Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ

Friday, Jun 05, 2026 - 10:50 AM (IST)

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ

ਨੈਸ਼ਨਲ ਡੈਸਕ : ਭਿਆਨਕ ਗਰਮੀ ਤੇ ਲੂ ਤੋਂ ਰਾਹਤ ਦੀ ਉਮੀਦ ਕਰ ਰਹੇ ਦੇਸ਼ ਦੇ ਲੋਕਾਂ ਲਈ ਇਕ ਬਹੁਤ ਚੰਗੀ ਖ਼ਬਰ ਹੈ। ਲੰਬੇ ਇੰਤਜ਼ਾਰ ਤੋਂ ਬਾਅਦ ਦੱਖਣ-ਪੱਛਮੀ ਮਾਨਸੂਨ (South-West Monsoon) ਆਖਰਕਾਰ ਕੇਰਲ ਪਹੁੰਚ ਗਿਆ ਹੈ। ਮਾਨਸੂਨ ਦੇ ਆਉਣ ਦੇ ਨਾਲ ਹੀ ਭਾਰਤ ਮੌਸਮ ਵਿਭਾਗ (IMD) ਨੇ ਦੇਸ਼ ਭਰ ਦੇ ਲਗਭਗ 19 ਰਾਜਾਂ ਲਈ ਗਰਜ, ਹਨ੍ਹੇਰੀ-ਤੂਫਾਨ ਅਤੇ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰ ਦਿੱਤਾ। ਮੌਸਮ ਵਿਭਾਗ ਅਨੁਸਾਰ, ਅਗਲੇ ਕੁਝ ਦਿਨਾਂ ਵਿੱਚ ਕਈ ਇਲਾਕਿਆਂ ਵਿੱਚ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਪੈ ਸਕਦਾ ਹੈ।

ਪੜ੍ਹੋ ਇਹ ਵੀ - ਮੋਹਾਲੀ 'ਚ ਵੱਡੀ ਵਾਰਦਾਤ: ਆਸ਼ਕ ਨੇ ਦਫ਼ਤਰ 'ਚ ਕਰ 'ਤਾ ਪ੍ਰੇਮਿਕਾ ਦਾ ਕਤਲ, 35 ਵਾਰ ਧੋਣ 'ਤੇ ਮਾਰਿਆ ਚਾਕੂ, ਫਿਰ...

Delhi-NCR 'ਚ ਬਦਲੇਗਾ ਮੌਸਮ 
ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ (ਐਨਸੀਆਰ) ਵਿੱਚ ਅੱਜ ਮੌਸਮ ਕਾਫ਼ੀ ਗੜਬੜ ਵਾਲਾ ਹੋਣ ਵਾਲਾ ਹੈ। ਆਈਐਮਡੀ ਦੇ ਅਨੁਸਾਰ ਦਿੱਲੀ-ਐਨਸੀਆਰ ਵਿੱਚ ਮੌਸਮ ਅੱਜ ਦੋ ਵੱਖ-ਵੱਖ ਪੜਾਵਾਂ ਵਿੱਚ ਬਦਲੇਗਾ। ਪਹਿਲੇ ਪੜਾਅ ਵਿੱਚ ਸਵੇਰ ਤੋਂ ਦੁਪਹਿਰ ਤੱਕ ਬੱਦਲਵਾਈ ਰਹੇਗੀ ਅਤੇ ਗਰਜਾਂ ਦੇ ਨਾਲ ਹਲਕੀ ਬਾਰਿਸ਼ ਸੰਭਵ ਹੈ। ਇਸ ਦੌਰਾਨ 40-50 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਜੇਕਰ ਅਸੀਂ ਦੂਜੇ ਪੜਾਅ ਯਾਨੀ ਸ਼ਾਮ ਤੋਂ ਰਾਤ ਤੱਕ ਦੀ ਗੱਲ ਕਰੀਏ, ਤਾਂ ਸ਼ਾਮ ਨੂੰ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ ਅਤੇ ਗਰਜ ਦੇ ਨਾਲ-ਨਾਲ ਬਹੁਤ ਹਲਕੀ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ - ਅਗਲੇ 5 ਦਿਨ ਖ਼ਤਰਨਾਕ! ਪਵੇਗਾ ਬਹੁਤ ਭਾਰੀ ਮੀਂਹ, 25 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਜਾਣੋ ਅਗਲੇ ਕੁਝ ਦਿਨ ਕਿੱਥੇ ਪਵੇਗਾ ਮੀਂਹ?
ਮੌਸਮ ਵਿਭਾਗ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਲਈ ਅਗਲੇ 5 ਤੋਂ 7 ਦਿਨਾਂ ਲਈ ਵਿਸਤ੍ਰਿਤ ਭਵਿੱਖਬਾਣੀ ਜਾਰੀ ਕੀਤੀ ਹੈ। ਮਾਨਸੂਨ ਦੇ ਸਰਗਰਮ ਹੋਣ ਕਾਰਨ ਕੇਰਲ, ਕਰਨਾਟਕ ਅਤੇ ਉੱਤਰ-ਪੂਰਬੀ ਭਾਰਤ ਵਿੱਚ ਅਗਲੇ 5-7 ਦਿਨਾਂ ਲਈ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉੱਤਰੀ ਅੰਦਰੂਨੀ ਕਰਨਾਟਕ ਵਿੱਚ ਕੁਝ ਥਾਵਾਂ 'ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਪਹਾੜੀ ਇਲਾਕਿਆਂ (ਜੰਮੂ-ਕਸ਼ਮੀਰ, ਹਿਮਾਚਲ, ਉੱਤਰਾਖੰਡ), ਦੂਰ-ਦੁਰਾਡੇ ਉੱਚਾਈ ਵਾਲੇ ਇਲਾਕਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ ਹੈ। ਮੈਦਾਨੀ ਇਲਾਕੇ (ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ, ਬਿਹਾਰ) ਵਿਚ ਧੂੜ ਭਰੀ ਹਨ੍ਹੇਰੀ, ਗਰਜ ਅਤੇ ਬਿਜਲੀ ਦੇ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ - 50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ ਇਨਾਮ

ਕੁਝ ਰਾਜਾਂ ਵਿੱਚ ਹੁੰਮਸ ਅਤੇ ਲੂ
ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕੇਰਲ ਵਿੱਚ ਮਾਨਸੂਨ ਦੇ ਆਉਣ ਦੇ ਬਾਵਜੂਦ ਦੇਸ਼ ਦੇ ਕੁਝ ਹਿੱਸਿਆਂ ਨੂੰ ਗਰਮੀ ਤੋਂ ਤੁਰੰਤ ਰਾਹਤ ਨਹੀਂ ਮਿਲੇਗੀ। ਓਡੀਸ਼ਾ, ਤੱਟਵਰਤੀ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਉੱਤਰ-ਪੂਰਬ ਦੇ ਚੋਣਵੇਂ ਖੇਤਰਾਂ ਵਿੱਚ ਮੌਸਮ ਬਹੁਤ ਗਰਮ ਅਤੇ ਨਮੀ ਵਾਲਾ ਰਹੇਗਾ। ਇਸ ਤੋਂ ਇਲਾਵਾ ਬਿਹਾਰ ਦੇ ਲੋਕਾਂ ਲਈ ਚੇਤਾਵਨੀ ਹੈ ਕਿ 6 ਜੂਨ ਤੋਂ ਇੱਕ ਵਾਰ ਫਿਰ ਗਰਮੀ ਦੀ ਲਹਿਰ ਸ਼ੁਰੂ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ।

ਪੜ੍ਹੋ ਇਹ ਵੀ - IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News