ਅਗਲੇ 7 ਦਿਨਾਂ ਲਈ ਅਲਰਟ ਜਾਰੀ! ਇਨ੍ਹਾਂ ਸੂਬਿਆਂ ''ਚ ਪਏਗਾ ਭਾਰੀ ਮੀਂਹ ਤੇ ਚੱਲਣਗੀਆਂ ਤੇਜ਼ ਹਵਾਵਾਂ
Monday, Jan 19, 2026 - 09:31 PM (IST)
ਨਵੀਂ ਦਿੱਲੀ/ਚੰਡੀਗੜ੍ਹ: ਮੌਸਮ ਵਿਭਾਗ (IMD) ਨੇ ਦਿੱਲੀ-ਐਨ.ਸੀ.ਆਰ ਅਤੇ ਸਮੁੱਚੇ ਉੱਤਰ ਭਾਰਤ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਦੇ ਅਸਥਿਰ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਕੜਾਕੇ ਦੀ ਠੰਡ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਤਿੰਨ ਪੱਛਮੀ ਗੜਬੜੀਆਂ ਹੋਣਗੀਆਂ ਸਰਗਰਮ
ਮੌਸਮ ਵਿਗਿਆਨੀਆਂ ਅਨੁਸਾਰ, 20 ਤੋਂ 25 ਜਨਵਰੀ ਦੇ ਵਿਚਕਾਰ ਹਿਮਾਲੀਅਨ ਖੇਤਰ ਵਿੱਚ ਲਗਾਤਾਰ ਤਿੰਨ ਪੱਛਮੀ ਗੜਬੜੀਆਂ (Western Disturbances) ਸਰਗਰਮ ਹੋ ਰਹੀਆਂ ਹਨ। ਇਸ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਬਰਫ਼ਬਾਰੀ ਹੋਣ ਦਾ ਅਨੁਮਾਨ ਹੈ।
ਪੰਜਾਬ ਤੇ ਗੁਆਂਢੀ ਸੂਬਿਆਂ 'ਚ ਬਾਰਿਸ਼ ਤੇ ਤੇਜ਼ ਹਵਾਵਾਂ
ਮੈਦਾਨੀ ਇਲਾਕਿਆਂ ਦੀ ਗੱਲ ਕਰੀਏ ਤਾਂ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਗਰਜ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ 22 ਅਤੇ 23 ਜਨਵਰੀ ਨੂੰ ਇਹਨਾਂ ਇਲਾਕਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਠੰਡ ਵਧੇਗੀ ਪਰ ਕੋਹਰੇ ਤੋਂ ਮਿਲੇਗੀ ਰਾਹਤ
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਬਾਰਿਸ਼ ਹੋਣ ਨਾਲ ਲੋਕਾਂ ਨੂੰ ਸੰਘਣੀ ਧੁੰਦ (ਕੋਹਰੇ) ਤੋਂ ਤਾਂ ਰਾਹਤ ਮਿਲੇਗੀ, ਪਰ ਠੰਡ ਵਿੱਚ ਹੋਰ ਇਜ਼ਾਫਾ ਹੋਵੇਗਾ। ਹਿਮਾਚਲ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ 22 ਤੋਂ 25 ਜਨਵਰੀ ਦਰਮਿਆਨ ਬਿਜਲੀ ਡਿੱਗਣ ਦੀ ਵੀ ਸ਼ੰਕਾ ਜਤਾਈ ਗਈ ਹੈ।
ਰਾਜਸਥਾਨ 'ਚ ਤਾਪਮਾਨ ਦਾ ਹਾਲ
ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਣ ਕਾਰਨ ਲੋਕਾਂ ਨੂੰ ਫਿਲਹਾਲ ਠੰਡ ਤੋਂ ਥੋੜ੍ਹੀ ਰਾਹਤ ਮਿਲੀ ਹੈ। ਬੀਤੀ ਰਾਤ ਜੈਪੁਰ ਵਿੱਚ ਤਾਪਮਾਨ 13.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਨਾਗੌਰ 'ਚ ਇਹ 7.0 ਡਿਗਰੀ ਤੇ ਅਲਵਰ ਵਿੱਚ 7.2 ਡਿਗਰੀ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
