ਰਾਜਸਥਾਨ ''ਚ ਅੱਜ ਪੈ ਸਕਦਾ ਭਾਰੀ ਮੀਂਹ! IMD ਨੇ ਜਾਰੀ ਕੀਤਾ ਯੈਲੋ ਅਲਰਟ
Tuesday, Oct 08, 2024 - 10:43 AM (IST)
ਨੈਸ਼ਨਲ ਡੈਸਕ : ਰਾਜਸਥਾਨ 'ਚ ਅੱਜ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਹਾਲਾਂਕਿ ਮਾਨਸੂਨ ਜਾ ਚੁੱਕਾ ਹੈ ਪਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅਚਾਨਕ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਭੀਲਵਾੜਾ ਅਤੇ ਬੂੰਦੀ ਜ਼ਿਲ੍ਹਿਆਂ ਲਈ ਅਗਲੇ 90 ਮਿੰਟਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿੱਥੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ
ਜੈਪੁਰ ਸਥਿਤ ਮੌਸਮ ਕੇਂਦਰ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਬੀਕਾਨੇਰ, ਗੰਗਾਨਗਰ ਅਤੇ ਹਨੂੰਮਾਨਗੜ੍ਹ ਜ਼ਿਲ੍ਹਿਆਂ 'ਚ ਵੀ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਰਾਧੇਸ਼ਿਆਮ ਸ਼ਰਮਾ ਨੇ ਦੱਸਿਆ ਕਿ ਮਾਨਸੂਨ ਦੇ ਜਾਣ ਦੇ ਬਾਵਜੂਦ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਮੀਂਹ ਪੈ ਰਿਹਾ ਹੈ। ਇਹ ਪ੍ਰਣਾਲੀ 9 ਅਕਤੂਬਰ ਤੱਕ ਸਰਗਰਮ ਰਹਿਣ ਦੀ ਸੰਭਾਵਨਾ ਹੈ। 8-9-10-11-12-13 ਅਕਤੂਬਰ ਤੱਕ ਬੱਦਲ ਛਾਏ ਰਹਿਣਗੇ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ਵਿੱਚ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਮੌਸਮ ਵਿੱਚ ਬਦਲਾਅ ਰਹੇਗਾ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8