ਮੋਹਲੇਧਾਰ ਮੀਂਹ ਦਾ Red Alert, ਸਕੂਲ-ਕਾਲਜਾਂ 'ਚ ਛੁੱਟੀਆਂ ਦਾ ਐਲਾਨ

Sunday, Sep 01, 2024 - 03:42 PM (IST)

ਹੈਦਰਾਬਾਦ- ਤੇਲੰਗਾਨਾ 'ਚ ਸ਼ਨੀਵਾਰ ਤੋਂ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਅਤੇ ਸੋਮਵਾਰ ਨੂੰ ਵੀ ਬਹੁਤ ਭਾਰੀ ਮੀਂਹ ਦਾ ਅਨੁਮਾਨ ਜਤਾਉਂਦੇ ਹੋਏ 'ਰੈੱਡ ਅਲਰਟ' ਜਾਰੀ ਕਰ ਦਿੱਤਾ ਹੈ। ਸੂਬੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਨਾਲ ਹੀ ਰਾਜਧਾਨੀ ਹੈਦਰਾਬਾਦ ਦੀਆਂ ਸੜਕਾਂ 'ਤੇ ਪਾਣੀ ਭਰ ਗਿਆ ਹੈ, ਜਿਸ ਕਾਰਨ ਹੇਠਲੇ ਇਲਾਕਿਆਂ 'ਚ ਵੱਡੇ ਪੱਧਰ 'ਤੇ ਹੜ੍ਹ ਆ ਗਿਆ ਹੈ। ਸੜਕਾਂ, ਘਰਾਂ ਅਤੇ ਖੇਤੀ ਖੇਤਰ ਪਾਣੀ-ਪਾਣੀ ਹੋ ਗਏ ਹਨ, ਜਿਸ ਕਾਰਨ ਵਾਸੀਆਂ ਦਾ ਘਰਾਂ 'ਚੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਹੈਦਰਾਬਾਦ 'ਚ ਸਕੂਲ-ਕਾਲਜਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਕਾਰਟੂਨ ਵੇਖਦਿਆਂ 9 ਸਾਲਾ ਬੱਚੇ ਦੇ ਹੱਥ 'ਚ ਫਟਿਆ ਮੋਬਾਈਲ ਫੋਨ

ਮੀਂਹ ਕਾਰਨ ਬੁਨਿਆਦੀ ਢਾਂਚੇ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ, ਕਈ ਇਲਾਕਿਆਂ ਵਿਚ ਆਵਾਜਾਈ ਠੱਪ ਹੋ ਗਈ ਹੈ ਅਤੇ ਪੁਰਾਣੀਆਂ ਇਮਾਰਤਾਂ ਢਹਿ ਗਈਆਂ ਹਨ। ਪੇਂਡੂ ਖੇਤਰਾਂ ਵਿਚ ਮੋਹਲੇਧਾਰ ਮੀਂਹ ਕਾਰਨ ਝੋਨੇ, ਕਪਾਹ, ਮੱਕੀ ਅਤੇ ਜਵਾਹ ਦੇ ਖੇਤਾਂ ਵਿਚ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਆਦਿਲਾਬਾਦ, ਨਿਜ਼ਾਮਾਬਾਦ ਅਤੇ ਮਹਿਬੂਬਨਗਰ ਸਮੇਤ ਕਈ ਜ਼ਿਲ੍ਹਿਆਂ 'ਚ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਜਤਾਇਆ ਹੈ। ਹੋਰ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 3 ਸਤੰਬਰ ਤੱਕ ਯੈਲੋ ਅਲਰਟ ਪਹਿਲਾਂ ਤੋਂ ਹੀ ਜਾਰੀ ਹੈ। 

ਇਹ ਵੀ ਪੜ੍ਹੋ-  ਵੱਡੀ ਖੁਸ਼ਖ਼ਬਰੀ; ਸਰਕਾਰ ਨੇ 24 ਹਜ਼ਾਰ ਅਧਿਆਪਕਾਂ ਨੂੰ ਕੀਤਾ ਰੈਗੂਲਰ

 

ਲਗਾਤਾਰ ਪੈ ਰਹੇ ਮੀਂਹ ਕਾਰਨ ਜ਼ਿਲ੍ਹਾ ਕੁਲੈਕਟਰਾਂ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਤੇਲੰਗਾਨਾ ਦੇ ਮਾਲੀਆ ਅਤੇ ਆਫ਼ਤ ਪ੍ਰਬੰਧਨ ਮੰਤਰੀ ਪੋਂਗੁਲੇਤੀ ਸ੍ਰੀਨਿਵਾਸ ਰੈਡੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਅਤੇ ਲੋਕਾਂ ਨੂੰ ਨੀਵੇਂ ਇਲਾਕਿਆਂ 'ਚੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੜ ਵਸੇਬਾ ਕੇਂਦਰ ਲੋੜ ਪੈਣ ’ਤੇ ਤੁਰੰਤ ਸਥਾਪਿਤ ਕੀਤੇ ਜਾਣ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਸਮੇਤ ਬਚਾਅ ਟੀਮਾਂ ਨੂੰ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ, ਨਾਲ ਹੀ ਲੋੜ ਪੈਣ 'ਤੇ ਬਚਾਅ ਕਾਰਜਾਂ ਲਈ ਹੈਲੀਕਾਪਟਰ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਆਫ਼ਤ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਅਤੇ ਕਾਮਿਆਂ ਨੂੰ ਸਕੱਤਰੇਤ ਵਿਖੇ 24 ਘੰਟੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਹਾਈ ਕੋਰਟ ਦਾ 80 ਸਾਲਾ ਬਜ਼ੁਰਗ ਦੇ ਹੱਕ 'ਚ ਫ਼ੈਸਲਾ; ਨੂੰਹ-ਪੁੱਤ ਨੂੰ ਖਾਲੀ ਕਰਨਾ ਹੋਵੇਗਾ 'ਮਾਂ' ਦਾ ਘਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News