਪਤ ਵਿੱਚ ਕਮੀ ਆਈ ਹੈ, ਜੋ ਪਹਿਲਾਂ ਰੋਜ਼ਾਨਾ 380 ਮਿਲੀਅਨ ਯੂਨਿਟ ਸੀ, ਹੁਣ ਇਹ ਘੱਟ ਕੇ 302 ਮਿਲੀਅਨ ਯੂਨਿਟ ਰਹਿ ਗਈ ਹੈ।

ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ

ਮੌਸਮੀ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ 
ਭਾਰੀ ਮੀਂਹ ਕਾਰਨ ਵਾਇਰਲ ਬੀਮਾਰੀਆਂ ਦੇ ਮਾਮਲੇ ਵੀ ਵੱਧ ਰਹੇ ਹਨ। ਚੇਨਈ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਬੁਖ਼ਾਰ, ਫਲੂ ਅਤੇ ਮਲੇਰੀਆ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਖ਼ਾਸ ਤੌਰ 'ਤੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਇਨਫੈਕਸ਼ਨ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਕੁੱਲ ਮਿਲਾ ਕੇ, ਤਾਮਿਲਨਾਡੂ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ, ਮਾਨਸੂਨ ਦੇ ਪ੍ਰਭਾਵ ਨਾਲ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੋਣਗੀਆਂ।

ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇਹ ਮੈਂਬਰ ਹੁੰਦਾ ਪੈਨਸ਼ਨ ਲੈਣ ਦਾ ਹੱਕਦਾਰ, ਜਾਣੋ ਸ਼ਰਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News