ਬੇਂਗਲੁਰੂ ’ਚ ਮੋਹਲੇਧਾਰ ਮੀਂਹ ਦਾ ਕਹਿਰ, ਪਾਣੀ ’ਚ ਡੁੱਬੀਆਂ ਸੜਕਾਂ

10/20/2022 4:10:27 PM

ਬੇਂਗਲੁਰੂ- ਕਰਨਾਟਕ ਦੇ ਬੇਂਗਲੁਰੂ ’ਚ ਬੀਤੀ ਰਾਤ ਪਏ ਮੋਹਲੇਧਾਰ ਮੀਂਹ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਗਿਆ ਅਤੇ ਸ਼ਹਿਰ ਦੇ ਕਈ ਹਿੱਸਿਆਂ ’ਚ ਪਾਣੀ ਭਰ ਜਾਣ ਦੀ ਸਮੱਸਿਆ ਪੈਦਾ ਹੋ ਗਈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਖੇਤਰਾਂ ਤੋਂ ਪਾਣੀ ਭਰ ਜਾਣ, ਦਰੱਖ਼ਤ ਡਿੱਗਣ, ਬੁਨਿਆਂਦੀ ਢਾਂਚੇ ਨੂੰ ਨੁਕਸਾਨ ਹੋਣ ਅਤੇ ਬਿਜਲੀ ਠੱਪ ਹੋਣ ਦੀ ਜਾਣਕਾਰੀ ਮਿਲੀ ਹੈ। 

ਬੀਤੀ ਰਾਤ ਲਗਭਗ 70 ਮਿਲੀਮੀਟਰ ਮੀਂਹ ਨੇ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਜਨ-ਜੀਵਨ ਪ੍ਰਭਾਵਿਤ ਕੀਤਾ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਕਈ ਹੇਠਲੇ ਇਲਾਕਿਆਂ ਅਤੇ ਅੰਡਰਪਾਸ ’ਚ ਪਾਣੀ ਭਾਰ ਜਾਣ ਦੀਆਂ ਖ਼ਬਰਾਂ ਮਿਲੀਆਂ ਹਨ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦਾ ਅਨੁਮਾਨ ਜਤਾਇਆ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਪਿਛਲੇ ਮਹੀਨੇ ਆਏ ਹੜ੍ਹ ਕਾਰਨ ਸ਼ਹਿਰ ਵਿਚ ਵੱਡੇ ਪੱਧਰ ’ਤੇ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਕਈ ਦਫ਼ਤਰਾਂ ਨੇ ਆਪਣੇ ਕਾਮਿਆਂ ਨੂੰ ਘਰ ਤੋਂ ਕੰਮ ਕਰਨ ਦਾ ਨਿਰਦੇਸ਼ ਦਿੱਤਾ ਸੀ।


Tanu

Content Editor

Related News