ਮੋਹਲੇਧਾਰ ਮੀਂਹ ਕਾਰਨ ਵਿਗੜੇ ਹਾਲਾਤ; ਸੜਕਾਂ ''ਤੇ ਭਰਿਆ ਪਾਣੀ, ਸਕੂਲ ਬੰਦ

Monday, Oct 21, 2024 - 11:59 AM (IST)

ਬੈਂਗਲੁਰੂ- ਅਕਤੂਬਰ ਦਾ ਮਹੀਨਾ ਚੱਲ ਰਿਹਾ ਹੈ ਅਤੇ ਦੇਸ਼ ਦੇ ਕਈ ਸੂਬਿਆਂ 'ਚ ਮਾਨਸੂਨ ਦੀ ਅਜੇ ਵਾਪਸੀ ਨਹੀਂ ਹੋਈ ਹੈ। ਮੋਹਲੇਧਾਰ ਮੀਂਹ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰਨਾਟਕ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ ਕਈ ਦਿਨਾਂ ਤੋਂ ਮੀਂਹ ਦਾ ਦੌਰ ਜਾਰੀ ਹੈ। ਸ਼ਨੀਵਾਰ ਤੋਂ ਸੂਬੇ ਦੇ ਰਾਜਧਾਨੀ ਬੈਂਗਲੁਰੂ ਵਿਚ ਲਗਾਤਾਰ ਮੋਹਲੇਧਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਥਾਵਾਂ 'ਤੇ ਸੜਕਾਂ ਪਾਣੀ ਨਾਲ ਭਰੀਆਂ ਹੋਈਆਂ ਹਨ। 

ਬੈਂਗਲੁਰੂ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ ਅਤੇ ਕਈ ਹੇਠਲੇ ਇਲਾਕਿਆਂ ਅਤੇ ਸੜਕਾਂ 'ਤੇ ਪਾਣੀ ਭਰ ਗਿਆ ਹੈ। ਬੈਂਗਲੁਰੂ ਦੇ ਡਿਪਟੀ ਕਮਿਸ਼ਨਰ (ਸ਼ਹਿਰੀ) ਜਗਦੀਸ਼ ਜੀ. ਨੇ ਮੋਹਲੇਧਾਰ ਮੀਂਹ ਦਰਮਿਆਨ ਸੋਮਵਾਰ ਨੂੰ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੈਂਗਲੁਰੂ ਵਿਚ ਇਕ ਹਫ਼ਤੇ ਦੇ ਅੰਦਰ ਮੋਹਲੇਧਾਰ ਮੀਂਹ ਕਾਰਨ ਸਕੂਲ ਬੰਦ ਕੀਤੇ ਜਾਣ ਦੇ ਹੁਕਮ ਦੂਜੀ ਵਾਰ ਜਾਰੀ ਕੀਤੇ ਗਏ ਹਨ।

ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਸੋਮਵਾਰ ਲਈ ਬੈਂਗਲੁਰੂ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। IMD ਦੇ ਬੁਲੇਟਿਨ 'ਚ ਕਿਹਾ ਗਿਆ ਹੈ ਕਿ ਬੈਂਗਲੁਰੂ ਸ਼ਹਿਰੀ ਅਤੇ ਪੇਂਡੂ ਜ਼ਿਲ੍ਹਿਆਂ 'ਚ ਵੱਖ-ਵੱਖ ਥਾਵਾਂ 'ਤੇ ਮੱਧ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਖਰਾਬ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੰਗਾਲ ਦੀ ਖਾੜੀ ਉਪਰ ਬਣਿਆ ਘੱਟ ਦਬਾਅ ਦਾ ਖੇਤਰ ਚੱਕਰਵਾਤੀ ਤੂਫ਼ਾਨ 'ਚ 23 ਅਕਤੂਬਰ ਤੱਕ ਬਦਲ ਸਕਦਾ ਹੈ। 

ਮੀਂਹ ਦੇ ਮੌਸਮ ਨੂੰ ਵੇਖਦੇ ਹੋਏ ਬੈਂਗਲੁਰੂ ਟ੍ਰੈਫਿਕ ਪੁਲਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ, ਤਾਂ ਕਿ ਟ੍ਰੈਫਿਕ ਸੁਚਾਰੂ ਰੂਪ ਨਾਲ ਚੱਲਦਾ ਰਹੇ। ਇੰਨਾ ਹੀ ਨਹੀਂ ਤੂਫ਼ਾਨ ਅਤੇ ਮੋਹਲੇਧਾਰ ਮੀਂਹ ਨੂੰ ਵੇਖਦੇ ਹੋਏ ਸ਼ਹਿਰ ਦੇ ਸਕੂਲਾਂ ਨੂੰ ਬੰਦ ਕਰਨ ਦਾ ਵੀ ਫ਼ੈਸਲਾ ਲਿਆ ਗਿਆ ਹੈ।


Tanu

Content Editor

Related News