29,30 ਅਪ੍ਰੈਲ ਅਤੇ 1 ਮਈ ਨੂੰ 9 ਸੂਬਿਆਂ 'ਚ ਮੀਂਹ ਦੀ ਚਿਤਾਵਨੀ

Monday, Apr 28, 2025 - 11:45 AM (IST)

29,30 ਅਪ੍ਰੈਲ ਅਤੇ 1 ਮਈ ਨੂੰ 9 ਸੂਬਿਆਂ 'ਚ ਮੀਂਹ ਦੀ ਚਿਤਾਵਨੀ

ਨਵੀਂ ਦਿੱਲੀ- ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਦੇਸ਼ ਦੇ 9 ਸੂਬਿਆਂ ਵਿਚ ਮੋਹਲੇਧਾਰ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਹ ਅਲਰਟ ਆਗਾਮੀ ਤਿੰਨ ਦਿਨਾਂ ਲਈ ਹੈ, ਜਿਸ ਵਿਚ ਪੂਰਬੀ-ਉੱਤਰੀ ਤੋਂ ਲੈ ਕੇ ਦੱਖਣੀ ਭਾਰਤ ਤੱਕ ਦੇ ਇਲਾਕਿਆਂ ਵਿਚ ਤੇਜ਼ ਮੀਂਹ ਪੈਣ ਦੇ ਆਸਾਰ ਹਨ।

ਕਿਹੜੇ ਸੂਬਿਆਂ 'ਚ ਪਵੇਗਾ ਮੀਂਹ?

IMD ਮੁਤਾਬਕ ਸੋਮਵਾਰ ਨੂੰ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਮੇਘਾਲਿਆ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿਚ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੇਰਲ ਵਿਚ ਸੋਮਵਾਰ ਤੋਂ ਬੁੱਧਵਾਰ ਤੱਕ ਲਗਾਤਾਰ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਓਡੀਸ਼ਾ ਵਿਚ ਮੰਗਲਵਾਰ ਅਤੇ ਬੁੱਧਵਾਰ ਨੂੰ ਤੇਜ਼ ਮੀਂਹ ਪੈ ਸਕਦਾ ਹੈ। ਉੱਥੇ ਹੀ ਝਾਰਖੰਡ 'ਚ ਬੁੱਧਵਾਰ ਨੂੰ ਮੀਂਹ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।

ਕਿਉਂ ਜ਼ਰੂਰੀ ਹੈ ਚੌਕਸੀ?

ਮੌਸਮ ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ ਵਿਚ ਹਨ੍ਹੇਰੀ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦਾ ਵੀ ਖ਼ਦਸ਼ਾ ਹੈ। ਅਜਿਹੇ ਵਿਚ ਕਿਸਾਨਾਂ, ਯਾਤਰੀਆਂ ਅਤੇ ਆਮ ਜਨਤਾ ਨੂੰ ਵਿਸ਼ੇਸ਼ ਚੌਕਸੀ ਵਰਤਣ ਦੀ ਸਲਾਹ ਦਿੱਤੀ ਗਈ ਹੈ। 

ਕਿਸਾਨਾਂ ਲਈ ਕੀ ਹੈ ਸਲਾਹ?

ਤੇਜ਼ ਮੀਂਹ ਕਾਰਨ ਖੜ੍ਹੀਆਂ ਫ਼ਸਲਾਂ, ਸਬਜ਼ੀਆਂ ਅਤੇ ਖੇਤੀਬਾੜੀ 'ਤੇ ਅਸਰ ਪੈ ਸਕਦਾ ਹੈ। ਅਜਿਹੇ ਵਿਚ ਖੇਤੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੀਂਹ ਦੇ ਪੂਰਵ ਅਨੁਮਾਨ ਦੇ ਆਧਾਰ 'ਤੇ ਆਪਣੀਆਂ ਫਸਲਾਂ ਦੀ ਸੁਰੱਖਿਆ ਦੇ ਇੰਤਜ਼ਾਮ ਪਹਿਲਾਂ ਹੀ ਕਰ ਲੈਣ।


author

Tanu

Content Editor

Related News