ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ''ਚ ਜਾਰੀ ਕੀਤਾ ਅਲਰਟ
Thursday, Sep 17, 2026 - 08:04 PM (IST)
ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ ਨੇ 18 ਸਤੰਬਰ ਨੂੰ ਦੇਸ਼ ਭਰ ਦੇ ਲਗਭਗ 20 ਸੂਬਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਮਾਨਸੂਨ ਹੁਣ ਹੌਲੀ-ਹੌਲੀ ਵਿਦਾ ਲੈ ਰਿਹਾ ਹੈ ਅਤੇ ਗਰਮੀ ਵਧਣੀ ਸ਼ੁਰੂ ਹੋ ਗਈ ਹੈ, ਪਰ ਫਿਰ ਵੀ ਕਈ ਰਾਜਾਂ ਵਿੱਚ ਬਾਰਿਸ਼ ਦਾ ਦੌਰ ਜਾਰੀ ਹੈ। ਦਿੱਲੀ-ਐਨ.ਸੀ.ਆਰ. ਵਿੱਚ ਹਲਕੀ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਤੋਂ ਵੱਡੀ ਰਾਹਤ ਮਿਲੀ ਹੈ। 18 ਸਤੰਬਰ ਨੂੰ ਵੀ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਤਾਪਮਾਨ 25 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। 19 ਸਤੰਬਰ ਨੂੰ ਤਾਪਮਾਨ 24 ਤੋਂ 34 ਡਿਗਰੀ ਤੱਕ ਜਾ ਸਕਦਾ ਹੈ ਅਤੇ 20 ਸਤੰਬਰ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ।
ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਵਾ ਦੇ ਚੱਕਰਵਾਤੀ ਪ੍ਰਭਾਵ ਕਾਰਨ ਹਲਕੀ ਬਾਰਿਸ਼ ਜਾਂ ਗਰਜ ਨਾਲ ਬੌਛਾਰਾਂ ਪੈ ਸਕਦੀਆਂ ਹਨ, ਜਦੋਂ ਕਿ ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਬਿਹਾਰ ਵਿੱਚ 17 ਤੋਂ 23 ਸਤੰਬਰ ਦਰਮਿਆਨ ਮੀਂਹ ਪੈਣ ਦੇ ਆਸਾਰ ਹਨ, ਜਿੱਥੇ ਕਈ ਥਾਵਾਂ 'ਤੇ ਭਾਰੀ ਬਾਰਿਸ਼, ਝੱਖੜ ਅਤੇ ਆਕਾਸ਼ੀ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਰਾਜਸਥਾਨ ਵਿੱਚ ਮਾਨਸੂਨ ਦੀ ਵਿਦਾਈ ਸ਼ੁਰੂ ਹੋਣ ਵਾਲੀ ਹੈ, ਪਰ ਬੀਕਾਨੇਰ, ਜੋਧਪੁਰ, ਜੈਪੁਰ, ਅਜਮੇਰ, ਕੋਟਾ, ਉਦੇਪੁਰ ਅਤੇ ਭਰਤਪੁਰ ਸੰਭਾਗਾਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਮੱਧ ਪ੍ਰਦੇਸ਼ ਦੇ ਪੂਰਬੀ ਹਿੱਸਿਆਂ ਅਤੇ ਛੱਤੀਸਗੜ੍ਹ ਵਿੱਚ ਗਰਜ-ਚਮਕ ਨਾਲ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਤੋਂ ਇਲਾਵਾ ਤਾਮਿਲਨਾਡੂ ਦੇ ਨੀਲਗਿਰੀ ਅਤੇ ਕੋਇੰਬਟੂਰ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਸੂਬਿਆਂ ਦਾ ਵੀ ਜਾਣੋ ਹਾਲ
ਭਾਰੀ ਮੀਂਹ: ਬਿਹਾਰ, ਰਾਜਸਥਾਨ, ਪੱਛਮੀ ਬੰਗਾਲ, ਸਿੱਕਮ, ਤਾਮਿਲਨਾਡੂ ਅਤੇ ਉੜੀਸਾ।
ਦਰਮਿਆਨਾ ਮੀਂਹ: ਮੱਧ ਪ੍ਰਦੇਸ਼, ਛੱਤੀਸਗੜ੍ਹ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਗੋਆ ਅਤੇ ਗੁਜਰਾਤ।
ਹਲਕਾ ਮੀਂਹ: ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
