ਅਗਲੇ 96 ਘੰਟੇ ਖ਼ਤਰਨਾਕ! ਕਈ ਸੂਬਿਆਂ ''ਚ ਪਵੇਗਾ ਭਾਰੀ ਮੀਂਹ, IMD ਦਾ ਰੈੱਡ ਤੇ ਆਰੇਂਜ ਅਲਰਟ ਜਾਰੀ
Wednesday, Oct 01, 2025 - 12:05 PM (IST)

ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਵਾਸੀਆਂ ਨੂੰ ਇੱਕ ਗੰਭੀਰ ਚੇਤਾਵਨੀ ਜਾਰੀ ਕੀਤੀ ਹੈ। ਮਾਨਸੂਨ ਭਾਵੇਂ ਆਪਣੇ ਆਖਰੀ ਪੜਾਅ ਵਿੱਚ ਹੈ ਪਰ ਇਹ ਇੱਕ ਵਾਰ ਫਿਰ ਆਪਣੀ ਪੂਰੀ ਤਾਕਤ ਦਿਖਾਉਣ ਲਈ ਤਿਆਰ ਹੈ। ਮੌਸਮ ਵਿਭਾਗ ਦੇ ਅਨੁਸਾਰ ਬੰਗਾਲ ਦੀ ਖਾੜੀ ਵਿਚ ਘੱਟ ਦਬਾਅ ਵਾਲਾ ਖੇਤਰ ਬਣਨ ਦੇ ਕਾਰਨ 1 ਅਕਤੂਬਰ ਤੋਂ 4 ਅਕਤੂਬਰ ਤੱਕ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਮੀਂਹ ਪੈਣ ਦਾ ਦੌਰ ਮੁੜ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਆਈਐੱਮਡੀ ਨੇ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਇਹਨਾਂ ਚਾਰ ਦਿਨਾਂ ਦੌਰਾਨ ਘਰਾਂ ਵਿਚ ਹੀ ਸੁਰੱਖਿਅਤ ਰਹਿਣ ਲਈ ਕਿਹਾ ਹੈ।
ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!
ਇਨ੍ਹਾਂ 10 ਰਾਜਾਂ ਲਈ ਰੈੱਡ ਅਤੇ ਆਰੇਂਜ ਅਲਰਟ ਜਾਰੀ
ਮੌਸਮ ਵਿਭਾਗ ਨੇ ਦੇਸ਼ ਭਰ ਦੇ ਲਗਭਗ 10 ਰਾਜਾਂ ਅਤੇ ਪ੍ਰਦੇਸ਼ਾਂ ਲਈ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕਰਦੇ ਹੋਏ ਰੈੱਡ (ਬਹੁਤ ਜ਼ਿਆਦਾ ਭਾਰੀ) ਅਤੇ ਆਰੇਂਜ਼ (ਬਹੁਤ ਭਾਰੀ) ਅਲਰਟ ਜਾਰੀ ਕੀਤੇ ਹਨ। ਜਿਹਨਾਂ ਸੂਬਿਆਂ ਵਿਚ ਇਸ ਮੀਂਹ ਦਾ ਸਭ ਤੋਂ ਵੱਧ ਖ਼ਤਰਾ ਹੈ, ਉਹਨਾਂ ਵਿਚ ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਓਡੀਸ਼ਾ, ਗੁਜਰਾਤ, ਤਾਮਿਲਨਾਡੂ, ਕਰਨਾਟਕ, ਉੱਤਰ-ਪੂਰਬੀ ਰਾਜ (ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼), ਛੱਤੀਸਗੜ੍ਹ, ਪੱਛਮੀ ਬੰਗਾਲ (ਉਪ-ਹਿਮਾਲਿਆ ਖੇਤਰ) ਸ਼ਾਮਲ ਹਨ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਹੋਰ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ
ਸਿਰਫ਼ ਇਹੀ 10 ਸੂਬੇ ਹੀ ਨਹੀਂ, ਸਗੋਂ ਦੇਸ਼ ਦੇ ਕਈ ਹੋਰ ਹਿੱਸਿਆਂ ਵਿੱਚ ਵੀ ਅਗਲੇ ਚਾਰ ਦਿਨਾਂ ਤੱਕ ਮੌਸਮ ਖਰਾਬ ਰਹੇਗਾ। ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਉੱਤਰਾਖੰਡ, ਦਿੱਲੀ ਅਤੇ ਕੇਰਲ ਦੇ ਕਈ ਸਥਾਨਾਂ 'ਤੇ ਭਾਰੀ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਸ ਸਮੇਂ ਦੌਰਾਨ ਤੇਜ਼ ਹਵਾਵਾਂ, ਤੂਫ਼ਾਨ ਅਤੇ ਗਰਜ-ਤੂਫ਼ਾਨ ਦੀ ਭਵਿੱਖਬਾਣੀ ਵੀ ਕੀਤੀ ਹੈ। ਲੋਕਾਂ ਨੂੰ ਨਿਯਮਿਤ ਤੌਰ 'ਤੇ ਮੌਸਮ ਦੀ ਨਿਗਰਾਨੀ ਕਰਨ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਪੜ੍ਹੋ ਇਹ ਵੀ : 'ਫੁੱਲ' ਲੈ ਕੇ ਜਾ ਰਹੇ ਸਨ ਹਰਿਦੁਆਰ, ਇਕ ਪਰਿਵਾਰ ਦੇ 6 ਜੀਆਂ ਦੀ ਮੌਤ, ਪਿਆ ਚੀਕ-ਚਿਹਾੜਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।