9,10,11,12,13 ਅਤੇ 14 ਅਗਸਤ ਤੱਕ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ, ਹੋ ਜਾਓ ਸਾਵਧਾਨ
Friday, Aug 08, 2025 - 09:56 AM (IST)

ਨੈਸ਼ਨਲ ਡੈਸਕ- ਦੇਸ਼ 'ਚ ਮਾਨਸੂਨੀ ਬਾਰਿਸ਼ ਦਾ ਦੌਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ ਇਕ ਹਫ਼ਤੇ ਤੱਕ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਖ਼ਾਸ ਕਰ ਕੇ ਪਹਾੜੀ ਸੂਬਿਆਂ ਅਤੇ ਉੱਤਰ ਪ੍ਰਦੇਸ਼ 'ਚ ਇਸ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਗੰਗਾ, ਯਮੁਨਾ ਅਤੇ ਕੋਸੀ ਵਰਗੀਆਂ ਨਦੀਆਂ ਦਾ ਪਾਣੀ ਦਾ ਪੱਧਰ ਕਾਫ਼ ਵੱਧ ਗਿਆ ਹੈ।
ਇਹ ਵੀ ਪੜ੍ਹੋ : ਹੜ੍ਹ ਕਾਰਨ ਬੰਦ ਹੋਏ ਰਸਤੇ, ਕਿਸ਼ਤੀ 'ਤੇ ਸਵਾਰ ਹੋ ਲਾੜੀ ਲੈਣ ਪਹੁੰਚ ਗਿਆ ਲਾੜਾ
ਉੱਤਰ ਪ੍ਰਦੇਸ਼ ਦੇ ਸਹਾਰਨਪੁਰ, ਬਿਜਨੌਰ, ਮੁਰਾਦਾਬਾਦ, ਕੰਨੌਜ, ਪ੍ਰਯਾਗਰਾਜ, ਬਾਂਦਾ, ਲਖਨਊ ਸਣੇ ਕਈ ਜ਼ਿਲ੍ਹਿਆਂ 'ਚ ਮੱਧਮ ਤੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਪੱਛਮੀ ਚੰਪਾਰਨ, ਸੀਤਾਮੜ੍ਹੀ, ਦਰਭੰਗਾ, ਸੁਪੌਲ, ਮਧੇਪੁਰਾ ਅਤੇ ਕਿਸ਼ਨਗੰਜ ਵਰਗੇ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਡਿੱਗਣ ਦੀ ਵੀ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : ਵਿਆਹ ਦੇ ਇਕ ਹਫ਼ਤੇ ਬਾਅਦ ਹੀ ਲਾੜਾ ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਪਹਾੜੀ ਸੂਬਿਆਂ 'ਚ ਸਥਿਤੀ ਗੰਭੀਰ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਲਈ ਬੇਹੱਦ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੇ ਊਨਾ, ਹਮੀਰਪੁਰ, ਕਾਂਗੜਾ ਅਤੇ ਬਿਲਾਸਪੁਰ 'ਚ ਜ਼ਿਆਦਾ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ ਉੱਤਰਾਖੰਡ ਦੇ ਉੱਤਰਕਾਸ਼ੀ, ਟਿਹਰੀ, ਦੇਹਰਾਦੂਨ, ਨੈਨੀਤਾਲ ਅਤੇ ਚੰਪਾਵਤ ਵਰਗੇ ਜ਼ਿਲ੍ਹਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਉੱਤਰਕਾਸ਼ੀ 'ਚ ਬੱਦਲ ਫਟਣ ਦੀ ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਤੇਜ਼ੀ ਨਾਲ ਚੱਲ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8