ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ''ਚ ਦੂਜੇ ਦਿਨ ਵੀ ਭਾਰੀ ਬਾਰਿਸ਼, 10 ਹੋਰ ਲੋਕਾਂ ਦੀ ਮੌਤ
Monday, Sep 02, 2024 - 07:25 AM (IST)
ਹੈਦਰਾਬਾਦ/ਅਮਰਾਵਤੀ (ਭਾਸ਼ਾ) : ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿਚ ਲਗਾਤਾਰ ਦੂਜੇ ਦਿਨ ਬਾਰਿਸ਼ ਹੋਈ, ਜਿਸ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ। ਐਤਵਾਰ ਨੂੰ ਪਾਣੀ ਭਰ ਜਾਣ ਕਾਰਨ ਸੜਕੀ ਅਤੇ ਰੇਲ ਆਵਾਜਾਈ ਠੱਪ ਰਹੀ।
ਦੱਖਣੀ ਮੱਧ ਰੇਲਵੇ (ਐੱਸਸੀਆਰ) ਦੇ ਇਕ ਅਧਿਕਾਰੀ ਨੇ ਦੱਸਿਆ ਕਿ 99 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਚਾਰ ਟਰੇਨਾਂ ਨੂੰ ਅੰਸ਼ਕ ਤੌਰ 'ਤੇ ਰੱਦ ਕਰ ਦਿੱਤਾ ਗਿਆ ਸੀ, ਜਦੋਂਕਿ ਭਾਰੀ ਬਾਰਿਸ਼ ਅਤੇ ਕਈ ਥਾਵਾਂ 'ਤੇ ਪਟੜੀਆਂ 'ਤੇ ਪਾਣੀ ਭਰ ਜਾਣ ਕਾਰਨ 54 ਟਰੇਨਾਂ ਨੂੰ ਮੋੜ ਦਿੱਤਾ ਗਿਆ ਸੀ। ਦੋਵਾਂ ਰਾਜਾਂ ਵਿਚ ਨਦੀਆਂ ਵਿਚ ਤੇਜ਼ੀ ਹੈ ਅਤੇ ਰਾਸ਼ਟਰੀ ਅਤੇ ਰਾਜ ਆਫ਼ਤ ਪ੍ਰਤੀਕਿਰਿਆ ਬਲਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਹਜ਼ਾਰਾਂ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਪਹੁੰਚਾਇਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਬਾਰਿਸ਼ ਅਤੇ ਹੜ੍ਹਾਂ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਤੇਲੰਗਾਨਾ ਦੇ ਮਾਲ ਮੰਤਰੀ ਪੋਂਗੁਲੇਤੀ ਸ਼੍ਰੀਨਿਵਾਸ ਰੈੱਡੀ ਨੇ ਕਿਹਾ ਕਿ ਸਮੇਂ ਸਿਰ ਚੁੱਕੇ ਗਏ ਸਾਵਧਾਨੀ ਉਪਾਵਾਂ ਕਾਰਨ ਜਾਨ-ਮਾਲ ਦਾ ਨੁਕਸਾਨ ਘੱਟ ਹੋਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8