ਮੋਹਲੇਧਾਰ ਮੀਂਹ ਕਾਰਨ ਕਈ ਘਰ ਤਬਾਹ; ਸਕੂਲ-ਕਾਲਜ ਬੰਦ, IMD ਨੇ ਕੀਤਾ ਅਲਰਟ
Friday, Jul 19, 2024 - 11:07 AM (IST)
ਕੋਝੀਕੋਡ- ਕੇਰਲ ਦੇ ਕਈ ਹਿੱਸਿਆਂ ਵਿਚ ਮੋਹਲੇਧਾਰ ਮੀਂਹ ਦਾ ਦੌਰ ਜਾਰੀ ਹੈ, ਜਿਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿਚ ਮੋਹਲੇਧਾਰ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਉੱਤਰੀ ਕੇਰਲ ਦੇ ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਦੇ ਕਈ ਹਿੱਸਿਆਂ ਵਿਚ ਹੜ੍ਹ, ਦਰੱਖਤਾਂ ਦੇ ਉਖੜਨ, ਜਾਇਦਾਦ ਨੂੰ ਨੁਕਸਾਨ ਅਤੇ ਜ਼ਮੀਨ ਖਿਸਕਣ ਵਰਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਤਿੰਨਾਂ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ 19 ਜੁਲਾਈ ਨੂੰ ਸਕੂਲ-ਕਾਲਜ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਹਾਦਸੇ ਦੀ ਸ਼ਿਕਾਰ, ਟਰੇਨ ਦੇ ਕਈ ਡੱਬੇ ਪਟੜੀ ਤੋਂ ਉਤਰੇ
ਸੜਕਾਂ ਪਾਣੀ ਨਾਲ ਭਰੀਆਂ, ਨਹਿਰ 'ਚ ਪਲਟੀ ਸਕੂਲ ਬੱਸ
ਕੇਰਲ ਵਿਚ ਪੈ ਰਹੇ ਮੀਂਹ ਕਾਰਨ ਤਬਾਹੀ ਵੇਖਣ ਨੂੰ ਮਿਲ ਰਹੀ ਹੈ। ਪਲੱਕੜ ਵਿਚ ਇਕ ਸਕੂਲ ਬੱਸ ਨਹਿਰ ਵਿਚ ਪਲਟ ਗਈ। ਗਨੀਮਤ ਇਹ ਰਹੀ ਕਿ ਕੋਈ ਜ਼ਖ਼ਮੀ ਨਹੀਂ ਹੋਇਆ ਹੈ ਅਤੇ ਬੱਚਿਆਂ ਨੂੰ ਬਚਾਅ ਲਿਆ ਗਿਆ ਹੈ। ਕੋਝੀਕੋਡ ਵਿਚ ਥਾਂ-ਥਾਂ ਪਾਣੀ ਭਰ ਜਾਣ ਕਾਰਨ ਸੜਕਾਂ ਪਾਣੀ ਵਿਚ ਡੁੱਬੀਆਂ ਹੋਈਆਂ ਹਨ।
ਕੰਨੂਰ 'ਚ 13 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ
ਸੂਬੇ ਵਿਚ ਮੋਹਲੇਧਾਰ ਮੀਂਹ ਕਾਰਨ ਕਈ ਲੋਕਾਂ ਨੂੰ ਬੇਘਰ ਵੀ ਹੋਣਾ ਪਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਕੰਨੂਰ ਵਿਚ ਮੀਂਹ ਕਾਰਨ 80 ਲੋਕਾਂ ਨੂੰ ਰਾਹਤ ਕੈਂਪਾਂ ਵਿਚ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਮੀਂਹ ਕਾਰਨ 13 ਘਰ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ, ਜਦਕਿ 242 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਤ੍ਰਿਸ਼ੂਰ ਅਤੇ ਏਰਨਾਕੁਲਮ ਜ਼ਿਲ੍ਹਿਆਂ ਵਿਚ ਵੀ ਮੀਂਹ ਕਾਰਨ ਜਾਇਦਾਦ ਨੂੰ ਨੁਕਸਾਨ ਹੋਣ ਦੀ ਸੂਚਨਾ ਹੈ।
ਇਹ ਵੀ ਪੜ੍ਹੋ- ਸਨਸਨੀਖੇਜ਼ ਵਾਰਦਾਤ; ਸਿਰਫਿਰੇ ਆਸ਼ਕ ਵਲੋਂ ਪ੍ਰੇਮਿਕਾ, ਉਸ ਦੀ ਭੈਣ ਤੇ ਪਿਤਾ ਦਾ ਬੇਰਹਿਮੀ ਨਾਲ ਕਤਲ
IMD ਨੇ ਕਈ ਜ਼ਿਲ੍ਹਿਆਂ ਲਈ ਜਾਰੀ ਕੀਤਾ ਆਰੇਂਜ ਅਲਰਟ
ਵਾਇਨਾਡ ਵਿਚ ਮੋਹਲੇਧਾਰ ਮੀਂਹ ਕਾਰਨ 29 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ 22 ਕੈਂਪਾਂ ਵਿਚ ਟਰਾਂਸਫਰ ਕਰ ਦਿੱਤਾ ਗਿਆ ਹੈ। ਮੋਹਲੇਧਾਰ ਮੀਂਹ ਕਾਰਨ ਕਈ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਕੇਰਲ ਦੇ ਤਿੰਨ ਜ਼ਿਲ੍ਹਿਆਂ ਤੋਂ ਇਲਾਵਾ ਮੌਸਮ ਵਿਭਾਗ ਨੇ 7 ਹੋਰ ਜ਼ਿਲ੍ਹਿਆਂ ਲਈ ਵੀ ਆਰੇਂਜ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- 'ਅਗਨੀਵੀਰ' ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ, ਪੁਲਸ ਦੀ ਨੌਕਰੀ 'ਚ ਮਿਲੇਗਾ 10 ਫ਼ੀਸਦੀ ਰਾਖਵਾਂਕਰਨ
ਮਛੇਰਿਆਂ ਨੂੰ ਸਾਵਧਾਨੀ ਵਰਤਣ ਦੀ ਸਲਾਹ
IMD ਮੁਤਾਬਕ ਏਰਨਾਕੁਲਮ, ਤ੍ਰਿਸ਼ੂਰ, ਪਲੱਕੜ, ਮਲਪੁਰਮ, ਕੋਝੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਵਿਚ ਅਲੱਗ-ਥਲੱਗ ਥਾਵਾਂ 'ਤੇ ਦਰਮਿਆਨਾ ਮੀਂਹ ਅਤੇ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਮਛੇਰਿਆਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8