ਦਿੱਲੀ 'ਚ ਪਿਆ ਮੋਹਲੇਧਾਰ ਮੀਂਹ, ਕਈ ਇਲਾਕਿਆਂ 'ਚ ਭਰਿਆ ਪਾਣੀ

Saturday, Aug 05, 2023 - 11:06 AM (IST)

ਦਿੱਲੀ 'ਚ ਪਿਆ ਮੋਹਲੇਧਾਰ ਮੀਂਹ, ਕਈ ਇਲਾਕਿਆਂ 'ਚ ਭਰਿਆ ਪਾਣੀ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਸਵੇਰੇ ਮੀਂਹ ਪਿਆ, ਜਿਸ ਨਾਲ ਉਸਮ ਭਰੇ ਮੌਸਮ ਤੋਂ ਰਾਹਤ ਮਿਲੀ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਘੱਟੋ-ਘੱਟ ਤਾਪਮਾਨ 25.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ। IMD ਨੇ ਦਿਨ 'ਚ ਦਿੱਲੀ ਦੇ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦਾ ਅਨੁਮਾਨ ਜਤਾਇਆ ਹੈ। ਵਿਭਾਗ ਨੇ ਕਿਹਾ ਕਿ ਦਿਨ ਵਿਚ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿ ਸਕਦਾ ਹੈ।

ਇਹ ਵੀ ਪੜ੍ਹੋ- ਨੂਹ ਹਿੰਸਾ 'ਤੇ ਸੁਪਰੀਮ ਕੋਰਟ ਦਾ ਕੇਂਦਰ ਨੂੰ ਸਖ਼ਤ ਨਿਰਦੇਸ਼- ਨਾ ਹਿੰਸਾ ਹੋਵੇ ਤੇ ਨਾ ਹੀ ਕੋਈ ਦੇਵੇ ਨਫ਼ਰਤੀ ਭਾਸ਼ਣ

IMD ਮੁਤਾਬਕ ਦਿੱਲੀ 'ਚ ਸ਼ੁੱਕਰਵਾਰ ਸਵੇਰ ਤੋਂ ਸ਼ਨੀਵਾਰ ਸਵੇਰੇ ਦਰਮਿਆਨ 24 ਘੰਟਿਆਂ ਦੇ ਸਮੇਂ ਵਿਚ 54 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਵਿਭਾਗ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਸ਼ਨੀਵਾਰ ਸਵੇਰੇ ਸਾਢੇ 8 ਵਜੇ ਵਿਜ਼ੀਬਿਲਟੀ 100 ਫ਼ੀਸਦੀ ਦਰਜ ਕੀਤੀ ਗਈ।  ਦਿੱਲੀ ਸਮੇਤ ਨੋਇਡਾ, ਗਾਜ਼ੀਆਬਾਦ ਆਦਿ 'ਚ ਮੀਂਹ ਕਾਰਨ ਕਈ ਇਲਾਕਿਆਂ 'ਚ ਪਾਣੀ ਭਰਨ ਦੀ ਸਮੱਸਿਆ ਵੀ ਪੈਦਾ ਹੋ ਗਈ ਹੈ। ਬਦਰਪੁਰ ਵਿੱਚ ਮੀਂਹ ਕਾਰਨ ਮੈਟਰੋ ਸਟੇਸ਼ਨ ਦੇ ਹੇਠਾਂ ਪਾਣੀ ਭਰ ਗਿਆ ਹੈ। ਇਸ ਕਾਰਨ ਇੱਥੋਂ ਆਉਣ-ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

ਇਹ ਵੀ ਪੜ੍ਹੋ- ਅਜਬ-ਗਜ਼ਬ: ਮੱਧ ਪ੍ਰਦੇਸ਼ ਦਾ ਅਨੋਖਾ ਪਿੰਡ, ਜਿਥੇ ਪੂਰਾ ਪਿੰਡ ਹੈ ਇਕ-ਦੂਜੇ ਦਾ ਰਿਸ਼ਤੇਦਾਰ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ ਦਿੱਲੀ 'ਚ ਸ਼ਨੀਵਾਰ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕ ਅੰਕ (AQI) 91 ਦਰਜ ਕੀਤਾ, ਜੋ ਕਿ 'ਤਸੱਲੀਬਖਸ਼' ਸ਼੍ਰੇਣੀ ਵਿਚ ਆਉਂਦਾ ਹੈ। ਦੱਸ ਦੇਈਏ ਕਿ 0 ਅਤੇ 50 ਦੇ ਵਿਚਕਾਰ AQI ਨੂੰ 'ਚੰਗਾ', 51 ਅਤੇ 100 ਨੂੰ 'ਤਸੱਲੀਬਖਸ਼', 101 ਅਤੇ 200 ਨੂੰ 'ਦਰਮਿਆਨਾ', 201 ਅਤੇ 300 ਨੂੰ 'ਮਾੜਾ', 301 ਅਤੇ 400 ਨੂੰ 'ਬਹੁਤ ਮਾੜਾ' ਅਤੇ 401 ਅਤੇ 500 ਨੂੰ  'ਗੰਭੀਰ' ਮੰਨਿਆ ਜਾਂਦਾ ਹੈ। 

 


author

Tanu

Content Editor

Related News