ਅਗਲੇ 21 ਘੰਟਿਆਂ ''ਚ ਪਵੇਗਾ ਭਾਰੀ ਮੀਂਹ ! 15 ਸੂਬਿਆਂ ''ਚ ਜਾਰੀ ਹੋ ਗਿਆ High Alert
Monday, Jun 08, 2026 - 08:10 PM (IST)
ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ ਨੇ ਅਗਲੇ 21 ਘੰਟਿਆਂ ਦੇ ਅੰਦਰ ਦੇਸ਼ ਦੇ 15 ਸੂਬਿਆਂ 'ਚ ਭਾਰੀ ਮੀਂਹ ਤੇ ਭਿਆਨਕ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਕੱਲ੍ਹ 9 ਜੂਨ ਨੂੰ ਉੱਤਰ ਪ੍ਰਦੇਸ਼, ਬਿਹਾਰ ਤੇ ਦਿੱਲੀ ਸਮੇਤ ਕਈ ਸੂਬਿਆਂ 'ਚ 85 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਪਠਾਨਕੋਟ, ਲੁਧਿਆਣਾ, ਪਟਿਆਲਾ, ਜਲੰਧਰ ਤੇ ਚੰਡੀਗੜ੍ਹ ਵਿੱਚ 10-11 ਜੂਨ ਨੂੰ ਭਾਰੀ ਮੀਂਹ ਤੇ 60-65 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਦਿੱਲੀ 'ਚ 9 ਜੂਨ ਤੋਂ 11 ਜੂਨ ਦੇ ਵਿਚਕਾਰ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ ਪਰ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਹਿਮਾਚਲ ਦੇ ਕਾਂਗੜਾ, ਮੰਡੀ, ਚੰਬਾ, ਕਿਨੌਰ, ਕੁੱਲੂ, ਸੋਲਨ, ਹਮੀਰਪੁਰ ਅਤੇ ਬਿਲਾਸਪੁਰ ਲਈ ਵੀ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
मौसम संबंधी चेतावनी
— India Meteorological Department (@Indiametdept) June 8, 2026
मुख्य बिंदु
(i) दक्षिण-पश्चिम मानसून आज, 8 जून, 2026 को पश्चिम मध्य और पूर्व मध्य अरब सागर, महाराष्ट्र, कर्नाटक और आंध्र प्रदेश के कुछ और हिस्सों तथा तेलंगाना के कुछ हिस्सों में आगे बढ़ गया है।
(ii) अगले 7 दिनों के दौरान केरल, कर्नाटक, तमिलनाडु और… pic.twitter.com/p2r2Vq0QUa
ਦੂਜੇ ਪਾਸੇ ਮੌਸਮ ਵਿਗਿਆਨੀਆਂ ਅਨੁਸਾਰ ਉੱਤਰੀ ਹਰਿਆਣਾ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹੇਠਲੇ ਪੱਧਰ 'ਤੇ ਚੱਕਰਵਾਤੀ ਘੇਰਾ ਬਣਿਆ ਹੋਇਆ ਹੈ, ਜਿਸ ਕਾਰਨ ਮੌਸਮ 'ਚ ਇਹ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਹਿਮਾਚਲ ਤੇ ਉੱਤਰਾਖੰਡ ਵਰਗੇ ਪਹਾੜੀ ਸੂਬਿਆਂ 'ਚ ਗੜ੍ਹੇਮਾਰੀ ਹੋਣ ਦੀ ਵੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
