ਰਾਜਸਥਾਨ ਦੇ ਕਈ ਜ਼ਿਲ੍ਹਿਆਂ ''ਚ ਪਵੇਗਾ ਭਾਰੀ ਮੀਂਹ, IMD ਵਲੋਂ ''ਰੈੱਡ ਅਲਰਟ'' ਜਾਰੀ
Saturday, Sep 06, 2025 - 01:03 PM (IST)

ਜੈਪੁਰ : ਰਾਜਸਥਾਨ ਵਿਚ ਮਾਨਸੂਨ ਦੀ ਮੋਹਲੇਧਾਰ ਮੀਂਹ ਦਾ ਦੌਰ ਜਾਰੀ ਹੈ ਅਤੇ ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਲਰਟ (ਰੈੱਡ ਅਲਰਟ) ਜਾਰੀ ਕਰ ਦਿੱਤਾ ਹੈ। ਮੌਸਮ ਵਿਗਿਆਨ ਕੇਂਦਰ ਜੈਪੁਰ ਦੇ ਅਨੁਸਾਰ ਘੱਟ ਦਬਾਅ ਵਾਲਾ ਖੇਤਰ ਅੱਜ ਦੱਖਣ-ਪੂਰਬੀ ਰਾਜਸਥਾਨ ਦੇ ਉੱਪਰ ਬਣਿਆ ਹੋਇਆ ਹੈ। ਮੌਸਮ ਕੇਂਦਰ ਦੇ ਅਨੁਸਾਰ ਇਸ ਦੇ ਹੋਲੀ-ਹੋਲੀ ਅੱਗੇ ਵੱਧਣ ਅਤੇ ਅਗਲੇ 24 ਘੰਟਿਆਂ ਵਿਚ ਤੇਜ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ 6-7 ਸਤੰਬਰ ਦੌਰਾਨ ਉਦੈਪੁਰ ਅਤੇ ਜੋਧਪੁਰ ਡਿਵੀਜ਼ਨ ਦੇ ਕੁਝ ਹਿੱਸਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਅਤੇ ਕਈ ਥਾਵਾਂ 'ਤੇ ਬਹੁਤ ਭਾਰੀ (204 ਮਿਲੀਮੀਟਰ ਤੋਂ ਵੱਧ) ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪ੍ਰਾਈਵੇਟ ਕਰਮਚਾਰੀਆਂ ਲਈ ਵੱਡੀ ਖ਼ਬਰ: ਹੁਣ 10 ਘੰਟੇ ਕਰਨਾ ਪਵੇਗਾ ਕੰਮ
ਮੌਸਮ ਕੇਂਦਰ ਨੇ ਬਾਂਸਵਾੜਾ, ਡੂੰਗਰਪੁਰ, ਪ੍ਰਤਾਪਗੜ੍ਹ, ਸਲੂੰਬਰ ਅਤੇ ਉਦੈਪੁਰ ਜ਼ਿਲ੍ਹਿਆ ਵਿਚ ਬਹੁਤ ਜ਼ਿਆਦਾ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਜਲੋਰ, ਚਿਤੋੜਗੜ੍ਹ, ਝਾਲਾਵਾੜ, ਰਾਜਸਮੰਦ ਅਤੇ ਸਿਰੋਹੀ ਜ਼ਿਲ੍ਹਿਆ ਵਿਚ ਬਹੁਤ ਜ਼ਿਆਦਾ ਮੀਂਹ ਪੈਣ ਦਾ ਆਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਇਸ ਦੌਰਾਨ ਅਜਮੇਰ, ਬੀਰਾਨੇਰ, ਕੋਟਾ, ਜੇਧਪੁਰ ਅਤੇ ਭਰਤਪੁਰ ਡਿਵੀਜ਼ਨਾਂ ਦੇ ਕੁਝ ਹਿੱਸਿਆਂ ਵਿਚ ਦਰਮਿਆਨੀ ਤੋਂ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਦੇ ਅਨੁਸਾਰ 8-9 ਸਤੰਬਰ ਨੂੰ ਜੋਧਪੁਰ ਡਿਵੀਜ਼ਨ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿਚ ਭਾਰੀ ਅਤੇ ਬਹੁਤ ਭਾਰੀ ਮੀਂਹ ਜਾਰੀ ਰਹੇਗਾ। ਮੌਸਮ ਕੇਂਦਰ ਅਨੁਸਾਰ ਸ਼ਨੀਵਾਰ ਦੀ ਸਵੇਰ ਤੱਕ 24ਵੀਂ ਘੰਟਿਆਂ ਵਿਚ ਸੂਬੇ ਦੇ ਭੀਲਵਾੜਾ ਅਤੇ ਅਜਮੇਰ ਜ਼ਿਲ੍ਹਿਆਂ ਵਿਚ ਬਹੁਤ ਜ਼ਿਆਦਾ ਭਾਰੀ ਮੀਂਹ ਅਤੇ ਬਾਂਸਵਾੜਾ, ਪ੍ਰਤਾਪਗੜ੍ਹ, ਝਾਲਾਵਾੜ, ਰਾਜਸਮੰਦ, ਡੂੰਗਰਪੁਰ, ਅਲਵਰ, ਪਾਲੀ ਅਤੇ ਚਿਤੌੜਗੜ੍ਹ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਿਆ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਮੌਸਮ ਕੇਂਦਰ ਅਨੁਸਾਰ ਬਨੇਡਾ (ਭਿਲਵਾੜਾ) ਵਿੱਚ ਸਭ ਤੋਂ ਵੱਧ 156 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਰਾਜ ਆਫ਼ਤ ਪ੍ਰਤੀਕਿਰਿਆ ਬਲ (SDRF) ਦੀਆਂ 62 ਟੀਮਾਂ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (NDRF) ਦੀਆਂ ਸੱਤ ਟੀਮਾਂ ਅਤੇ ਸਿਵਲ ਡਿਫੈਂਸ ਦੀਆਂ ਕਈ ਟੀਮਾਂ ਰਾਜ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਲਈ ਕੰਮ ਕਰ ਰਹੀਆਂ ਹਨ। ਰੇਲਵੇ ਬੁਲਾਰੇ ਅਨੁਸਾਰ ਅਜਮੇਰ ਡਿਵੀਜ਼ਨ ਦੇ ਫੁਲਾਦ-ਖਾਮਲੀਘਾਟ ਰੇਲ ਸੈਕਸ਼ਨ ਵਿੱਚ ਭਾਰੀ ਬਾਰਿਸ਼ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਵੇਗੀ ਅਤੇ ਦੋ ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।