ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ ਜਾਰੀ, 6 ਟ੍ਰੇਨਾਂ ਰੱਦ

08/04/2019 9:13:05 AM

ਮਹਾਰਾਸ਼ਟਰ—ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ ਹੁਣ ਵੀ ਜਾਰੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਜ਼ਰੂਰੀ ਕੰਮਾਂ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਰੇਲਵੇ ਟ੍ਰੈਕ 'ਤੇ ਪਾਣੀ ਇੱਕਠਾ ਹੋਣ ਕਾਰਨ 6 ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਕਈ ਟ੍ਰੇਨਾਂ ਦੇ ਰੂਟਾਂ 'ਚ ਬਦਲਾਅ ਕੀਤਾ ਗਿਆ ਹੈ।

PunjabKesari

ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਤੋਂ ਹੀ ਭਾਰੀ ਬਾਰਿਸ਼ ਦਾ ਸਿਲਸਿਲਾ ਐਤਵਾਰ ਸਵੇਰ ਤੱਕ ਜਾਰੀ ਰਿਹਾ ਹੈ। ਕਲਿਆਣ ਰੇਲਵੇ ਸਟੇਸ਼ਨ 'ਤੇ ਟ੍ਰੈਕ ਤੱਕ ਪਾਣੀ 'ਚ ਡੁੱਬ ਗਿਆ। ਸੰਤਾਕਰੂਜ਼ ਅਤੇ ਨਾਗਪਾੜਾ 'ਚ ਪਾਣੀ ਦੇ ਪੱਧਰ ਵੱਧਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਠਾਣੇ, ਪਾਲਘਰ, ਰਾਏਗੜ੍ਹ, ਰਤਨਗਿਰੀ ਅਤੇ ਸਿੰਧੂਦੁਰਗਾ ਇਲਾਕਿਆਂ 'ਚ ਭਾਰੀ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਹਵਾਵਾਂ ਵੀ ਆਫਤ ਬਣੀਆਂ ਹੋਈਆਂ ਹਨ।

PunjabKesari

ਦੱਸ ਦੇਈਏ ਕਿ ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਕਈ ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ।

PunjabKesari


Iqbalkaur

Content Editor

Related News