ਦੁਸਹਿਰੇ 'ਤੇ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Friday, Oct 11, 2024 - 06:17 PM (IST)

ਨਵੀਂ ਦਿੱਲੀ : ਦੇਸ਼ ਭਰ 'ਚ ਭਲਕੇ 12 ਅਕਤੂਬਰ ਨੂੰ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ। ਬੁਰਾਈ 'ਤੇ ਚੰਗਿਆਈ ਦੀ ਜਿੱਤ ਲਈ ਰਾਵਣ ਦਹਨ ਕੀਤਾ ਜਾਵੇਗਾ। ਇਸ ਦੌਰਾਨ ਮੌਸਮ ਵਿਭਾਗ ਨੇ ਦੁਸਹਿਰੇ 'ਤੇ ਕਈ ਸੂਬਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਕੇਰਲ, ਮਹਾਰਾਸ਼ਟਰ, ਤਾਮਿਲਨਾਡੂ, ਗੁਜਰਾਤ ਅਤੇ ਕਰਨਾਟਕ ਵਿੱਚ 12 ਤੋਂ 16 ਅਕਤੂਬਰ ਦਰਮਿਆਨ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਤਾਮਿਲਨਾਡੂ ਦੇ ਵੱਖ-ਵੱਖ ਜ਼ਿਲ੍ਹਿਆਂ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ - ਭਿਆਨਕ ਸੜਕ ਹਾਦਸਾ, 3 ਦੋਸਤਾਂ ਦੀ ਦਰਦਨਾਕ ਮੌਤ, ਕਾਰ ਦੇ ਹੋਏ 3 ਹਿੱਸੇ

ਇਸ ਤੋਂ ਇਲਾਵਾ ਦਿੱਲੀ-ਐੱਨਸੀਆਰ ਵਿੱਚ 12 ਤੋਂ 18 ਅਕਤੂਬਰ ਤੱਕ ਆਸਮਾਨ ਸਾਫ਼ ਰਹੇਗਾ। ਇੱਥੇ ਸਵੇਰ ਅਤੇ ਸ਼ਾਮ ਨੂੰ ਠੰਡ ਹੌਲੀ-ਹੌਲੀ ਵਧੇਗੀ। ਐਨਸੀਆਰ ਵਿੱਚ ਅਗਲੇ ਇੱਕ ਹਫ਼ਤੇ ਤੱਕ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 7 ਦਿਨਾਂ 'ਚ ਦਿੱਲੀ, ਨੋਇਡਾ, ਫਰੀਦਾਬਾਦ, ਗੁਰੂਗ੍ਰਾਮ ਸਮੇਤ NCR 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇੱਥੇ ਹਵਾ ਵਿੱਚ AQI ਪੱਧਰ 100 ਤੋਂ 150 ਦੇ ਵਿਚਕਾਰ ਹੋਵੇਗਾ। ਬੱਚਿਆਂ ਅਤੇ ਬਜ਼ੁਰਗਾਂ ਨੂੰ ਸਵੇਰੇ ਅਤੇ ਸ਼ਾਮ ਨੂੰ ਠੰਡ ਤੋਂ ਆਪਣੇ ਆਪ ਨੂੰ ਬਚਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਂਕਣ, ਗੋਆ, ਅਰੁਣਾਚਲ ਪ੍ਰਦੇਸ਼, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ 'ਚ ਭਾਰੀ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਰਾਇਲਸੀਮਾ, ਛੱਤੀਸਗੜ੍ਹ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਮੁਤਾਬਕ ਦੱਖਣ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ 12 ਅਤੇ 13 ਅਕਤੂਬਰ ਨੂੰ ਗੁਜਰਾਤ, ਮੱਧ ਪ੍ਰਦੇਸ਼, ਝਾਰਖੰਡ, ਬਿਹਾਰ, ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਵੇਗਾ। ਇਸ ਤੋਂ ਇਲਾਵਾ ਅਗਲੇ 2 ਦਿਨਾਂ ਦੌਰਾਨ ਓਡੀਸ਼ਾ, ਪੱਛਮੀ ਬੰਗਾਲ ਅਤੇ ਸਿੱਕਮ ਦੇ ਕੁਝ ਹਿੱਸਿਆਂ 'ਚ ਮੀਂਹ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ - ਵਿਸ਼ਵਾਸ ਜਾਂ ਅੰਧਵਿਸ਼ਵਾਸ! ਦੇਵੀ ਦੀ ਮੂਰਤੀ ਅੱਗੇ ਨੌਜਵਾਨ ਨੇ ਵੱ.ਢ ਲਿਆ ਗਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News