ਇਨ੍ਹਾਂ ਜ਼ਿਲ੍ਹਿਆ 'ਚ ਭਾਰੀ ਬਾਰਸ਼ ਪੈਣ ਦੀ ਸੰਭਾਵਨਾ, ਅਲਰਟ ਜਾਰੀ
Friday, Jan 03, 2025 - 09:15 AM (IST)
ਉੱਤਰ ਪ੍ਰਦੇਸ਼- ਉੱਤਰੀ ਭਾਰਤ ਸਮੇਤ ਉੱਤਰ ਪ੍ਰਦੇਸ਼ ‘ਚ ਕੜਾਕੇ ਦੀ ਠੰਡ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਠੰਡ ਦੇ ਵਿਚਕਾਰ, ਉੱਤਰ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਤੋਂ ਬਾਰਿਸ਼ ਹੋ ਸਕਦੀ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਹਾਲਾਂਕਿ, ਇਹ ਮੀਂਹ ਯੂ.ਪੀ. ਦੇ ਕੁਝ ਜ਼ਿਲ੍ਹਿਆਂ ਵਿੱਚ ਹੀ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ 6 ਜਨਵਰੀ ਨੂੰ ਸਹਾਰਨਪੁਰ, ਬਿਜਨੌਰ, ਰਾਮਪੁਰ ਸਮੇਤ ਯੂਪੀ ਦੇ ਕੁਝ ਨੇੜਲੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸੀਤ ਲਹਿਰ ਦਾ ਕਹਿਰ ਵੀ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ- ਕਰਨ ਔਜਲਾ ਦੇ ਨਵੇਂ ਗੀਤ 'ਚ ਨਜ਼ਰ ਆਵੇਗੀ ਇਹ ਬਾਲੀਵੁੱਡ ਅਦਾਕਾਰਾ
ਮੌਸਮ ਵਿਗਿਆਨੀ ਮੁਤਾਬਕ ਬਰਫੀਲੀ ਪੱਛਮੀ ਹਵਾਵਾਂ ਕਾਰਨ ਯੂਪੀ ਵਿੱਚ ਠੰਡ ਅਤੇ ਕੰਬਣੀ ਲਗਾਤਾਰ ਵਧ ਰਹੀ ਹੈ। ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਦਿਨ ਵੇਲੇ ਵੀ ਠੰਢ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਕਰ ਰਹੀ ਹੈ। ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ‘ਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ‘ਚ ਮਾਮੂਲੀ ਹੋਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।