ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ''ਚ ਅਲਰਟ ਜਾਰੀ

Tuesday, Jun 23, 2026 - 06:53 PM (IST)

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ''ਚ ਅਲਰਟ ਜਾਰੀ

ਨੈਸ਼ਨਲ ਡੈਸਕ : ਕਈ ਸੂਬਿਆਂ 'ਚ ਭਿਆਨਕ ਗਰਮੀ ਪੈ ਰਹੀ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਦੇਸ਼ ਭਰ 'ਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਵੱਖ-ਵੱਖ ਸੂਬਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਅਸਥਾਈ ਠੰਢਕ ਦਾ ਪ੍ਰਭਾਵ ਪੈ ਰਿਹਾ ਹੈ। ਮੌਸਮ ਵਿਭਾਗ ਨੇ ਹਾਲ ਹੀ 'ਚ ਇੱਕ ਤਾਜ਼ਾ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਭਲਕੇ ਮੌਸਮ ਫਿਰ ਬਦਲੇਗਾ, ਕਈ ਖੇਤਰਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਕੁਝ ਖੇਤਰਾਂ ਵਿੱਚ ਮੌਸਮ ਸਾਫ਼ ਰਹੇਗਾ।

ਹਾਲ ਹੀ 'ਚ ਹੋਈ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਈ ਸੂਬਿਆਂ 'ਚ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ। ਹੁਣ ਤਾਪਮਾਨ ਹੌਲੀ-ਹੌਲੀ ਫਿਰ ਤੋਂ ਵੱਧ ਰਿਹਾ ਹੈ। ਮੌਸਮ ਵਿਭਾਗ ਨੇ ਇੱਕ ਨਵੀਂ ਰਿਪੋਰਟ ਜਾਰੀ ਕੀਤੀ ਹੈ, ਜਿਸ 'ਚ ਕੱਲ੍ਹ ਕਈ ਸੂਬਿਆਂ 'ਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। 24 ਜੂਨ ਨੂੰ ਪੰਜਾਬ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ 19 ਸੂਬਿਆਂ ਲਈ ਭਾਰੀ ਬਾਰਿਸ਼ ਤੇ ਗਰਜ-ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਬਾਰਿਸ਼ਾਂ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਕੁਝ ਰਾਜਾਂ ਵਿੱਚ ਗੜ੍ਹੇਮਾਰੀ ਦੀ ਚੇਤਾਵਨੀ ਵੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬਹੁਤ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਅਗਲੇ 2-3 ਦਿਨਾਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਗੁਜਰਾਤ ਦੇ ਕੁਝ ਹਿੱਸਿਆਂ, ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਹੋਰ ਹਿੱਸਿਆਂ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ; ਇਹ ਅਗਲੇ 3-4 ਦਿਨਾਂ ਵਿੱਚ ਝਾਰਖੰਡ ਅਤੇ ਬਿਹਾਰ ਦੇ ਬਾਕੀ ਹਿੱਸਿਆਂ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਵੀ ਅੱਗੇ ਵਧਣ ਦੀ ਸੰਭਾਵਨਾ ਹੈ।

ਇਨ੍ਹਾਂ 19 ਸੂਬਿਆਂ 'ਚ ਮੀਂਹ ਤੇ ਗਰਜ ਦੀ ਚਿਤਾਵਨੀ
ਮੌਸਮ ਵਿਭਾਗ ਦੇ ਅਨੁਸਾਰ 24 ਜੂਨ ਨੂੰ 19 ਸੂਬਿਆਂ 'ਚ ਭਾਰੀ ਮੀਂਹ ਤੇ ਗਰਜ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉੱਤਰ ਪ੍ਰਦੇਸ਼, ਬਿਹਾਰ, ਦਿੱਲੀ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਜੰਮੂ ਅਤੇ ਕਸ਼ਮੀਰ, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਅਸਾਮ, ਮੇਘਾਲਿਆ, ਤ੍ਰਿਪੁਰਾ ਅਤੇ ਕੇਰਲ। ਪੰਜਾਬ 'ਚ ਪਠਾਨਕੋਟ, ਬਰਨਾਲਾ, ਪਟਿਆਲਾ, ਲੁਧਿਆਣਾ, ਗੁਰਦਾਸਪੁਰ, ਚੰਡੀਗੜ੍ਹ ਅਤੇ ਜਲੰਧਰ ਵਿੱਚ ਭਾਰੀ ਮੀਂਹ ਅਤੇ ਗਰਜ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Shubam Kumar

Content Editor

Related News