ਇਨ੍ਹਾਂ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਦਾ ਅਲਰਟ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

Tuesday, Mar 04, 2025 - 10:39 AM (IST)

ਇਨ੍ਹਾਂ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਦਾ ਅਲਰਟ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

ਨੈਸ਼ਨਲ ਡੈਸਕ- ਉੱਤਰ ਭਾਰਤ ਦੇ ਪਹਾੜੀ ਸੂਬਿਆਂ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਵਿਚ ਬਰਫ਼ਬਾਰੀ ਅਤੇ ਮੀਂਹ ਦਾ ਸਿਲਸਿਲਾ ਜਾਰੀ ਹੈ, ਜਿਸ ਨਾਲ ਠੰਡ ਫਿਰ ਪਰਤ ਆਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 9 ਮਾਰਚ ਤੋਂ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਹੋਲੀ ਦੇ ਆਲੇ-ਦੁਆਲੇ ਵੀ ਮੌਸਮ ਖਰਾਬ ਰਹਿ ਸਕਦਾ ਹੈ। ਦਿੱਲੀ-NCR ਵਿਚ ਵੀ 9 ਮਾਰਚ ਤੱਕ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। 

ਇਹ ਵੀ ਪੜ੍ਹੋ-  CM ਦੀ ਸੁਰੱਖਿਆ 'ਚ ਵੱਡੀ ਕੁਤਾਹੀ, ਪੁਲਸ ਨਾਲ ਉਲਝਿਆ ਸ਼ਖ਼ਸ

ਹਿਮਾਚਲ 'ਚ ਭਾਰੀ ਬਰਫਬਾਰੀ ਦੀ ਚਿਤਾਵਨੀ

ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ, ਕਿਨੌਰ ਅਤੇ ਕੁੱਲੂ 'ਚ ਭਾਰੀ ਬਰਫ਼ਬਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਅਤੇ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਹੜ੍ਹ ਦੀ ਸੰਭਾਵਨਾ ਵਧ ਗਈ ਹੈ, ਜਿਸ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ। ਇਸ ਕਾਰਨ ਹਿਮਾਚਲ ਬੋਰਡ ਦੀਆਂ ਪ੍ਰੀਖਿਆਵਾਂ ਵੀ ਸ਼ਨੀਵਾਰ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- 24 ਫਰਵਰੀ ਨੂੰ ਵਿਆਹ... 25 ਨੂੰ 'ਪਿਓ' ਬਣ ਗਿਆ ਲਾੜਾ!

ਉੱਤਰ ਭਾਰਤ 'ਤੇ ਅਸਰ, ਰਾਜਸਥਾਨ 'ਚ ਵਧੇਗਾ ਤਾਪਮਾਨ

ਮੌਸਮ ਦਾ ਅਸਰ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲੇਗਾ, ਜਦਕਿ ਰਾਜਸਥਾਨ 'ਚ ਅਗਲੇ ਤਿੰਨ ਦਿਨਾਂ 'ਚ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਇਸ ਦੇ ਨਾਲ ਹੀ ਕੋਂਕਣ-ਗੋਆ ਅਤੇ ਕਰਨਾਟਕ ਦੇ ਤੱਟੀ ਖੇਤਰਾਂ ਵਿਚ ਗਰਮੀ ਅਤੇ ਨਮੀ ਬਣੀ ਰਹੇਗੀ।

ਇਹ ਵੀ ਪੜ੍ਹੋ-  ਹੁਣ ਇਸ ਜ਼ਰੂਰੀ ਦਸਤਾਵੇਜ਼ ਤੋਂ ਬਿਨਾਂ ਨਹੀਂ ਬਣੇਗਾ ਪਾਸਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News