ਅਗਲੇ 3 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਜਾਰੀ ਕੀਤਾ ਅਲਰਟ
Friday, May 01, 2026 - 08:28 PM (IST)
ਨੈਸ਼ਨਲ ਡੈਸਕ: ਵਧਦੀ ਗਰਮੀ ਦੇ ਵਿਚਕਾਰ ਪ੍ਰੀ-ਮੌਨਸੂਨ ਮੌਸਮ ਦੇਸ਼ ਵਿੱਚ ਆ ਗਿਆ ਹੈ। ਕਈ ਸੂਬਿਆਂ 'ਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਕਈ ਸੂਬਿਆਂ 'ਚ ਬੱਦਲ ਛਾਏ ਹੋਏ ਹਨ ਅਤੇ ਕਈ ਖੇਤਰਾਂ 'ਚ ਮੀਂਹ ਸ਼ੁਰੂ ਹੋ ਗਿਆ ਹੈ। ਭਾਰਤ ਮੌਸਮ ਵਿਭਾਗ (IMD) ਨੇ 2, 3 ਤੇ 4 ਮਈ ਨੂੰ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਲਈ ਚਿਤਾਵਨੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ IMD ਨੇ ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ।
ਕੇਰਲ 'ਚ ਭਾਰੀ ਬਾਰਿਸ਼
4 ਮਈ ਤੱਕ ਕੇਰਲ ਵਿੱਚ ਭਾਰੀ ਬਾਰਿਸ਼ ਦੀ ਉਮੀਦ ਹੈ। IMD ਨੇ ਕੇਰਲ 'ਚ ਗਰਜ-ਤੂਫਾਨ ਦੇ ਨਾਲ ਬਾਰਿਸ਼ ਲਈ ਚਿਤਾਵਨੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।
ਉੱਤਰਾਖੰਡ 'ਚ ਖਰਾਬ ਮੌਸਮ
4 ਮਈ ਤੱਕ ਉੱਤਰਾਖੰਡ 'ਚ ਵੀ ਖਰਾਬ ਮੌਸਮ ਦੀ ਉਮੀਦ ਹੈ। IMD ਨੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ। ਉਤਰਾਖੰਡ ਦੇ ਕਈ ਇਲਾਕਿਆਂ 'ਚ ਬਿਜਲੀ ਡਿੱਗਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਕਈ ਸੂਬਿਆਂ 'ਚ ਮੀਂਹ ਦੀ ਚਿਤਾਵਨੀ
ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਲੱਦਾਖ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਦਿੱਲੀ, ਉੱਤਰ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਪੱਛਮੀ ਬੰਗਾਲ, ਓਡੀਸ਼ਾ ਅਤੇ ਉੱਤਰ-ਪੂਰਬੀ ਸੂਬਿਆਂ ਸਮੇਤ ਕਈ ਖੇਤਰਾਂ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੱਖਣੀ ਭਾਰਤ ਦੇ ਕਈ ਸੂਬਿਆਂ 'ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
