ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ ! ਪੰਜਾਬ, ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ ''ਚ ਬਦਲੇਗਾ ਮੌਸਮ, ਅਲਰਟ ਜਾਰੀ
Monday, Jun 01, 2026 - 09:01 PM (IST)
ਨੈਸ਼ਨਲ ਡੈਸਕ : ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ 'ਚ ਮੰਗਲਵਾਰ, 2 ਜੂਨ ਨੂੰ ਤੇਜ਼ ਹਵਾਵਾਂ, ਹਨੇਰੀ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰ-ਪੱਛਮੀ ਭਾਰਤ ਦੇ ਕਈ ਇਲਾਕਿਆਂ 'ਚ ਮੌਸਮ 'ਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ।
ਪੰਜਾਬ, ਦਿੱਲੀ ਤੇ ਹਰਿਆਣਾ ਨ ਧੂੜ ਭਰੀ ਹਨੇਰੀ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ, ਦਿੱਲੀ-ਐਨਸੀਆਰ ਸਮੇਤ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਮੰਗਲਵਾਰ ਦੁਪਹਿਰ ਤੋਂ ਸ਼ਾਮ ਤੱਕ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਤੇ ਧੂੜ ਭਰੀ ਹਨੇਰੀ ਚੱਲਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ, ਪਰ ਬੱਦਲਵਾਈ ਤੇ ਮੀਂਹ ਕਾਰਨ ਗਰਮੀ ਦਾ ਪ੍ਰਭਾਵ ਕੁਝ ਘੱਟ ਮਹਿਸੂਸ ਹੋਵੇਗਾ।
ਦੱਖਣ ਅਤੇ ਉੱਤਰ-ਪੂਰਬੀ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ
ਉੱਤਰ-ਪੂਰਬੀ ਰਾਜਾਂ ਜਿਵੇਂ ਕਿ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਵਿੱਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਦੱਖਣੀ ਭਾਰਤ 'ਚ ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ 'ਚ ਵੀ ਹਲਕੀ ਤੋਂ ਦਰਮਿਆਨੀ ਵਰਖਾ ਹੋਵੇਗੀ। ਰਾਇਲਸੀਮਾ ਅਤੇ ਤੱਟੀ ਆਂਧਰਾ ਪ੍ਰਦੇਸ਼ 'ਚ 50 ਤੋਂ 70 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਕਾਰਨ ਜਲ-ਥਲ ਹੋਣ ਦੀ ਸੰਭਾਵਨਾ ਹੈ।
ਮੱਧ ਪ੍ਰਦੇਸ਼ 'ਚ ਗੜੇਮਾਰੀ ਦਾ ਖ਼ਦਸ਼ਾ
ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਵੀ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਗੜੇਮਾਰੀ (Hailstorm) ਹੋਣ ਦਾ ਖ਼ਦਸ਼ਾ ਵੀ ਜਤਾਇਆ ਗਿਆ ਹੈ। ਬਿਹਾਰ 'ਚ 3 ਜੂਨ ਤੋਂ ਮੁੜ ਹੀਟ ਵੇਵ ਦੀ ਸਥਿਤੀ ਬਣ ਸਕਦੀ ਹੈ।
ਕਿਸਾਨਾਂ ਤੇ ਮਛੇਰਿਆਂ ਲਈ ਸਲਾਹ
ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ ਕਿ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ। ਮਛੇਰਿਆਂ ਨੂੰ ਸਮੁੰਦਰੀ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗਰਜ-ਚਮਕ ਅਤੇ ਬਿਜਲੀ ਕੜਕਣ ਵੇਲੇ ਸੁਰੱਖਿਅਤ ਇਮਾਰਤਾਂ ਦੇ ਅੰਦਰ ਰਹਿਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
