ਚੱਕਰਵਾਤੀ ਤੂਫਾਨ ''ਨਿਸਰਗ'' ਨੇ ਦਿਖਾਇਆ ਅਸਰ, ਗੋਆ ''ਚ ਭਾਰੀ ਬਾਰਿਸ਼

06/02/2020 3:16:15 PM

ਪਣਜੀ-ਚੱਕਰਵਾਤੀ ਤੂਫਾਨ 'ਨਿਸਰਗ' ਨੇ ਆਪਣਾ ਅਸਰ ਹੁਣ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਰਅਸਲ ਗੁਜਰਾਤ ਅਤੇ ਮਹਾਰਾਸ਼ਟਰ 'ਚ ਚੱਕਰਵਾਤੀ ਤੂਫਾਨ ਨਿਸਰਗ ਦੇ ਅਲਰਟ ਦੌਰਾਨ ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਚੱਕਰਵਾਤ ਦੇ ਅਸਰ ਨਾਲ ਤੱਟੀ ਇਲਾਕਿਆਂ 'ਚ ਤੇਜ਼ ਹਵਾ ਦੇ ਨਾਲ ਭਾਰੀ ਬਾਰਿਸ਼ ਜਾਰੀ ਰਹੇਗੀ। 

PunjabKesari

ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਉੱਤਰੀ ਅਤੇ ਦੱਖਣੀ ਗੋਆ ਜ਼ਿਲ੍ਹਿਆਂ ਦੇ ਕਈ ਹਿੱਸਿਆਂ 'ਚ ਭਾਰੀ ਬਾਰਿਸ਼ ਹੋਣ ਅਤੇ 45 ਤੋਂ ਲੈ ਕੇ 55 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਖਤਰੇ ਨੂੰ ਦੇਖਦੇ ਹੋਏ ਗੋਆ 'ਚ ਲੋਕਾਂ ਨੂੰ ਅਗਲੇ 2 ਦਿਨਾਂ ਦੌਰਾਨ ਸਮੁੰਦਰੀ ਤੱਟਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

PunjabKesari

ਦੱਸਣਯੋਗ ਹੈ ਕਿ ਚੱਕਰਵਾਤੀ ਤੂਫਾਨ ਨਿਸਰਗ ਗੁਜਰਾਤ ਦੇ ਤੱਟ 'ਤੇ 3 ਜੂਨ ਨੂੰ ਦਸਤਕ ਦੇ ਸਕਦਾ ਹੈ। ਇਸ ਦੇ ਮੱਦੇਨਜ਼ਰ ਮਹਾਰਾਸ਼ਟਰ, ਗੁਜਰਾਤ, ਗੋਆ, ਦਮਨ ਦੀਵ ਅਤੇ ਦਾਦਰਾ ਨਗਰ ਹਵੇਲੀ 'ਚ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਹੋਣ ਵਾਲੀ ਤਬਾਹੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਨੇ ਹੇਠਲੇ ਸਥਾਨਾਂ 'ਤੇ ਰਹਿਣ ਵਾਲਿਆਂ ਨੂੰ ਉੱਥੋ ਸੁਰੱਖਿਅਤ ਥਾਵਾਂ 'ਤੇ ਜਾਣ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਦਰਜਨਾਂ ਜ਼ਿਲ੍ਹਿਆਂ 'ਚ ਰਾਸ਼ਟਰੀ ਆਫਤ ਫੋਰਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। 


Iqbalkaur

Content Editor

Related News