26, 27, 28, 29, 30 ਅਗਸਤ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

Wednesday, Aug 26, 2026 - 10:25 AM (IST)

26, 27, 28, 29, 30 ਅਗਸਤ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅਗਸਤ ਮਹੀਨੇ ਦੇ ਆਖਰੀ ਹਫ਼ਤੇ ਯਾਨੀ 26 ਤੋਂ 31 ਅਗਸਤ ਤੱਕ ਪੰਜਾਬ ਸਣੇ ਦੇਸ਼ ਭਰ ਦੇ ਕਈ ਸੂਬਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਉਮੀਦ ਹੈ। ਪਹਾੜੀ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹਾਂ ਦੇ ਆਉਣ ਦਾ ਖ਼ਤਰਾ ਮੰਡਰਾ ਰਿਹਾ ਹੈ, ਜਦੋਂ ਕਿ ਮੈਦਾਨੀ ਅਤੇ ਤੱਟਵਰਤੀ ਖੇਤਰਾਂ ਵਿੱਚ ਤੇਜ਼ ਹਨ੍ਹੇਰੀ-ਤੂਫਾਨ ਦੇ ਨਾਲ-ਨਾਲ ਭਾਰੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਇਸ ਹਫ਼ਤੇ ਮੱਧ ਅਤੇ ਉੱਤਰੀ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ - ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ

ਰਾਜਧਾਨੀ ਦਿੱਲੀ ਅਤੇ ਆਸ ਪਾਸ ਦੇ ਇਲਾਕੇ (ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ, ਫਰੀਦਾਬਾਦ) 26 ਅਗਸਤ ਨੂੰ ਬੱਦਲ ਛਾਏ ਰਹਿਣਗੇ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 27 ਤੇ 28 ਅਗਸਤ ਨੂੰ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਕੁਝ ਖੇਤਰਾਂ ਵਿੱਚ ਪਾਣੀ ਭਰਨ ਦੀ ਸੰਭਾਵਨਾ ਵੱਧ ਸਕਦੀ ਹੈ। ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੂਰਬੀ ਰਾਜਸਥਾਨ, ਹਰਿਆਣਾ, ਦਿੱਲੀ, ਵਿਦਰਭ ਅਤੇ ਮੱਧ ਮਹਾਰਾਸ਼ਟਰ ਵਰਗੇ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮੱਧ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਨਾਗਾਲੈਂਡ ਅਤੇ ਮਣੀਪੁਰ ਦੇ ਕੁਝ ਇਲਾਕਿਆਂ ਵਿੱਚ ਅਚਾਨਕ ਹੜ੍ਹ ਆਉਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ - ਭਾਰੀ ਮੀਂਹ ਦਾ ਕਹਿਰ! ਸਕੂਲ ਹੋਏ ਬੰਦ, ਆਨਲਾਈਨ ਕਲਾਸਾਂ ਦੇ ਹੁਕਮ, ਗੁਰੂਗ੍ਰਾਮ ਪ੍ਰਸ਼ਾਸਨ ਦਾ ਵੱਡਾ ਫੈਸਲਾ

ਓਡੀਸ਼ਾ ਵਿਚ 27 ਤੋਂ 30 ਅਗਸਤ ਤੱਕ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਵੇਗਾ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣ ਦੀ ਸੰਭਾਵਨਾ ਹੈ। ਇਸ ਮੌਸਮ ਵਿਚ ਪਹਾੜੀ ਇਲਾਕਿਆਂ ਜਾਂ ਉੱਤਰ-ਪੂਰਬੀ ਰਾਜਾਂ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ, ਕਿਉਂਕਿ ਯਾਤਰਾ ਵਿੱਚ ਵਿਘਨ ਪੈ ਸਕਦਾ ਹੈ। ਹਿਮਾਚਲ ਅਤੇ ਉੱਤਰਾਖੰਡ ਵਿੱਚ 26 ਤੋਂ 31 ਅਗਸਤ ਦੇ ਵਿਚਕਾਰ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ ਮਹੀਨੇ ਦੇ ਅੰਤ ਤੱਕ ਭਾਰੀ ਮੀਂਹ ਪੈ ਸਕਦਾ ਹੈ। ਜੰਮੂ, ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਛੱਤੀਸਗੜ੍ਹ ਵਿੱਚ 26 ਤੋਂ 28 ਅਗਸਤ ਦੇ ਵਿਚਕਾਰ ਲਗਾਤਾਰ ਮੀਂਹ ਪੈਣ, ਗਰਜ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਭਾਰੀ ਬਾਰਸ਼ ਕਾਰਨ ਪਹਾੜੀ ਰਾਜਾਂ (ਉੱਤਰਾਖੰਡ ਅਤੇ ਹਿਮਾਚਲ) ਵਿੱਚ ਜ਼ਮੀਨ ਖਿਸਕਣ ਦਾ ਖ਼ਤਰਾ ਹੈ।

ਪੜ੍ਹੋ ਇਹ ਵੀ - ਹਰ ਸਾਲ ਮਿਲਣਗੇ 3 ਸਿਲੰਡਰ ਫ੍ਰੀ ! ਔਰਤਾਂ ਤੇ ਟ੍ਰਾਂਸਜੈਂਡਰਾਂ ਲਈ ਬੱਸਾਂ 'ਚ ਮੁਫ਼ਤ ਸਫ਼ਰ, CM ਵਿਜੇ ਨੇ ਕਰ'ਤਾ ਐਲਾਨ

ਤੱਟਵਰਤੀ ਅਤੇ ਦੱਖਣੀ ਪ੍ਰਾਇਦੀਪੀ ਖੇਤਰਾਂ ਵਿੱਚ ਮਾਨਸੂਨ ਦੀਆਂ ਸਥਿਤੀਆਂ ਸਰਗਰਮ ਹਨ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਦੌਰਾਨ ਕੋਂਕਣ ਅਤੇ ਗੋਆ ਵਿੱਚ ਲਗਾਤਾਰ ਮੀਂਹ ਪਵੇਗਾ, ਜਦੋਂ ਕਿ ਤੱਟਵਰਤੀ ਕਰਨਾਟਕ ਵਿੱਚ ਮਹੀਨੇ ਦੇ ਅੰਤ ਤੱਕ ਮੀਂਹ ਪੈਂਦਾ ਰਹੇਗਾ। ਇਸ ਤੋਂ ਇਲਾਵਾ ਕੇਰਲ, ਲਕਸ਼ਦੀਪ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਓਡੀਸ਼ਾ ਅਤੇ ਅੰਡੇਮਾਨ-ਨਿਕੋਬਾਰ ਟਾਪੂਆਂ ਵਿੱਚ ਗਰਜ-ਤੂਫ਼ਾਨ ਦੀ ਸੰਭਾਵਨਾ ਹੈ ਅਤੇ ਕੁਝ ਇਲਾਕਿਆਂ ਵਿੱਚ ਹਵਾ ਦੀ ਗਤੀ 50-60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਪੜ੍ਹੋ ਇਹ ਵੀ - ਸਟੇਜ ਤੋਂ ਉਤਰਨ ਲੱਗੇ ਰਾਹੁਲ ਗਾਂਧੀ ਨੂੰ ਕੁੜੀ ਨੇ ਕਰ'ਤੀ Kiss, ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News