ਕੇਰਲ ਦੇ ਕੁਝ ਹਿੱਸਿਆਂ ''ਚ ਭਾਰੀ ਮੀਂਹ, 3 ਜ਼ਿਲ੍ਹਿਆਂ ''ਚ ''ਆਰੇਂਜ ਅਲਰਟ'' ਜਾਰੀ
Thursday, Oct 16, 2025 - 10:17 AM (IST)

ਤਿਰੂਵਨੰਤਪੁਰਮ : ਕੇਰਲ ਦੇ ਕੁਝ ਹਿੱਸਿਆ ਵਿਚ ਵੀਰਵਾਰ ਨੂੰ ਭਾਰੀ ਮੀਂਹ ਦੇ ਵਿਚਕਾਰ ਭਾਰਤੀ ਮੌਸਮ ਵਿਭਾਗ ਨੇ ਸੂਬੇ ਦੇ ਤਿੰਨ ਦੱਖਣੀ ਜ਼ਿਲ੍ਹਿਆ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਤਿਰੂਵਨੰਤਪੁਰਮ, ਕੋਲਮ ਅਤੇ ਪਠਾਨਮਥਿੱਟਾ ਜ਼ਿਲ੍ਹਿਆਂ ਵਿਚ ਸਵੇਰੇ 7.15 ਵਜੇ ਤਿੰਨ ਘੰਟਿਆਂ ਲਈ ਆਰੇਂਜ਼ ਅਲਰਟ ਜਾਰੀ ਕੀਤਾ ਹੈ।
ਪੜ੍ਹੋ ਇਹ ਵੀ : ਦੀਵਾਲੀ 'ਤੇ ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦਾ ਰੇਟ
ਇਸ ਵਿਚ ਕਿਹਾ ਗਿਆ ਹੈ ਕਿ ਇਹਨਾਂ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿਚ ਗਰਜ-ਤੁਫਾਨ ਅਤੇ ਤੇਜ਼ ਗਤੀ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜੋ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਪਹੁੰਚ ਸਕਦੀਆਂ ਹਨ। ਅਲਾਪੁਝਾ, ਕੋਟਾਯਮ ਅਤੇ ਇਡੁੱਕੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਗਰਜ, ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਦੀ ਵੀ ਉਮੀਦ ਹੈ। 'ਆਰੇਂਜ ਅਲਰਟ' 11 ਤੋਂ 20 ਸੈਂਟੀਮੀਟਰ ਦੀ 'ਬਹੁਤ ਭਾਰੀ ਬਾਰਿਸ਼' ਦਾ ਸੰਕੇਤ ਦਿੰਦਾ ਹੈ।
ਪੜ੍ਹੋ ਇਹ ਵੀ : ਠੰਡ ਨੂੰ ਲੈ ਕੇ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਲੱਗਣਗੀਆਂ ਕਲਾਸਾਂ