ਹਿਮਾਚਲ ਪ੍ਰਦੇਸ਼ ''ਚ ਭਾਰੀ ਮੀਂਹ ਦੀ ਚਿਤਾਵਨੀ, ਆਰੇਂਜ ਅਲਰਟ ਜਾਰੀ

07/18/2020 6:15:34 PM

ਸ਼ਿਮਲਾ (ਭਾਸ਼ਾ)— ਹਿਮਾਚਲ ਪ੍ਰਦੇਸ਼ ਵਿਚ ਮੌਸਮ ਮਹਿਕਮੇ ਨੇ 19 ਅਤੇ 20 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕਰਦੇ ਹੋਏ ਆਰੇਂਜ ਅਲਰਟ ਜਾਰੀ ਕੀਤਾ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸ਼ਿਮਲਾ ਮੌਸਮ ਵਿਗਿਆਨ ਕੇਂਦਰ ਨੇ 24 ਜੁਲਾਈ ਤੱਕ ਸੂਬੇ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਮਹਿਕਮੇ ਦੇ ਅਧਿਕਾਰੀ ਨੇ ਕਿਹਾ ਕਿ ਐਤਵਾਰ ਅਤੇ ਸੋਮਵਾਰ ਨੂੰ ਬਹੁਤ ਭਾਰੀ ਮੀਂਹ ਲਈ ਆਰੇਂਜ ਅਲਰਟ ਅਤੇ ਮੰਗਲਵਾਰ ਨੂੰ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮਹਿਕਮੇ ਨੇ ਕਿਹਾ ਕਿ ਸੂਬੇ ਦੇ ਮੈਦਾਨੀ ਹਿੱਸਿਆਂ ਘੱਟ ਉੱਚਾਈ ਅਤੇ ਮੱਧ ਪਹਾੜੀਆਂ ਵਿਚ ਅਗਲੇ ਤਿੰਨ ਦਿਨਾਂ ਵਿਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਰਮਿਆਨ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਸ਼ੁੱਕਰਵਾਰ ਤੋਂ ਹਲਕੇ ਤੋਂ ਦਰਮਿਆਨਾ ਮੀਂਹ ਪੈ ਰਿਹਾ ਹੈ। ਮੌਸਮ ਮਹਿਕਮੇ ਨੇ ਕਿਹਾ ਕਿ ਜਨਜਾਤੀ ਜ਼ਿਲ੍ਹੇ ਲਾਹੌਲ-ਸਪੀਤੀ ਦੇ ਪ੍ਰਸ਼ਾਸਨਿਕ ਕੇਂਦਕ ਕਿਲੋਂਗ ਦਾ ਤਾਪਮਾਨ ਸੂਬੇ 'ਚ ਸਭ ਤੋਂ ਘੱਟ 12.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।


Tanu

Content Editor

Related News