ਪਹਾੜਾਂ ਦੀ ਸੈਰ 'ਤੇ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ
Thursday, Jul 04, 2024 - 04:53 PM (IST)
ਸ਼ਿਮਲਾ- ਜੇਕਰ ਤੁਸੀਂ ਵੀ ਪਹਾੜਾਂ ਦੀ ਸੈਰ 'ਤੇ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਦਰਅਸਲ ਗਰਮੀ ਦਾ ਮੌਸਮ ਹੈ ਅਤੇ ਜ਼ਿਆਦਾਤਰ ਸੈਲਾਨੀ ਪਹਾੜਾਂ ਦੀ ਸੈਰ 'ਤੇ ਜਾਂਦੇ ਹਨ। ਸੈਰ 'ਤੇ ਜਾਣ ਤੋਂ ਪਹਿਲਾਂ ਤੁਹਾਨੂੰ ਇੱਥੋਂ ਹਿਮਾਚਲ ਪ੍ਰਦੇਸ਼ ਦੇ ਮੌਸਮ ਦਾ ਹਾਲ ਜਾਣ ਲੈਣਾ ਚਾਹੀਦਾ ਹੈ। ਦਰਅਸਲ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਮੋਹਲੇਧਾਰ ਮੀਂਹ ਪਿਆ, ਜਿਸ ਤੋਂ ਬਾਅਦ 115 ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀ ਹੈ। ਸ਼ਿਮਲਾ ਮੌਸਮ ਵਿਭਾਗ ਨੇ ਵੀਰਵਾਰ ਨੂੰ ਓਰੇਂਜ ਅਲਰਟ ਜਾਰੀ ਕੀਤਾ ਅਤੇ ਸ਼ੁੱਕਰਵਾਰ ਤੱਕ ਵੱਖ-ਵੱਖ ਥਾਵਾਂ 'ਤੇ ਮੋਹਲੇਧਾਰ ਮੀਂਹ, ਗਰਜ ਚਮਕ ਨਾਲ ਹੀ ਕੁਝ ਥਾਵਾਂ 'ਤੇ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਦਾ ਕਹਿਰ, ਜ਼ਮੀਨ ਖਿਸਕਣ ਕਾਰਨ 7 ਜ਼ਿਲ੍ਹਿਆਂ 'ਚ ਸੜਕ ਸੰਪਰਕ ਟੁੱਟਿਆ
ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਮੁਤਾਬਕ ਮੀਂਹ ਕਾਰਨ ਮੰਡੀ ਵਿਚ 107, ਚੰਬਾ 'ਚ 4, ਸੋਲਨ 'ਚ 3 ਅਤੇ ਕਾਂਗੜਾ ਵਿਚ 1 ਸਮੇਤ ਕੁੱਲ 115 ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਸੂਬੇ ਵਿਚ 212 ਟਰਾਂਸਫਾਰਮਰ ਕੰਮ ਨਹੀਂ ਕਰ ਰਹੇ ਹਨ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮੰਡੀ ਅਤੇ ਪੰਡੋਹ ਵਿਚਕਾਰ ਚੰਡੀਗੜ੍ਹ-ਮਨਾਲੀ ਚਾਰ ਮਾਰਗੀ ਸੜਕ ਦੇ ਇਕ ਹਿੱਸੇ ਵਿਚ ਤਰੇੜਾਂ ਆ ਗਈਆਂ ਹਨ ਅਤੇ ਧੱਸ ਰਹੀ ਹੈ। ਜਿਸ ਕਾਰਨ ਅਧਿਕਾਰੀਆਂ ਨੇ ਬੁੱਧਵਾਰ ਤੋਂ ਸਿਰਫ ਇਕ ਪਾਸੜ ਆਵਾਜਾਈ ਦੀ ਇਜਾਜ਼ਤ ਦਿੱਤੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਲੱਖਾਂ ਰੁਪਏ ਖਰਚ ਕੇ 'ਰਿਟੇਨਿੰਗ ਦੀਵਾਰ' (ਚਟਾਨਾਂ ਜਾਂ ਵੱਡੇ ਪੱਥਰਾਂ ਨੂੰ ਡਿੱਗਣ ਤੋਂ ਰੋਕਣ ਲਈ) ਬਣਾਈ ਗਈ ਸੀ ਪਰ ਹੁਣ ਇਹ ਵੀ ਧੱਸਣੀ ਸ਼ੁਰੂ ਹੋ ਗਈ ਹੈ ਅਤੇ ਕਰੀਬ ਦੋ ਫੁੱਟ ਹੇਠਾਂ ਜਾ ਚੁੱਕੀ ਹੈ। ਇਸ ਦੇ ਨਿਰਮਾਣ ਦੀ ਗੁਣਵੱਤਾ 'ਤੇ ਸਵਾਲ ਉਠਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਮਿੰਟਾਂ 'ਚ ਢਹਿ ਗਿਆ ਦਰਿਆ 'ਤੇ ਬਣਿਆ ਪੁਲ, ਕਈ ਪਿੰਡਾਂ ਦਾ ਟੁੱਟਿਆ ਸੰਪਰਕ
ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ (6 ਅਤੇ 7 ਜੁਲਾਈ) ਨੂੰ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਬਾਗਾਂ ਅਤੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ, ਕਮਜ਼ੋਰ ਢਾਂਚੇ ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪੁੱਜਣ, ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕੱਚੇ ਮਕਾਨਾਂ ਅਤੇ ਝੌਂਪੜੀਆਂ ਨੂੰ ਨੁਕਸਾਨ, ਹੇਠਲੇ ਇਲਾਕਿਆਂ ਵਿਚ ਪਾਣੀ ਭਰ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e