ਭਾਰੀ ਮੀਂਹ ਦਾ ਕਹਿਰ; ਪਹਿਲੀ ਤੋਂ 12ਵੀਂ ਤੱਕ ਦੇ ਸਕੂਲ ਬੰਦ
Monday, Jun 30, 2025 - 10:53 AM (IST)

ਨੈਸ਼ਨਲ ਡੈਸਕ- ਉੱਤਰ ਭਾਰਤ ਵਿਚ ਮਾਨਸੂਨ ਦੀ ਰਫ਼ਤਾਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੋਹਲੇਧਾਰ ਮੀਂਹ ਨੇ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਕੇਰਲ ਵਿਚ ਜਨਜੀਵਨ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕੀਤਾ ਹੈ। ਲਗਾਤਾਰ ਪੈ ਰਹੇ ਮੀਂਹ ਨੂੰ ਵੇਖਦੇ ਹੋਏ ਇਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੇ ਸਾਵਧਾਨੀ ਦੇ ਤੌਰ 'ਤੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ- ਮੀਂਹ ਦਾ ਕਹਿਰ! ਪਾਣੀ 'ਚ ਡੁੱਬ ਗਿਆ ਪੂਰਾ ਸਕੂਲ, ਮੌਜੂਦ ਸਨ 162 ਵਿਦਿਆਰਥੀ
ਉੱਤਰਾਖੰਡ 'ਚ ਰੈੱਡ ਅਲਰਟ, ਸਾਰੇ ਸਕੂਲ ਅੱਜ ਬੰਦ
ਭਾਰਤੀ ਮੌਸਮ ਵਿਭਾਗ (IMD) ਦੇਹਰਾਦੂਨ ਵਲੋਂ 30 ਜੂਨ ਨੂੰ ਮੋਹਲੇਧਾਰ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਸੂਬਾ ਆਫ਼ਤ ਪ੍ਰਬੰਧਨ ਵਿਭਾਗ ਨੇ ਆਦੇਸ਼ ਜਾਰੀ ਕਰ ਕੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਗੈਰ-ਸਰਕਾਰੀ ਸਕੂਲਾਂ (ਜਮਾਤ ਤੋਂ 12 ਤੱਕ) ਅਤੇ ਆਂਗਣਵਾੜੀ ਕੇਂਦਰਾਂ ਨੂੰ ਇਕ ਦਿਨ ਲਈ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਉੱਤਰਾਖੰਡ ਸ਼ਾਸਨ ਦੇ ਸਕੱਤਰ ਵਿਨੋਦ ਕੁਮਾਰ ਸੁਮਨ ਨੇ ਸਪੱਸ਼ਟ ਕੀਤਾ ਕਿ ਇਹ ਕਦਮ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਆਫ਼ਤ ਦੀ ਰੋਕਥਾਮ ਵਜੋਂ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ 'ਕਾਲ਼' ਬਣ ਗਈ ਚਾਈਨੀਜ਼ ਡੋਰ, 22 ਸਾਲਾ ਨੌਜਵਾਨ ਨੂੰ ਦਿੱਤੀ ਦਰਦਨਾਕ ਮੌਤ
ਹਿਮਾਚਲ ਪ੍ਰਦੇਸ਼ ਦੇ 4 ਜ਼ਿਲ੍ਹਿਆਂ 'ਚ ਸਕੂਲ ਬੰਦ
ਹਿਮਾਚਲ ਪ੍ਰਦੇਸ਼ ਵਿਚ ਹੀ ਹਾਲਾਤ ਖਰਾਬ ਹਨ। ਸੂਬੇ ਵਿਚ ਪਿਛੇ 24 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਨਾਲ ਲੈਂਡ ਸਲਾਈਡ ਅਤੇ ਸੜਕਾਂ ਬੰਦ ਹੋਣ ਦੀਆਂ ਖ਼ਬਰਾਂ ਆਈਆਂ ਹਨ। ਮੌਸਮ ਵਿਭਾਗ ਦੇ ਰੈੱਡ ਅਲਰਟ ਦੇ ਚੱਲਦੇ 4 ਜ਼ਿਲ੍ਹਿਆਂ ਵਿਚ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਤੱਕ ਹਾਲਾਤ ਹੋਰ ਖਰਾਬ ਹੋ ਸਕਦੇ ਹਨ।
ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਦਾ ਕਹਿਰ; ਹੋ ਗਿਆ ਲੈਂਡ ਸਲਾਈਡ, ਸਾਰੀਆਂ ਟਰੇਨਾਂ 3 ਘੰਟੇ ਤੱਕ ਲੇਟ
ਕੇਰਲ ਵਿਚ ਹੀ ਹਾਲਾਤ ਚਿੰਤਾਜਨਕ
ਤਿੰਨ ਦਿਨ ਪਹਿਲਾਂ ਕੇਰਲ ਵਿਚ ਵੀ 8 ਜ਼ਿਲ੍ਹਿਆਂ ਵਿਚ ਸਕੂਲ ਬੰਦ ਕੀਤੇ ਗਏ ਹਨ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਸੀ ਕਿ ਤੇਜ਼ ਹਵਾਵਾਂ ਨਾਲ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਉੱਥੋਂ ਦੀ ਸੂਬਾ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ। ਇਸ ਸਮੇਂ ਪੂਰੇ ਦੇਸ਼ ਦੇ ਕੁਝ ਹਿੱਸਿਆਂ ਵਿਚ ਰਾਹਤ ਦੀ ਬਜਾਏ ਹਾਲਾਤ ਬਹੁਤ ਖਰਾਬ ਬਣੇ ਹੋਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8