ਦਿੱਲੀ-NCR ''ਚ ਤੇਜ਼ ਹਵਾਵਾਂ ਨਾਲ ਪਿਆ ਭਾਰੀ ਮੀਂਹ, ਮੌਸਮ ਹੋਇਆ ਸੁਹਾਵਣਾ

Sunday, Jun 25, 2023 - 05:21 AM (IST)

ਦਿੱਲੀ-NCR ''ਚ ਤੇਜ਼ ਹਵਾਵਾਂ ਨਾਲ ਪਿਆ ਭਾਰੀ ਮੀਂਹ, ਮੌਸਮ ਹੋਇਆ ਸੁਹਾਵਣਾ

ਨੈਸ਼ਨਲ ਡੈਸਕ : ਦਿੱਲੀ-ਐੱਨਸੀਆਰ 'ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪਿਆ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਇੱਥੇ ਹੁੰਮਸ ਭਰੀ ਗਰਮੀ ਪੈ ਰਹੀ ਸੀ, ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਸਨ। ਦੁਪਹਿਰ 2 ਵਜੇ ਦੇ ਕਰੀਬ ਹਨੇਰੀ ਨਾਲ ਮੀਂਹ ਸ਼ੁਰੂ ਹੋ ਗਿਆ। ਮੀਂਹ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਦਰਅਸਲ, ਮੌਸਮ ਵਿਭਾਗ ਨੇ ਪਹਿਲਾਂ ਹੀ ਮੀਂਹ ਦੀ ਸੰਭਾਵਨਾ ਜਤਾਈ ਸੀ।

ਇਹ ਵੀ ਪੜ੍ਹੋ : ਮਣੀਪੁਰ ਹਿੰਸਾ 'ਤੇ 3 ਘੰਟੇ ਚੱਲੀ ਸਰਬ ਪਾਰਟੀ ਮੀਟਿੰਗ, ਸੀਐੱਮ ਬੀਰੇਨ ਸਿੰਘ ਨੂੰ ਹਟਾਉਣ ਦੀ ਉੱਠੀ ਮੰਗ

ਆਈਐੱਮਡੀ ਨੇ ਅਗਲੇ 3 ਦਿਨਾਂ ਦੌਰਾਨ ਦਿੱਲੀ-ਐੱਨਸੀਆਰ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਦਿੱਲੀ ਐੱਨਸੀਆਰ ਤੋਂ ਇਲਾਵਾ ਹਰਿਆਣਾ ਤੇ ਯੂਪੀ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪਿਆ। ਇਸ ਦੌਰਾਨ 30-40 ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਪੂਰਬੀ ਮੱਧ ਤੇ ਉੱਤਰ ਪੱਛਮੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਮੋਦੀ ਨੇ ਮਿਸਰ ਦੇ ਆਪਣੇ ਹਮਰੁਤਬਾ, ਚੋਟੀ ਦੇ ਮੰਤਰੀਆਂ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਆਸਾਮ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਮਣੀਪੁਰ, ਓਡਿਸ਼ਾ ਵੀ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਗਲੇ 48 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ। ਇੱਥੇ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News